Home » Uncategorized » ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ : ਸਟੇਟ ਅਵਾਰਡੀ ਫੂਲਰਾਜ ਸਿੰਘ

ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ  ਸਿਹਤ ਬੀਮਾ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ  ਹਲਕਾ ਮੋਹਾਲੀ ਵਿਧਾਇਕ  ਕੁਲਵੰਤ ਸਿੰਘ ਨੇ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ। ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼-1, ਫੇਜ਼ 3B1, ਫੇਜ਼-10, ਸੈਕਟਰ-66, ਬਾਕਰਪੁਰ, ਸਨੇਟਾ, ਸੈਕਟਰ-79, ਸੈਕਟਰ-77 ਵਿਖੇ ਚੱਲ ਰਹੇ ਸੇਵਾ ਕੇਂਦਰਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਖ- ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿਕਾਸ ਦੀ ਗਤੀ ਵੀ ਪਹਿਲਾਂ ਦੇ ਮੁਕਾਬਲੇ ਹੋਰ ਤੇਜ਼ ਹੋ ਚੁੱਕੀ ਹੈ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਨੂੰ ਲੈ ਕੇ ਲੋਕਾਂ ਦੀ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ, ਤਾਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਸਭਨਾਂ ਦੇ ਕਾਰਡ ਜਲਦੀ ਬਣ ਸਕਣ ਅਤੇ ਜਰੂਰਤ ਪੈਣ ‘ਤੇ  ਹਸਪਤਾਲਾਂ ਦੇ ਵਿੱਚ 10 ਲੱਖ  ਰੁਪਏ ਦਾ ਮੁਫਤ ਇਲਾਜ ਕਰਵਾ ਸਕਣ। ਜਿਸ ਸਬੰਧੀ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਸਵੇਰ ਤੋਂ ਹੀ ਸੇਵਾ ਕੇਂਦਰਾਂ ਦਾ ਦੌਰਾ ਕਰ ਰਹੇ ਹਨ। ਜਿੱਥੇ ਇਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਦੇ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਥੇ ਲੋਕਾਂ ਦੇ ਵਿੱਚ ਵੀ ਇਸ ਸਕੀਮ ਸਬੰਧੀ ਰਜਿਸਟਰੇਸ਼ਨ ਵੱਡੇ ਪੱਧਰ ‘ਤੇ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਕੋਈ ਵੀ ਪਰਿਵਾਰ ਇਸ ਸਕੀਮ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰ ਅਤੇ  ਸਮਰਥਕਾਂ ਵੱਲੋਂ ਆਪੋ-ਆਪਣੀ ਜਿੰਮੇਵਾਰੀ ਨਿਭਾਈ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕਾਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕੀ ਆਪੋ-ਆਪਣੀ  ਸਿਹਤ ਸਬੰਧੀ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾਉਂਦੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਨਾਲ ਹੀ ਲੁੜੀਂਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਮੋਹਾਲੀ ਸ਼ਹਿਰ ਦੇ ਸਰਵਪੱਖੀ ਵਿਕਾਸ  ਯੋਜਨਾਬੰਦੀ ਨਾਲ ਚੱਲ ਰਿਹਾ ਹੈ। ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਵੱਡੇ ਪੱਧਰ ‘ਤੇ ਮੋਹਾਲੀ ਦੇ ਇੰਡਸਟ੍ਰੀਅਲ ਏਰੀਏ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਅਤੇ ਨਵੇਂ ਚੌਂਕ ਬਣਾਏ ਜਾ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਆਰ.ਪੀ.ਸ਼ਰਮਾ ਬਲਾਕ ਪ੍ਰਧਾਨ ਜਸਪਾਲ ਸਿੰਘ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਅਵਤਾਰ ਸਿੰਘ ਮੌਲੀ ਬੈਦਵਾਣ, ਹਰਵਿੰਦਰ ਸਿੰਘ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਇਕਬਾਲ ਸਿੰਘ ਸਰਪੰਚ, ਪੰਕਚ ਹਾਂਡਾ, ਅਰੁਣ ਗੋਇਲ, ਐਡਵੋਕੇਟ ਜਸਵੀਰ ਸਿੰਘ, ਸੁਖਵਿੰਦਰ ਸਿੰਘ ਬਾਕਰਪੁਰ ਸਰਪੰਚ, ਸੁਰਜੀਤ ਸਿੰਘ ਬਾਕਰਪੁਰ, ਗੁਰਦੇਸ਼ ਸਿੰਘ ਸਰਪੰਚ, ਨਿਰਮੇਲ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਕੁਲਵੰਤ ਕੌਰ ਕੋਮਲ, ਮੋਨਿਕਾ ਠਾਕੁਰ ਆਦ ਹਾਜ਼ਰ ਸਨ।

Leave a Reply

Your email address will not be published. Required fields are marked *