Home » Uncategorized » ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ ਜੇਲ ਚੋਂ ਰਿਹਾ ਹੋਇਆ ਮਜੀਠੀਆ ਪਹਿਲੀ ਵਾਰੀ ਮੋਹਾਲੀ ਅਦਾਲਤ ‘ਚ ਹੋਇਆ ਪੇਸ਼ ਅਗਲੀ ਸੁਣਵਾਈ 17 ਮਾਰਚ ਨੂੰ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ ਜੇਲ ਚੋਂ ਰਿਹਾ ਹੋਇਆ ਮਜੀਠੀਆ ਪਹਿਲੀ ਵਾਰੀ ਮੋਹਾਲੀ ਅਦਾਲਤ ‘ਚ ਹੋਇਆ ਪੇਸ਼ ਅਗਲੀ ਸੁਣਵਾਈ 17 ਮਾਰਚ ਨੂੰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ (ਮੰਗਤ ਸਿੰਘ ਸੈਦਪੁਰ) : ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ.ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸੀਨੀ. ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਇਆ। ਮਾਨਯੋਗ ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਮਜੀਠੀਆ ਆਪਣੇ ਪਾਸਪੋਰਟ ਸਬੰਧੀ ਜਾਣਕਾਰੀ ਮੋਹਾਲੀ ਅਦਾਲਤ ਵਿੱਚ ਇੱਕ ਹਲਫ਼ਨਾਮੇ  ਰਾਹੀਂ ਦਾਇਰ ਕਰਨ। ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਅਤੇ ਪਾਸਪੋਰਟ ਸਬੰਧੀ ਦਸਤਾਵੇਜ਼ੀ ਕਾਰਵਾਈ ਪੂਰੀ ਕੀਤੀ।ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਸ ਦੀ ਅਦਾਲਤ ਵਿੱਚ ਪਹਿਲੀ ਪੇਸ਼ੀ ਸੀ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੰਦੇ ਹੋਏ ਕੁਝ ਖ਼ਾਸ ਸ਼ਰਤਾਂ ਰੱਖੀਆਂ ਸਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਹਾਜ਼ਰ ਹੋਏ। ਅੱਜ ਦੀ ਪੇਸ਼ੀ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਾਸਪੋਰਟ ਸਬੰਧੀ ਐਫੀਡੈਵਿਟ ਅਦਾਲਤ ਵਿੱਚ ਜਮ੍ਹਾਂ ਕਰਵਾਇਆ। ਜ਼ਿਕਰਯੋਗ ਹੈ ਕਿ ਸਾਲ 2021 ਵਿੱਚ ਐਨਡੀਪੀਐੱਸ. ਐਕਟ ਤਹਿਤ ਦਰਜ ਮਾਮਲੇ ਦੌਰਾਨ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਪਣਾ ਪਾਸਪੋਰਟ ਸਰੰਡਰ ਕਰ ਦਿੱਤਾ ਸੀ। ਹਾਲ ਹੀ ਵਿੱਚ ਮਿਲੀ ਜ਼ਮਾਨਤ ਦੌਰਾਨ ਅਦਾਲਤ ਵਲੋਂ ਇਹ ਸ਼ਰਤ ਵੀ ਲਗਾਈ ਗਈ ਸੀ ਕਿ ਮਜੀਠੀਆ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ। ਇਸ ’ਤੇ ਬਚਾਅ ਪੱਖ ਦੇ ਵਕੀਲ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਜੀਠੀਆ ਦਾ ਪਾਸਪੋਰਟ ਪਹਿਲਾਂ ਹੀ ਸਰੰਡਰ ਕੀਤਾ ਜਾ ਚੁੱਕਾ ਹੈ। ਇਸੇ ਸਬੰਧ ਵਿਚ ਅੱਜ ਐਫੀਡੈਵਿਟ ਦਾਖਲ ਕੀਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਮਾਰਚ ਨੂੰ ਹੋਵੇਗੀ।ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਤੋਂ ਰਿਹਾਈ ਮਗਰੋਂ ਬਿਕਰਮ ਸਿੰਘ ਮਜੀਠੀਆ ਅੱਜ ਪਹਿਲੀ ਵਾਰ ਮੁਹਾਲੀ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਏ। ਉਹ ਆਪਣੀ ਤਰੀਕ ਭੁਗਤਣ ਲਈ ਕਾਫ਼ਿਲੇ ਸਹਿਤ ਅਦਾਲਤ ਪਹੁੰਚੇ। ਖਾਸ ਗੱਲ ਇਹ ਹੈ ਕਿ ਪਿਛਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਅਤੇ ਜੇਲ੍ਹ ਪ੍ਰਬੰਧਕਾਂ ਵਲੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਅਣਗਹਿਲੀ ਅਤੇ ਨਿਯਮਾਂ ਦੀ ਉਲੰਘਣਾ ਬਾਰੇ ਅਦਾਲਤ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਦਾਲਤ ਵੱਲੋਂ ਏਡੀਜੀਪੀ. ਜੇਲ੍ਹਾਂ ਤੋਂ ਜਵਾਬ ਤਲਬ ਕੀਤਾ ਗਿਆ ਸੀ, ਜਿਸ ਨੂੰ ਅੱਜ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਸਨ।

Leave a Reply

Your email address will not be published. Required fields are marked *