ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸਦੀਆ ਅਤੇ ਵਿਜੇ ਨਾਇਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਦੋਸ਼ ਸਾਬਤ ਕਰਨ ਵਿੱਚ ਅਸਫਲ ਰਹਿਣ ਅਤੇ ਨਾ ਤਾਂ ਕੋਈ ਅਪਰਾਧਿਕ ਸਾਜ਼ਿਸ਼ ਸਾਬਤ ਕਰ ਸਕਣ ਅਤੇ ਨਾ ਹੀ ਇਸ ਮਾਮਲੇ ਵਿੱਚ ਭਰੋਸੇਯੋਗ ਸਬੂਤ ਪੇਸ਼ ਨਾ ਕਰਨ ਕਰਕੇ ਸਾਰੇ ਕੇਸਾਂ ਵਿੱਚੋਂ ਬਰੀ ਕਰਨ ‘ਤੇ ਆਮ ਆਦਮੀ ਪਾਰਟੀ ਦੇ ਸਮੁੱਚੇ ਅਹੁਦੇਦਾਰਾਂ ਵਰਕਰਾਂ ਅਤੇ ਮੈਂਬਰਾਂ ਵਿੱਚ ਵੱਡੇ ਪੱਧਰ “ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਮਾਣਯੋਗ ਅਦਾਲਤ ਨੇ ਸੀਬੀਆਈ ਦੀ ਜਾਂਚ ਵਿਧੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਏਜੰਸੀ ਇੱਕ ਨਿਰਪੱਖ, ਤਰਕਪੂਰਨ ਅਤੇ ਨਿਰਪੱਖ ਜਾਂਚ ਕਰਨ ਵਿੱਚ ਅਸਫਲ ਰਹੀ। ਇੱਕ ਨਿਰਪੱਖ ਸੁਣਵਾਈ ਤਾਂ ਹੀ ਸੰਭਵ ਹੈ ਜੇਕਰ ਜਾਂਚ ਨਿਰਪੱਖ ਹੋਵੇ ਅਤੇ ਇਸ ਮਾਮਲੇ ਵਿੱਚ, ਜਾਂਚ ਵਿੱਚ ਕਮੀ ਪਾਈ ਗਈ। ਖਾਸ ਗੱਲ ਇਹ ਹੈ ਕਿ ਵਿਸ਼ੇਸ਼ ਜੱਜ ਜਤੇਦਰ ਸਿੰਘ ਨੇ ਇਸ ਮਾਮਲੇ ਵਿੱਚ ਹੁਕਮ ਸੁਣਾਇਆ ਕਿ ਕੋਈ ਸਮੁੱਚੀ ਸਾਜਿਸ ਜਾਂ ਅਪਰਾਧਿਕ ਇਰਾਦਾ ਨਹੀਂ ਮਿਲਿਆ ਅਦਾਲਤ ਨੇ ਸੀਬੀਆਈ ਨੂੰ ਬਿਨਾਂ ਕਿਸੇ ਸਬੂਤਾਂ ਦੇ ਫਸਾਉਣ ਲਈ ਫਟਕਾਰ ਵੀ ਵੀ ਲਗਾਈ ਅਤੇ ਨੋਟ ਕੀਤਾ ਕਿ ਵਿਸਤ੍ਰਿਤ ਚਾਰਜਸ਼ੀਟ ਵਿੱਚ ਕਈ ਖਾਮੀਆਂ ਦਾ ਕਿਸੇ ਵੀ ਗਵਾਹ ਜਾਂ ਬਿਆਨ ਦੁਆਰਾ ਸਮਰਥਨ ਨਹੀਂ ਕੀਤਾ ਗਿਆ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਨੀਸ਼ ਸਿਸੋਦੀਆ ਵਿਰੁੱਧ ਪਹਿਲੀ ਨਜ਼ਰੇ ਕੋਈ ਮਾਮਲਾ ਨਹੀਂ ਹੈ। ਜੱਜ ਨੇ ਇਹ ਵੀ ਟਿੱਪਣੀ ਕੀਤੀ ਕਿ ਅਰਵਿੰਦ ਕੇਜਰੀਵਾਲ ‘ਤੇ ਬਿਨ੍ਹਾਂ ਕਿਸੇ ਠੋਸ ਸਮੱਗਰੀ ਦੇ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਵਿਰੁੱਧ ਦੋਸ਼ ਬੇਬੁਨਿਆਦ ਸਨ। ਉਨ੍ਹਾਂ ਨੂੰ ਬਿਨਾਂ ਕਿਸੇ ਠੋਸ ਸਮੱਗਰੀ ਦੇ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਸੀ। ਰਾਊਸ ਐਵੇਨਿਊ ਅਦਾਲਤ ਨੇ ਕਿਹਾ ਕਿ ਸਿਸੋਦੀਆ ਵਿਰੁੱਧ ਵੀ ਕੋਈ ਠੋਸ ਸਬੂਤ ਨਹੀਂ ਮਿਲਿਆ। ਇਸਤਗਾਸਾ ਪੱਖ ਆਪਣਾ ਕੇਸ ਸਾਬਤ ਕਰਨ ਵਿੱਚ ਅਸਫਲ ਰਿਹਾ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੀਬੀਆਈ ਦੇ ਦੋਸ਼ ਬੇਬੁਨਿਆਦ ਸਨ ਅਤੇ ਕੋਈ ਅਪਰਾਧਿਕ ਸਾਜ਼ਿਸ਼ ਨਹੀਂ ਮਿਲੀ। ਅਦਾਲਤ ਨੇ ਸੀਬੀਆਈ ਦੀ ਜਾਂਚ ਵਿਧੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਏਜੰਸੀ ਇੱਕ ਨਿਰਪੱਖ, ਤਰਕਪੂਰਨ ਅਤੇ ਨਿਰਪੱਖ ਜਾਂਚ ਕਰਨ ਵਿੱਚ ਅਸਫਲ ਰਹੀ। ਇੱਕ ਨਿਰਪੱਖ ਸੁਣਵਾਈ ਤਾਂ ਹੀ ਸੰਭਵ ਹੈ ਜੇਕਰ ਜਾਂਚ ਨਿਰਪੱਖ ਹੋਵੇ, ਅਤੇ ਇਸ ਮਾਮਲੇ ਵਿੱਚ, ਜਾਂਚ ਵਿੱਚ ਕਮੀ ਪਾਈ ਗਈ। ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ਾਂ ਦੇ ਲੋਕਾਂ ਸਭ ਨੇ ਬੀਜੇਪੀ ਦਾ ਵਿਰੁੱਧ ਪਾਰਟੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਗੈਰ-ਕਾਨੂੰਨੀ ਕਾਰਵਾਈਆਂ ਰਾਵੀ ਜਿਲਾਂ ਵਿੱਚ ਡੱਕ ਕੇ ਰੱਖਣ ਦ ਦੇ ਜਲੀਲ ਭਰੇ ਇਰਾਦੇ ਦਾ ਦੇਸ਼ ਵਿਦੇਸ਼ ਦੇ ਲੋਕਾਂ ਸਾਹਮਣੇ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਜਿਹੜੀ ਵੀ ਪਾਰਟੀ ਦੇਸ਼ ਦੇ ਲੋਕਾਂ ਨੂੰ ਵਧੀਆ ਸ਼ਾਸਨ ਅਤੇ ਇਨਸਾਫ ਦੇਣ ਦੀ ਸਮਰੱਥਾ ਰੱਖਦੀ ਹੈ ਅਤੇ ਦੇਸ਼ ਦੇ ਲੋਕਾਂ ਵੱਲੋਂ ਉਹਨਾਂ ਪਾਰਟੀਆਂ ਨੂੰ ਸਨਮਾਨ ਅਤੇ ਸੱਤ੍ਹਾ ਵਿੱਚ ਲਿਆ ਕੇ ਦੇਸ਼ ਨੂੰ ਹਰ ਪੱਖੋਂ ਮਜਬੂਤ ਕਰਨ ਲਈ ਸਹਿਯੋਗ ਦਿੰਦੇ ਹਨ। ਉਹਨਾਂ ਪਾਰਟੀਆਂ ਆਗੂਆਂ ਵਿਰੁੱਧ ਬੀਜੇਪੀ ਧੱਕਾਸ਼ਾਹੀ ਕਰਕੇ ਗੈਰ ਕਾਨੂੰਨੀ ਢੰਗ ਨਾਲ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਚਾਹੁੰਦੀ ਹੈ। ਪ੍ਰੰਤੂ ਮਾਣਯੋਗ ਅਦਾਲਤਾਂ ਅੱਜ ਵੀ ਬੇਕਸੂਰ ਲੋਕਾਂ ਨੂੰ ਇਨਸਾਫ ਦਿੰਦੀਆਂ ਹਨ। ਜਿਵੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੂੰ ਦਿੱਲੀ ਦੀ ਮਾਣਯੋਗ ਰਾਊਜ ਐਵੇਨਿਉ ਅਦਾਲਤ ਵੱਲੋਂ ਇਨਸਾਫ ਦਿੱਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੀਆਂ ਅਦਾਲਤਾਂ ਵਿੱਚ ਪੂਰਨ ਵਿਸ਼ਵਾਸ ਹੈ ਕਿ ਕਿਸੇ ਵੀ ਦੇਸ਼ ਦੇ ਨਾਗਰਿਕ ਨੂੰ ਅਦਾਲਤਾਂ ਕਦੇ ਵੀ ਬੇਇਨਸਾਫੀ ਦਾ ਸ਼ਿਕਾਰ ਨਹੀਂ ਬਣਾਉਂਦੀਆਂ ਹਨ। ਇਹਨਾਂ ਤੋਂ ਇਲਾਵਾ ਸੀਨੀਅਰ ਆਗੂ ਸ. ਕੁਲਦੀਪ ਸਿੰਘ ਸਮਾਣਾ, ਯੂਥ ਆਗੂ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸੀਨੀ. ਆਗੂ ਅਕਵਿੰਦਰ ਸਿੰਘ ਗੋਸਲ, ਸ. ਤਰਲੋਚਨ ਸਿੰਘ ਮਟੌਰ ਡਾਇਰੈਕਟਰ ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ, ਸੀਨੀ. ਆਗੂ ਹਰਸੰਗਤ ਸਿੰਘ ਸੋਹਾਣਾ, ਸਟੇਟ ਅਵਾਰਡ ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ, ਸੀਨੀ. ਆਗੂ ਜਤਿੰਦਰ ਸਿੰਘ ਪੰਮਾ, ਆਰ ਪੀ ਸ਼ਰਮਾ, ਡਾ. ਕੁਲਦੀਪ ਸਿੰਘ ਬਾਕਰਪੁਰ ਅਰੁਣ ਗੋਇਲ ਸੰਜੀਵ ਵਸ਼ਿਸ਼ਟ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਬਲਿਆਲੀ, ਲੰਬੜਦਾਰ ਅਵਤਾਰ ਸਿੰਘ ਮੌਲੀ ਬੈਦਵਾਣ ਆਦਿ ਆਗੂਆਂ ਨੇ ਦਿੱਲੀ ਦੀ ਰਾਊਜ ਐਵੀਨਿਊ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀਅਰ ਆਗੂਆਂ ਨੂੰ ਦਿੱਲੀ ਸ਼ਰਾਬ ਨੀਤੀ ਦੇ ਮਾਮਲੇ ਚੋਂ ਬਰੀ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Home
»
Uncategorized
»
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਨੀ. ਆਗੂ ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਨੂੰ ਦਿੱਲੀ ਦੀ ਮਾਣਯੋਗ ਰਾਊਜ਼ ਐਵੇਨਿਊ ਅਦਾਲਤ ਦਿੱਲੀ ਨੇ ਸ਼ਰਾਬ ਨੀਤੀ ਮਾਮਲੇ ਚੋਂ ਬਰੀ ਕਰਨ ‘ਤੇ ਬੀਜੇਪੀ ਦੇ ਝੂਠ ਦੇ ਪੁਲੰਦੇ ਦਾ ਹੋਇਆ ਪਰਦਾਫਾਸ : ਵਿਧਾਇਕ ਕੁਲਵੰਤ ਸਿੰਘ


