Home » Uncategorized » ਸੱਤਵੇਂ ਪਾਤਸ਼ਾਹਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਤਿੰਨ ਰੋਜਾ ਧਾਰਮਿਕ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਿਕ : ਮੈਨੇਜਰ ਰਾਜਿੰਦਰ ਸਿੰਘ ਟੌਹੜਾ

ਸੱਤਵੇਂ ਪਾਤਸ਼ਾਹਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਤਿੰਨ ਰੋਜਾ ਧਾਰਮਿਕ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਿਕ : ਮੈਨੇਜਰ ਰਾਜਿੰਦਰ ਸਿੰਘ ਟੌਹੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 01 ਫਰਵਰੀ  (ਮੰਗਤ ਸਿੰਘ ਸੈਦਪੁਰ) : ਸੱਤਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ:ਸੱਤਵੀਂ ਫੇਜ-8 ਮੋਹਾਲੀ ਵਿਖੇ ਚੱਲ ਰਹੇ ਤਿੰਨ ਰੋਜਾ ਧਾਰਮਿਕ ਸਮਾਗਮਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਗੁਰਮਤਿ ਸਮਾਗਮ ਦੇ ਤੀਜੇ ਅਤੇ ਆਖਰੀ ਦਿਨ ਸਵੇਰੇ ਤੋਂ ਹੀ ਪੰਥ ਪ੍ਰਸਿੱਧ ਕਥਾਵਾਚਕ, ਰਾਗੀ ਅਤੇ ਢਾਡੀ ਜਥਿਆਂ ਜਿਨ੍ਹਾਂ ਵਿੱਚ ਢਾਡੀ ਜੱਥਾ ਗਿਆਨੀ ਸੁਖਜਿੰਦਰ ਸਿੰਘ ਚੰਗਿਆੜਾ ਅਤੇ ਰਾਗੀ ਸਿੰਘ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜ਼ਸਪਾਲ ਸਿੰਘ ਹਜੂਰੀ ਰਾਗੀ ਗੁ:ਸ੍ਰੀ ਅੰਬ ਸਾਹਿਬ, ਕਥਾ ਸੰਤ ਬਾਬਾ ਹਰੀ ਸਿੰਘ ਜੀ ਰੰਧਾਵਾ ਵਾਲੇ, ਭਾਈ ਦਵਿੰਦਰ ਸਿੰਘ ਸੋਹਾਣਾ ਵਾਲੇ, ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਕੀਰਤਨ ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਤੋਂ ਇਲਾਵਾ ਹੋਰ ਪੰਥ ਪ੍ਰਸਿੱਧ ਕੀਰਤਨ ਜਥਿਆਂ ਨੇ ਇਲਾਹੀ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੱਥੇਦਾਰ ਸ੍ਰੀ ਅਕਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਕਿ ਅੱਜ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿਸ ਉਪਰੰਤ ਪੰਥ ਪ੍ਰਸਿੱਧ ਢਾਡੀ ਅਤੇ ਕੀਰਤਨੀ ਜਥਿਆ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਲੜੀ ਤਹਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ 17 ਪ੍ਰਾਣੀਆ ਨੇ ਅੰਮ੍ਰਿਤ-ਪਾਨ ਕੀਤਾ। ਇਸ ਗੁਰਪੁਰਬ ਮੌਕੇ ਮੋਹਾਲੀ ਦੀਆਂ ਸੰਗਤਾਂ ਤੇ ਗੁਰਦੁਆਰਾ ਸਾਹਿਬ ਵੱਲੋ ਲੰਗਰ ਲਗਾਏ ਗਏ। ਜਿਸ ਵਿੱਚ ਮਿੱਠੇ ਪਕਵਾਨ, ਗੰਨੇ ਦਾ ਰਸ, ਜਲੇਬੀਆਂ, ਸੈਂਡਵਿੱਚ, ਫਰੂਟਚਾਟ, ਬਦਾਮਾ ਵਾਲਾ ਦੁੱਧ ਅਨੇਕਾਂ ਪ੍ਰਕਾਰ ਦੇ ਲੰਗਰ ਵਰਤੇ ਹਨ। ਸੰਗਤਾਂ ਨੇ ਤਨ-ਤੇ-ਮਨ ਦੀ ਖੁਰਾਕ ਲੈ ਕੇ ਭਰਪੂਰ ਆਨੰਦ ਮਾਣ ਰਹੀਆ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਡਰਾਂ, ਮੈਂਬਰ ਸ਼੍ਰੋਮਣੀ ਗੁਰਦੁਆਰਾ: ਪ੍ਰਬੰਧਕ: ਕਮੇਟੀ, ਸ. ਚਰਨਜੀਤ ਸਿੰਘ ਜੀ ਕਾਲੇਵਾਲ, ਸ. ਰਜਿੰਦਰ ਸਿੰਘ ਟੌਹੜਾ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਐਡਵੋਕੇਟ ਸ. ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਸ਼੍ਰੋ: ਅਕਾਲੀ ਦੱਲ ਬਾਦਲ, ਪਰਮਿੰਦਰ ਸਿੰਘ ਸੋਹਾਣਾ ਹਲਕਾ ਜਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦੱਲ ਬਾਦਲ ਮੋਹਾਲੀ, ਸ. ਅਮਰਜੀਤ ਸਿੰਘ ਬਰਾੜ ਫਲਾਇੰਗ ਅਧਿਕਾਰੀ, ਸ. ਜਸਵੀਰ ਸਿੰਘ ਸੰਧੂ ਗੁਰਦੁਆਰਾ ਇੰਸਪੈਕਟਰ, ਸ੍ਰ: ਮਲਕੀਅਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ. ਜਸਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਜਗਜੀਤ ਸਿੰਘ ਅਕਾਊਟੈਂਟ, ਸ੍ਰ: ਜਗਦੀਪ ਸਿੰਘ ਰਿਕਾਰਡ ਕੀਪਰ ਆਦਿ ਹਾਜਰ ਸਨ।

Leave a Reply

Your email address will not be published. Required fields are marked *