Home » Uncategorized » ਖਾਲਸਾ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਖੇਰੂ-ਖੇਰੂ ਕੀਤੀ ਪੰਥਕ ਸ਼ਕਤੀ ਨੂੰ ਇੱਕ ਪਲੇਟਫਾਰਮ ‘ਤੇ ਮੁੜ ਖਾਲਸਾ ਰਾਜ ਦੀ ਸਥਾਪਤੀ ਲਈ ਮੁੜ ਹੋਣਾ ਚਾਹੀਦਾ ਇੱਕਜੁੱਟ : ਸ਼੍ਰੋਮਣੀ ਅਕਾਲੀ ਦਲ (ਸ਼੍ਰੀ ਅਨੰਦਪੁਰ ਸਾਹਿਬ)

ਖਾਲਸਾ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਖੇਰੂ-ਖੇਰੂ ਕੀਤੀ ਪੰਥਕ ਸ਼ਕਤੀ ਨੂੰ ਇੱਕ ਪਲੇਟਫਾਰਮ ‘ਤੇ ਮੁੜ ਖਾਲਸਾ ਰਾਜ ਦੀ ਸਥਾਪਤੀ ਲਈ ਮੁੜ ਹੋਣਾ ਚਾਹੀਦਾ ਇੱਕਜੁੱਟ : ਸ਼੍ਰੋਮਣੀ ਅਕਾਲੀ ਦਲ (ਸ਼੍ਰੀ ਅਨੰਦਪੁਰ ਸਾਹਿਬ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਕ ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕਾਬੂ ‘ਚ ਨਹੀਂ ਹੈ। ਮੌਜੂਦਾ ਸਮੇਂ ‘ਚ ਹਾਲਾਤ ਬਹੁਤ ਹੀ ਖਰਾਬ ਹੁੰਦੇ ਜਪਦੇ ਹਨ। ਆਏ ਦਿਨ ਕੋਈ ਨਾ ਕੋਈ ਕਤਲ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਬਾਹਰ ਨਿਕਲਣ ਤੋਂ ਵੀ ਡਰ ਲੱਗਣ ਲੱਗ ਪਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਵੱਲੋਂ ਮੋਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪਟਿਆਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਅੱਜ ਇਹੋ ਜਿਹੇ ਇਮਾਨਦਾਰ, ਨੀਡਰ ਅਤੇ ਧੜੱਲੇਦਾਰ ਆਗੂ ਦੀ ਲੋੜ ਹੈ ਜੋ ਖੇਰੂ ਖੇਰੂ ਹੋਈ ਪੰਥਕ ਸ਼ਕਤੀ ਨੂੰ ਇੱਕ ਪਲੇਟਫਾਰਮ ‘ਤੇ ਇਕੱਤਰ ਕਰਕੇ ਮੁੜ ਪੰਜਾਬ ‘ਚ ਖਾਲਸਾ ਰਾਜ ਦੇ ਪਹਿਲੇ ਸ਼ਾਸਕ ਬਾਬਾ ਬੰਦਾ ਸਿੰਘ ਬਹਾਦਰ ਅਤੇ ਮਹਾਰਾਜਾ ਰਣਜੀਤ ਸਿੰਘ ਵਰਗੇ ਰਾਜਿਆਂ ਵਰਗਾ ਸਥਾਪਿਤ ਕਰਨ ਦੇ ਸਮਰੱਥ ਹੋਵੇ। ਉਹਨਾਂ ਕਿਹਾ ਕਿ ਏਜੰਸੀਆਂ ਵੱਲੋਂ ਖੇਰੂ ਖੇਰੂ ਕੀਤੀ ਪੰਥਕ ਸ਼ਕਤੀ ਨੂੰ ਸਮੁੱਚੇ ਖਾਲਸਾ ਪੰਥ ਨੂੰ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਕਰਨਾ ਚਾਹੀਦਾ ਹੈ ਤਾਂ ਕਿ ਗੁਲਾਮ ਹੋਏ ਪੰਜਾਬ ਨੂੰ ਆਜ਼ਾਦ ਕਰਾਇਆ ਜਾ ਸਕੇ ਅਤੇ ਮੁੜ ਖਾਲਸਾ ਰਹਿਤ ਮਰਿਆਦਾ ਅਨੁਸਾਰ ਪੰਜਾਬ ਦੇ ਵਿੱਚ ਖਾਲਸਾ ਰਾਜ ਦੀ ਸਥਾਪਨਾ ਕੀਤੀ ਜਾ ਸਕੇ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਲਵਾਰਿਸ ਛੱਡ ਕੇ ਆਪ ਬੈਂਗਲੋਰ ਦੇ ਕੈਅਰ ਸੈਂਟਰ ਵਿੱਚ ਅਰਾਮ ਫਰਮਾ ਰਹੇ ਹਨ। ਉਹਨਾਂ ਕਿਹਾ ਕਿ ਇੱਥੇ ਪ੍ਰਵਾਸੀਆਂ ਵੱਲੋਂ ਸ਼ਰੇਆਮ ਕਿਰਚਾਂ ਰਾਹੀਂ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾ ਰਹੇ ਹਨ। ਪਰ ਸਰਕਾਰਾਂ ਵੱਲੋਂ ਇਹੋ ਜਿਹੇ ਕ੍ਰਿਮੀਨਲ ਪ੍ਰਵਾਸੀਆਂ ਨੂੰ ਪੰਜਾਬ ਦੇ ਵਿੱਚ ਵੋਟ ਬੈਂਕ ਰਾਹੀਂ ਵਰਤਿਆ ਜਾ ਰਿਹਾ ਹੈ। ਕੋਈ ਵੀ ਕਾਨੂੰਨੀ ਕਾਰਵਾਈ ਕਰਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੇਣ ਵਿੱਚ ਵੱਡੇ ਪੱਧਰ ‘ਤੇ ਅਸਫਲ ਰਹੇ ਹਨ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਸਹੌੜਾ ਯੂਥ ਵਿੰਗ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਰਣਜੀਤ ਸਿੰਘ ਦਾ ਐਨਕਾਉਂਟਰ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਇਸ ਘਟਨਾ ਦੀ ਸੀਬੀਆਈ ਜਾਂਚ ਹੋਣ ਦੀ ਮੰਗ ਕਰਦਾ ਹੈ ਤਾਂ ਕਿ ਅਸਲ ਸੱਚਾਈ ਦੇਸ਼ ਵਿਦੇਸ਼ਾਂ ਦੇ ਪੰਜਾਬੀਆਂ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਹਨਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲ ਦਲ (ਸ਼੍ਰੀ ਅਨੰਦਪੁਰ ਸਾਹਿਬ) ਉਨਾਂ ਹਰ ਪੀੜਤ ਪਰਿਵਾਰਾਂ ਇਨਸਾਫ ਦਵਾਉਣ ਲਈ ਦਿਨ ਰਾਤ ਨਾਲ ਖੜਾ ਹੈ। ਜਿਨ੍ਹਾਂ ਨੂੰ ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਨਸਾਫ ਨਹੀਂ ਦਿੱਤਾ ਜਾਂਦਾ ਅਤੇ ਉਹਨਾਂ ‘ਤੇ ਜਬਰ-ਜੁਲਮ ਕੀਤੇ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਹਰਜੀਤ ਸਿੰਘ ਅਟਵਾਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪਟਿਆਲਾ, ਜਸਵਿੰਦਰ ਸਿੰਘ ਹਲਕਾ ਇੰਚਾਰਜ ਸਮਾਣਾਂ ਤੇ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *