ਲਾਂਡਰਾਂ ਵਿਖੇ ਵਿਸ਼ਾਲ ਨਗਰ ਕੀਰਤਨ ‘ਚ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਅਤੇ ਸੈਦਪੁਰ ਚ ਕੱਢੀਆਂ ਗਈਆਂ ਪ੍ਰਭਾਤ ਫੇਰੀਆਂ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਨਟਰਨੈਸ਼ਨ ਢਾਡੀ ਜੱਥੇ ਨੇ ਭਗਤ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣ ਪ੍ਰਚਾਰਕ ਭਾਈ ਗੁਰਬਚਨ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਆਪਣੇ ਪ੍ਰਵਚਨਾਂ ਰਾਹੀ ਭਗਤ ਰਵਿਦਾਸ ਜੀ ਦੁਆਰਾ ਉਚਾਰਣ ਕੀਤੀ ਗਈ ਧੁਰ ਕੀ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੋਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨ੍ਹੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਜੀ ਪਟਿਆਲੇ ਵਾਲੇ, ਬੀਬੀ ਜਸਲੀਨ ਕੌਰ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਨੁਸ਼ਾਹਿਰਾ ਸਾਹਿਬ ਵਾਲੇ, ਭਾਈ ਗੁਰਸੇਵਕ ਸਿੰਘ ਜੀ ਗੁਰਦੁਆਰਾ ਨਾਢਾ ਸਾਹਿਬ ਵਾਲੇ, ਭਾਈ ਦਲੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਲਾਲ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਦਿਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ। ਇਥੋਂ ਇਲਾਵਾ ਪਿੰਡ ਸੈਦਪੁਰ ਵਿਖੇ ਗੁਰਦੁਆਰਾ ਸਾਹਿਬ ਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨਨੀ ਜਥੇ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਦੇ ਚੇਅਰਮੈਨ ਭਾਈ ਗੁਰਮੁਖ ਸਿੰਘ ਜੀ ਅਤੇ ਗਿਆਨੀ ਹਰਨੇਕ ਸਿੰਘ ਨੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸਹਾਇਕ ਰਜਿਸਟਰਾਰ ਕੇਸਰ ਸਿੰਘ, ਸੀਨੀਅਰ ਐਡਵੋਕੇਟ ਬਲਵੀਰ ਸਿੰਘ ਸੇਵਕ, ਸਾਬਕਾ ਸਰਪੰਚ ਹਰਚਰਨ ਸਿੰਘ ਲੰਬੜਦਾਰ, ਸ. ਬਲਜਿੰਦਰ ਸਿੰਘ ਨਰਿੰਦਰ ਸਿੰਘ ਸੋਨੀ ਸੈਦਪੁਰ, ਗੁਰਮੀਤ ਸਿੰਘ ਡੋਗਰ ਸਾਬਕਾ ਪੰਚ ਰਣਜੀਤ ਸਿੰਘ, ਪੰਚ ਹਰਨੇਕ ਸਿੰਘ ਸੈਦਪੁਰ, ਸਾਬਕਾ ਪੰਚ ਗੁਰਜੀਤ ਸਿੰਘ, ਅਮਰੀਕ ਸਿੰਘ ਸੈਦਪੁਰ, ਬਸਪਾ ਆਗੂ ਜਸਪਾਲ ਸਿੰਘ ਸੈਦਪੁਰ ਆਦਿ ਉੱਘੀਆਂ ਸ਼ਖਸ਼ੀਅਤਾਂ ਨੇ ਆਪਣੀ ਹਾਜ਼ਰੀ ਲਵਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਲਾਂਡਰਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜੰਮਦੇ ਹਾੜਾ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਕਰਕੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸਿੰਘ ਸਭਾ ਲਾਂਡਰਾਂ ਤੋਂ ਸ਼ੁਰੂ ਹੋ ਕੇ ਸੈਕਟਰ ਚਾਰ ਨਵੇਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਕੋਠੀ ਤੋਂ ਹੁੰਦਾ ਹੋਇਆ ਸੈਕਟਰ 94 ਵੇਰਕਾ ਬੂਥ ਤੋ ਸੀਜੀਸੀ ਕਾਲਜ ਤੋਂ ਗੁਰਦੁਆਰਾ ਸ਼ਹੀਦ ਸਿੰਘਾਂ ਲਾਂਡਰਾਂ ਤੋਂ ਵਾਪਸ ਲਾਡਰਾਂ ਦੇ ਸਰਕਾਰੀ ਸਕੂਲ ਅਤੇ ਗੁਰਦੁਆਰਾ ਸਾਹਿਬ ਕੋਲੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਲਾਂਡਰਾਂ ਵਿਖੇ ਸਮਾਪਤ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਹ ਵਿਸ਼ਾਲ ਨਗਰ ਕੀਰਤਨ ਹੈਡ ਗ੍ਰੰਥੀ ਭਾਈ ਮਨਜੀਤ ਸਿੰਘ, ਪ੍ਰਧਾਨ ਸਤਵਿੰਦਰ ਸਿੰਘ ਲਾਂਡਰਾਂ, ਕੈਸ਼ੀਅਰ ਜਗਦੀਸ਼ ਸਿੰਘ ਸੈਕਟਰੀ ਅਵਤਾਰ ਸਿੰਘ ਲਾਂਡਰਾਂ, ਮੈਂਬਰ ਰਘਵੰਤ ਸਿੰਘ, ਸੱਜਣ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਸਮੂਹ ਸਾਧ ਸੰਗਤ ਲਾਂਡਰਾਂ ਦੀ ਦੇ ਸਹਿਯੋਗ ਨਾਲ ਸਫਲ ਰਿਹਾ। ਗੁਰੂ ਕਾ ਲੰਗਰ ਅਤਟ ਵਰਤਿਆ।


