Home » Uncategorized » ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਦਉਨਤ…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਦਉਨਤ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਫਰਵਰੀ (ਮੰਗਤ ਸਿੰਘ ਸੈਦਪੁਰ) : ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ  ਵਿਸ਼ੇਸ ਹੁਕਮਾਂ ਰਾਹੀਂ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਲਈ ਪਦਉਨਤ ਕੀਤਾ ਗਿਆ ਹੈ। ਡਾ. ਗੁਰਮੇਲ ਸਿੰਘ ਜਿਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋ ਸੁਆਇਲ ਸਾਇੰਸ ਅਧੀਨ ਐਮ.ਐਸ.ਸੀ. ਦੀ ਵਿਦਿਆ ਪ੍ਰਾਪਤ ਕੀਤੀ ਅਤੇ ਸਾਲ 1992 ਵਿੱਚ ਬਤੌਰ ਖੇਤੀਬਾੜੀ ਵਿਕਾਸ ਅਫਸਰ ਭੌ ਪਰਖ ਪ੍ਰਯੋਗਸ਼ਾਲਾ ਗੜਸੰਕਰ ਵਿਖੇ ਜੁਆਇੰਨ ਕੀਤਾ। ਇਨ੍ਹਾਂ ਵੱਲੋਂ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਚੰਡੀਗੜ੍ਹ ਵਿਖੇ ਸਾਲ 1995 ਤੋਂ 1998 ਤੱਕ ਸੇਵਾਵਾਂ ਨਿਭਾਈਆਂ ਗਈਆਂ।ਇਸ ਉਪਰੰਤ ਸਾਲ 1998 ਤੋਂ 2016 ਤੱਕ ਜਿਲ੍ਹਾ ਪਟਿਆਲਾ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਕੰਮ ਕੀਤਾ। ਇਨ੍ਹਾਂ ਦੀ ਬਤੌਰ ਖੇਤੀਬਾੜੀ ਅਫਸਰ ਪਦ ਉਨਤੀ ਸਾਲ 2016 ਵਿੱਚ ਹੋਈ ਅਤੇ ਸਾਲ 2021 ਤੱਕ ਇਨ੍ਹਾਂ ਨੇ ਬਤੌਰ ਬਲਾਕ ਖੇਤੀਬਾੜੀ ਅਫਸਰ ਰਾਜਪੁਰਾ ਅਤੇ ਚੀਫ ਇੰਸਪੈਕਟਰ ਫਰਟੀਲਾਈਰ ਦਫਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਵਿਖੇ ਅਹਿਮ ਅਹੁਦਿਆਂ ਤੇ ਕੰਮ ਕੀਤਾ। ਸਾਲ 2021 ਦੌਰਾਨ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ (ਐਲ.ਸੀ.ਪੀ.ਪੀ.) ਅਤੇ ਇਸ ਉਪਰੰਤ ਜਿਲ੍ਹਾ ਰੂਪਨਗਰ ਅਤੇ ਐੱਸ.ਏ.ਐੱਸ.ਨਗਰ ਵਿਖੇ ਮੁੱਖ ਖੇਤੀਬਾੜੀ ਅਫਸਰ ਵੀ ਕੰਮ ਕੀਤਾ। ਇਸ ਤੋ ਇਲਾਵਾ ਇਨ੍ਹਾਂ ਵੱਲੋਂ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਖੇ  ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਕੰਮ ਕਰਦਿਆਂ ਰਾਜ ਵਿੱਚ ਵੱਖ ਵੱਖ ਫਸਲਾਂ ਦੇ ਮਿਆਰੀ ਬੀਜਾਂ ਦੀ ਸਪਲਾਈ ਅਤੇ ਗੁਣਵੱਤਾ ਨੂੰ ਯਕੀਨੀ ਬਨਾਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕੰਮ ਕਰਦਿਆਂ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਸਹਿਯੋਗ ਲਈ, ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਅਤੇ ਸਕੱਤਰ ਖੇਤੀਬਾੜੀ ਪੰਜਾਬ ਜੀ ਵੱਲੋਂ ਉਨ੍ਹਾਂ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਦੇ ਅਹੁੱਦੇ ‘ਤੇ ਪਦਉਨਤ ਕਰਨ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *