ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਫਰਵਰੀ (ਮੰਗਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀ.ਏ.ਸੀ. ਮੈਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਰਹਿਨੁਮਾਈ ਹੇਠ 12 ਫਰਵਰੀ 2026 ਨੂੰ 20ਵੀਂ ਸਦੀ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸ੍ਰੀ ਫਤਿਹਗੜ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਵੱਲੋਂ ਸੰਗਤਾਂ ਦੇ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਤੋਂ ਸ੍ਰੀ ਫਤਿਹਗੜ ਸਾਹਿਬ ਵਿਖੇ ਜਾਣ ਲਈ ਸੰਗਤਾਂ ਸ਼ਰਧਾ ਅਤੇ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਫਤਿਹਗੜ ਸਾਹਿਬ ਜਾਣ ਲਈ ਪ੍ਰੇਰਨਾ ਕੀਤੀ ਜਾਵੇਗੀ। ਜਥੇ: ਭੁੱਲਰ ਨੇ ਕਿਹਾ ਕਿ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਵੱਡੇ ਸਮਾਗਮ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹਾ ਮੋਹਾਲੀ ਤੋਂ ਵਿਸ਼ਾਲ ਕਾਫਲੇ ਸ੍ਰੀ ਫਤਿਹਗੜ ਸਾਹਿਬ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸੰਤ ਜੀ ਨੌਜਵਾਨਾਂ ਦੇ ਦਿਲਾਂ ਵਿੱਚ ਵੱਸਦੇ ਹਨ ਅਤੇ ਭਵਿੱਖ ਵਿੱਚ ਸੰਤਾਂ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਸੂਬੇ ਦੇ ਨੌਜਵਾਨ, ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਜ਼ਬੂਤ ਹੋ ਕੇ ਖਾਲਸਾ ਪੰਥ ਦੀ ਚੜ੍ਹਦੀਕਲਾ ਕਰਨਗੇ ਅਤੇ ਸੰਗਤਾਂ ਨਾਲ ਮਿਲ ਕੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨਗੇ। ਜਥੇ: ਭੁੱਲਰ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਅਤੇ ਉਨ੍ਹਾਂ ਦੇ ਇਸ ਮਿਸ਼ਨ ’ਚ ਕੰਮ ਕਰਦੀਆਂ ਸਮੂਹ ਪੰਥਕ ਜਥੇਬੰਦੀਆਂ ਮਜ਼ਬੂਤ ਹੋਣਗੀਆਂ। ਜਿਨ੍ਹਾਂ ਨੂੰ ਸੂਬੇ ਵਿੱਚ ਸਨਮਾਨ ਦਿੱਤਾ ਜਾਵੇਗਾ। ਇਸ ਲਈ ਪੰਥ ਦਰਦੀ ਹੋਰਨਾਂ ਡੋਗਰਿਆਂ ਦਾ ਖਹਿੜਾ ਛੱਡ ਇਸ ਅਧੂਰੀ ਜੰਗ ਨੂੰ ਮੰਜਿਲ ਤੱਕ ਪਹੁੰਚਾਉਣ ਲਈ ਸ: ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਸਹਿਯੋਗ ਦੇਣ। ਇਸ ਮੌਕੇ ਜਥੇ: ਭੁੱਲਰ ਦੇ ਨਾਲ ਗੋਪਾਲ ਸਿੰਘ ਝਾੜੋਂ, ਸੁਖਵਿੰਦਰ ਸਿੰਘ ਭਾਟੀਆ, ਸੇਵਾ ਸਿੰਘ ਗੀਗਾਮਾਜਰਾ, ਨੈਬ ਸਿੰਘ ਗੀਗਾਮਾਜਰਾ, ਬਲਵੀਰ ਸਿੰਘ ਸੋਹਾਣਾ, ਚਰਨਜੀਤ ਸਿੰਘ ਪੜਿਆਲ, ਅਵਤਾਰ ਸਿੰਘ ਦੈੜੀ, ਦਿਲਬਾਗ ਸਿੰਘ, ਗੁਰਮੁੱਖ ਸਿੰਘ ਮਟੋਰ, ਆਦਿ ਆਗੂ ਤੇ ਵਰਕਰ ਸ਼ਾਮਿਲ ਸਨ।
Home
»
Uncategorized
»
20ਵੀਂ ਸਦੀ ਦੇ ਖਾਲਸਾ ਪੰਥ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ 12 ਫਰਵਰੀ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ


