Home » Uncategorized » ਪੈਸਿਆਂ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਝਾਂ ਨਹੀਂ ਰਹੇਗਾ 10 ਲੱਖ ਰੁਪਏ ਤੱਕ ਮੁਫਤ ਹੋਵੇਗਾ ਇਲਾਜ : ਮੁੱਖ ਮੰਤਰੀ ਪੰਜਾਬ ਅਫਵਾਹ ਨੂੰ ਨਕਾਰਿਆ ਹਸਪਤਾਲਾਂ ਵਿੱਚ ਇਲਾਜ ਹੋਇਆ ਸ਼ੁਰੂ…

ਪੈਸਿਆਂ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਝਾਂ ਨਹੀਂ ਰਹੇਗਾ 10 ਲੱਖ ਰੁਪਏ ਤੱਕ ਮੁਫਤ ਹੋਵੇਗਾ ਇਲਾਜ : ਮੁੱਖ ਮੰਤਰੀ ਪੰਜਾਬ ਅਫਵਾਹ ਨੂੰ ਨਕਾਰਿਆ ਹਸਪਤਾਲਾਂ ਵਿੱਚ ਇਲਾਜ ਹੋਇਆ ਸ਼ੁਰੂ…

ਚੰਡੀਗੜ੍ਹ 10 ਫਰਵਰੀ (ਮੰਗਤ ਸਿੰਘ ਸੈਦਪੁਰ) : ਸੂਬੇ ਦੀ ਜਨਤਾ ਲਈ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਭਰੋਸੇਮੰਦ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਹੁਣ ਕੋਈ ਵੀ ਪੰਜਾਬ ਵਾਸੀ ਪੈਸਿਆਂ ਦੀ ਘਾਟ ਕਾਰਨ ਬਿਹਤਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਯੋਜਨਾ ਸਬੰਧੀ ਕਿਹਾ ਕਿ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਪੰਜਾਬ ਦੇ ਹਸਪਤਾਲਾਂ ਵਿੱਚ ਇਸ ਯੋਜਨਾ ਦੇ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਸ਼ੁਰੂ ਹੋ ਚੁੱਕਾ ਹੈ। ਹੁਣ ਹਰ ਪੰਜਾਬੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਪੰਜਾਬ ਵਿੱਚ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 10 ਲੱਖ ਵਾਲੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ, ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਲਈ ਜੋ ਮਹਿੰਗੇ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦੇ ਸਨ।ਸੀਐਮ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਵਿਰੋਧੀ ਲੋਕ ਇਸ ਯੋਜਨਾ ਬਾਰੇ ਗਲਤ ਜਾਣਕਾਰੀ ਫੈਲਾ ਕੇ ਜਨਤਾ ਨੂੰ ਗੁਮਰਾਹ ਕਰ ਰਹੇ ਹਨ। ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵੇ ਬਿਲਕੁਲ ਗਲਤ ਅਤੇ ਬੇਬੁਨਿਆਦ ਹਨ। ਇਹ ਯੋਜਨਾ ਪੂਰੀ ਤਰ੍ਹਾਂ ਲਾਗੂ ਹੈ ਅਤੇ ਹਰ ਲੋੜਵੰਦ ਦੇ ਹਿੱਸੇ ਆਵੇਗੀ।

Leave a Reply

Your email address will not be published. Required fields are marked *