Translate Your Language

October 5, 2026 10:42 pm

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਜਮੀਨ ਵੇਚਣ ਦੇ ਮਾਮਲੇ ‘ਚ ਸ਼ਾਮਿਲ ਸਕੱਤਰ ਪ੍ਰਤਾਪ ਸਿੰਘ ਦਾ ਹੋਇਆ ਤਬਾਦਲਾ…

ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਜਮੀਨ ਵੇਚਣ ਦੇ ਮਾਮਲੇ ‘ਚ ਸ਼ਾਮਿਲ ਸਕੱਤਰ ਪ੍ਰਤਾਪ ਸਿੰਘ ਦਾ ਹੋਇਆ ਤਬਾਦਲਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਫਰਵਰੀ (ਮੰਗਤ ਸਿੰਘ ਸੈਦਪੁਰ) : ਸਾਹਿਬ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ 44 ਮਰਲੇ ਜਮੀਨ ਬਿਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਇਜਾਜ਼ਤ ਤੋਂ ਬਿਨ੍ਹਾਂ ਵੇਚਣ ‘ਤੇ ਪਿਛਲੇ ਕਾਫੀ ਦਿਨਾਂ ਤੋਂ ਵੱਡੇ ਪੱਧਰ ‘ਤੇ ਚਰਚਾ ਬਣੀ ਹੋਈ ਹੈ। ਪਰੰਤੂ ਹੁਣ ਇਹ ਮਾਮਲਾ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀਆਂ ਦੇ ਸ਼ਾਮਿਲ ਹੋਣ ‘ਤੇ ਹੋਰ ਵੀ ਚਰਚਾ ਵਿੱਚ ਆ ਗਿਆ ਹੈ। ਖਾਸ ਗੱਲ ਇਹ ਹੈ ਕਿ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਵੇਚਣ ਮਾਮਲੇ ‘ਚ ਵੱਡਾ ਐਕਸ਼ਨ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨਿਰਦੇਸ਼ ਦਿੰਦਿਆਂ ਸੱਕਤਰ ਪ੍ਰਤਾਪ ਸਿੰਘ ਦੀ ਤਬਾਦਲਾ ਕਰ ਦਿੱਤਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਨੂੰ ਲੈ ਕੇ ਦਸਤਖਤ ਕੀਤੇ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਲਗਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਨਜੀਤ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦਾ ਮਾਮਲਾ ਚੁੱਕਿਆ ਸੀ।ਮੋਹਾਲੀ ਦੇ ਫੇਜ਼-8 ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ 44 ਮਰਲੇ ਜ਼ਮੀਨ ਨੂੰ ਫਰਜ਼ੀ ਦਸਤਾਵੇਜ਼ਾਂ ਅਤੇ ਨਕਲੀ ਪਾਵਰ ਆਫ਼ ਅਟਾਰਨੀ ਦੀ ਵਜ੍ਹਾ ਨਾਲ 1.32 ਕਰੋੜ ‘ਚ ਵੇਚਣ ਦੇ ਮਾਮਲੇ ‘ਚ ਭਾਰੀ ਹੜਕੰਪ ਪੈ ਗਿਆ ਸੀ। ਜਿਸ ਦੇ ਨਤੀਜੇ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ  ਸਾਹਿਬ ਦੇ ਮੈਨੇਜਰ ਨੂੰ ਮੁਅੱਤਲ ਕਰਦਿਆਂ ਉਸ ‘ਤੇ ਧੋਖਾਧੜੀ ਅਤੇ ਜਾਲਸਾਜ਼ੀ ਦੇ ਦੋਸ਼ ਲਗਾਏ ਸਨ ਅਤੇ 7 ਹੋਰ ਲੋਕਾਂ ਖ਼ਿਲਾਫ਼ ਚੀਟਿੰਗ, ਜਾਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਦੇ ਤਹਿਤ ਐਫ.ਆਈ.ਆਰ. ਦਰਜ ਕਰ ਲਿਆ ਸੀ। ਪਹਿਲਾਂ ਪੁਲਿਸ ਦੀ ਜਾਂਚ ਅਨੁਸਾਰ ਜਾਇਦਾਦ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੀ ਐਗਜ਼ੈਕਟ ਮਨਜ਼ੂਰੀ ਨਹੀਂ ਸੀ ਅਤੇ ਬਿਨ੍ਹਾਂ ਕਿਸੇ ਖੁਲ੍ਹੇ ਨਿਲਾਮੀ ਜਾਂ ਪ੍ਰਚਾਰ ਦੇ ਇਸ ਲੈਣ-ਦੇਣ ਨੂੰ ਅਗੇ ਵਧਾਇਆ ਗਿਆ। ਜਿਸ ਨਾਲ ਨੇੜਲੇ ਰਹਿਣ ਵਾਲੇ ਲੋਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਸਵਾਲ ਉਠਾਏ ਸਨ ਕਿ ਜ਼ਮੀਨ ਦੀ ਸਹੀ ਕੀਮਤ ਕਈ ਗੁਣਾ ਵੱਧ ਹੋ ਸਕਦੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੇ ਐਸਐਸਪੀ ਨੂੰ ਦਰਖ਼ਾਸਤ ਪੇਸ਼ ਕਰਕੇ ਜ਼ਮੀਨ ਦੀ ਮਿਊਟੇਸ਼ਨ (ਰਜਿਸਟਰੀ) ਰੱਦ ਕਰਨ ਅਤੇ ਕਿਸੇ ਵੀ ਹੋਰ ਵਿਕਰੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਨਾਲ ਹੀ ਘਪਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਧਾਰਮਿਕ ਤੇ ਸਿਆਸੀ ਸਰੋਕਾਰੀਆਂ ਵਿਚ ਇਸ ‘ਤੇ ਗਹਿਰੀ ਚਰਚਾ ਹੋ ਰਹੀ ਹੈ। ਪਰੰਤੂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦਾ ਇਸ ਮਾਮਲੇ ਵਿੱਚ ਸ਼ਾਮਿਲ ਹੋਣਾ ਹੋਰ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਆਉਣ ਵਾਲੇ ਸਮੇਂ ਵਿੱਚ ਜੇਕਰ ਇਸ ਦੇ ਸਹੀ ਜਾਂਚ ਹੋਈ ਤਾਂ ਇਸ ਵਿੱਚ ਹੋਰ ਵੀ ਵੱਡੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਿਲ ਹੋਣ ਦੀ ਸੰਭਾਵਨਾ ਜਪਦੀ ਹੈ.?

 

Leave a Reply

Your email address will not be published. Required fields are marked *