Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ..

ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਇੰਦਰਜੀਤ ਸਿੰਘ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਸਰਬਜੀਤ ਸਿੰਘ ਜੀ, ਪਟਨਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਸੁਖਵੰਤ ਸਿੰਘ ਜੀ ਸ੍ਰੀ ਮੁਕਤਸਰ ਸਾਹਿਬ, ਭਾਈ ਪ੍ਰੇਮ ਸਿੰਘ ਜੀ ਪਦਮ ਮੋਗੇ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਗੁਰਪ੍ਰੀਤ ਸਿੰਘ ਜੀ ਗੁਰਦੁਆਰਾ ਨਾਨਕਸਰ ਸਾਹਿਬ, ਭਾਈ ਜਸਵਿੰਦਰ ਸਿੰਘ ਜੀ ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਜੀ, ਭਾਈ ਦਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ।  ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ ।

Leave a Reply

Your email address will not be published. Required fields are marked *