Home » Uncategorized » ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਜਲਦ ਕਰਵਾਏ ਜਾਵੇਗਾ ਹੱਲ : ਡਾ. ਸੰਨੀ ਸਿੰਘ ਆਹਲੂਵਾਲੀਆ

ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਜਲਦ ਕਰਵਾਏ ਜਾਵੇਗਾ ਹੱਲ : ਡਾ. ਸੰਨੀ ਸਿੰਘ ਆਹਲੂਵਾਲੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਮੰਗਤ ਸਿੰਘ ਸੈਦਪੁਰ) : ਤਾਲਮੇਲ ਕਮੇਟੀ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਜ਼ਿਲ੍ਹਾ ਮੋਹਾਲੀ ਦੇ ਬੈਨਰ ਹੇਠ ਆਸ਼ਾ ਵਰਕਰਜ਼, ਆਂਗਣਵਾੜੀ ਵਰਕਰਾਂ ਅਤੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨਾਲ ਸੈਕਟਰ-76, ਮੋਹਾਲੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਵੱਲੋਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ, ਡਿਊਟੀ ਦੌਰਾਨ ਮੌਤ ਦੀ ਸੂਰਤ ਵਿੱਚ ਯੋਗ ਮੁਆਵਜ਼ਾ ਦੇਣ, ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਆਊਟਸੋਰਸ ਅਤੇ ਡੇਲੀ ਵੇਜ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਰੱਖੀਆਂ ਗਈਆਂ। ਇਸ ਮੌਕੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਯੂਨੀਅਨਾਂ ਵੱਲੋਂ ਚੁੱਕੀਆਂ ਗਈਆਂ ਮੰਗਾਂ ਨੂੰ ਜਲਦ ਹੀ ਮੁੱਖ ਮੰਤਰੀ ਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਡੇਂਗੂ ਕਾਰਨ ਮੌਤ ਦਾ ਸ਼ਿਕਾਰ ਹੋਈ ਮੋਹਾਲੀ ਦੇ ਪਿੰਡ ਢੇਲਪੁਰ ਦੀ ਆਸ਼ਾ ਵਰਕਰ ਸ੍ਰੀਮਤੀ ਕਿਰਨਦੀਪ ਕੌਰ ਦੇ ਪਰਿਵਾਰ ਲਈ ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਵੀ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਡਾ. ਆਹਲੂਵਾਲੀਆ ਦਾ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਹੱਲ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ, ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਅਤੇ ਹੋਰ ਸੰਸਥਾਵਾਂ ਦੇ ਆਗੂ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *