Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਨੇ ਕੀਤਾ ‘ਹੀਰੋ ਐੱਚ ਐੱਫ ਡਿਲਕਸ’ ਮੋਟਰ ਸਾਈਕਲ ਭੇਂਟ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਨੇ ਕੀਤਾ ‘ਹੀਰੋ ਐੱਚ ਐੱਫ ਡਿਲਕਸ’ ਮੋਟਰ ਸਾਈਕਲ ਭੇਂਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਕਿਸੇ ਦਾਨੀ ਸੱਜਣ ਵੱਲੋਂ ”ਹੀਰੋ ਐੱਚ ਐੱਫ ਡਿਲਕਸ” ਮੋਟਰ ਸਾਈਕਲ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਇਸ ”ਹੀਰੋ ਐੱਚ ਐੱਫ ਡਿਲਕਸ” ਮੋਟਰ ਸਾਈਕਲ ਗੁਰਦੁਆਰਾ ਸਾਹਿਬ ਜੀ ਵਿਖੇ ਨਿਸ਼ਾਨ ਸਾਹਿਬ ਜੀ ਦੇ ਬਿਲਕੁੱਲ ਨੇੜੇ ਖੜ੍ਹਾ ਕਰਕੇ ਚਾਬੀਆਂ ਵਿੱਚ ਹੀ ਲਗਾ ਕੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੋਟਰ ਸਾਈਕਲ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ‘ਤੇ ਹੈ । ਕਾਗਜਾਂ ਦੇ ਮੁਤਾਬਿਕ ਮੋਟਰ ਸਾਈਕਲ ਦੀ ਕੀਮਤ 94,600 ਰੁਪਏ ਹੈ। ਦਾਨੀ ਸੱਜਣ ਵੱਲੋਂ ਮੋਟਰ ਸਾਈਕਲ ‘ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਸੁੰਦਰ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜ਼ੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 3 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਹਨ ਡੀਅਰ 5210 ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਅ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਂਟ ਕੀਤਾ ਜਾ ਚੁੱਕਿਆ ਹੈ।

Leave a Reply

Your email address will not be published. Required fields are marked *