Home » Uncategorized » ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਫਰਵਰੀ (ਮੰਗਤ ਸਿੰਘ ਸੈਦਪੁਰ) :; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਨਟਰਨੈਸ਼ਨ ਢਾਡੀ ਜੱਥੇ ਨੇ ਭਗਤ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣ ਪ੍ਰਚਾਰਕ ਭਾਈ ਗੁਰਬਚਨ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਆਪਣੇ ਪ੍ਰਵਚਨਾਂ ਰਾਹੀ ਭਗਤ ਰਵਿਦਾਸ ਜੀ ਦੁਆਰਾ ਉਚਾਰਣ ਕੀਤੀ ਗਈ ਧੁਰ ਕੀ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੋਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨ੍ਹੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਜੀ ਪਟਿਆਲੇ ਵਾਲੇ, ਬੀਬੀ ਜਸਲੀਨ ਕੌਰ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਨੁਸ਼ਾਹਿਰਾ ਸਾਹਿਬ ਵਾਲੇ, ਭਾਈ ਗੁਰਸੇਵਕ ਸਿੰਘ ਜੀ ਗੁਰਦੁਆਰਾ ਨਾਢਾ ਸਾਹਿਬ ਵਾਲੇ, ਭਾਈ ਦਲੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਲਾਲ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਦਿਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ ।

Leave a Reply

Your email address will not be published. Required fields are marked *