Home » Uncategorized » ਫਿਲਮੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਕੋਲੋਂ 10 ਕਰੋੜ ਦੀ ਫਰੋਤੀ ਮੰਗਣ ਦੇ ਮਾਮਲੇ ‘ਚ ਮੋਹਾਲੀ ਪੁਲਿਸ ਨੇ ਕੀਤੀ ਐਫਆਈਆਰ ਦਰਜ…

ਫਿਲਮੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਕੋਲੋਂ 10 ਕਰੋੜ ਦੀ ਫਰੋਤੀ ਮੰਗਣ ਦੇ ਮਾਮਲੇ ‘ਚ ਮੋਹਾਲੀ ਪੁਲਿਸ ਨੇ ਕੀਤੀ ਐਫਆਈਆਰ ਦਰਜ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ (ਮੰਗਤ ਸਿੰਘ ਸੈਦਪੁਰ) :  ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈਡੀ ‘ਤੇ ਮਿਲੀ ਧਮਕੀ ਭਰੀ ਈਮੇਲ ਸਬੰਧੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫਆਈਆਰ ਨੰਬਰ 42 ਦਰਜ ਕੀਤੀ ਗਈ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਈਮੇਲ ਅਤੇ ਵਾਇਸ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਐਸ ਪੀ (ਜਾਂਚ) ਸੌਰਵ ਜਿੰਦਲ ਅਨੁਸਾਰ ਪ੍ਰਾਪਤ ਸ਼ਿਕਾਇਤ ਅਨੁਸਾਰ, ਈਮੇਲ ਰਾਹੀਂ ਇੱਕ ਵਾਇਸ ਨੋਟ ਪ੍ਰਾਪਤ ਹੋਇਆ ਜੋ ਕਿ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਭੇਜਿਆ ਗਿਆ ਸੀ ਅਤੇ ਜਿਸ ਵਿੱਚ 10 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ।

Leave a Reply

Your email address will not be published. Required fields are marked *