ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਾਰਚ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਾਹਿਬਜ਼ਾਦਾ ਅਜੀਤ ਸਿੰਘ ਮੋਹਾਲੀ ਵਿਖੇ ਸੀਨੀ. ਆਗੂ ਦਲਜੀਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਮੁੰਡੀ ਖਰੜ ਤੋਂ ਅਮਰੀਕ ਸਿੰਘ ਪਾਰਟੀ ਅੰਦਰ ਸ਼ਾਮਿਲ ਹੋਏ। ਜਿਨਾਂ ਨੂੰ ਕੁਸ਼ਲਪਾਲ ਸਿੰਘ ਮਾਨ ਨੇ ਸਿਰੋਪਾ ਪਾ ਕੇ ਆਪਣੇ ਪਾਰਟੀ ਵਿੱਚ ਸਵਾਗਤ ਕਰਦਿਆਂ ਸ਼ਾਮਲ ਕੀਤਾ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਹਰ ਮੈਂਬਰ ਦੇ ਸੁਝਾਅ ਸੁਣਦੇ ਹੋਏ 3 ਮਾਰਚ 2026 ਦਿਨ ਮੰਗਲਵਾਰ ਨੂੰ ਖਾਲਿਸਤਾਨੀ ਮੀਰੀ ਪੀਰੀ ਕਾਨਫਰੰਸ ਸ੍ਰੀ ਅਨਦਪੁਰ ਸਾਹਿਬ ਜਾਣ ਲਈ ਵਿਚਾਰਾਂ ਕੀਤੀਆਂ। ਹਰ ਹਫਤੇ 5 ਮੈਂਬਰ ਪੰਜ-ਪੰਜ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਨੂੰ ਮਜਬੂਤ ਕਰਨ ਲਈ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ ਪਾਰਟੀ ਨੂੰ ਹੋਰ ਮਜਬੂਤ ਅਤੇ ਪਾਰਟੀ ਦੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਜਾਵੇਗਾ। ਜਿਸ ਵਿੱਚ ਵਕੀਲ ਸਿਮਰਨਜੀਤ ਸਿੰਘ, ਜਥੇਦਾਰ ਬਲਕਾਰ ਸਿੰਘ ਭੁੱਲਰ, ਪਰਮਿੰਦਰ ਸਿੰਘ ਮਲੋਆ, ਸੇਵਾ ਸਿੰਘ ਗੀਗੇ ਮਾਜਰਾ, ਅਵਤਾਰ ਸਿੰਘ ਦੈੜੀ, ਨੈਬ ਸਿੰਘ, ਯੂਥ ਆਗੂ ਅਮਰੀਕ ਸਿੰਘ, ਦਲਵਿੰਦਰ ਸਿੰਘ ਆਦਿ ਆਗੂਆਂ ਨੇ ਵਿਚਾਰ ਰੱਖੇ। ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਲਈ 8 ਵਜੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਣਗੇ। ਉਹਨਾਂ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮੀਰੀ ਪੀਰੀ ਖਾਲਸਾ ਜੀ ਕਾਨਫਰੰਸ ਵਿੱਚ ਦੇਸ਼-ਵਿਦੇਸਾਂ ਦੀਆਂ ਸੰਗਤਾਂ ਨੂੰ ਵੱਡੇ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੰਡਾਲ ਵਿੱਚ ਵੱਡੇ ਪੱਧਰ ‘ਤੇ ਹਾਜਰੀ ਲਵਾਉਣੀ ਚਾਹੀਦੀ ਹੈ।
Home
»
Uncategorized
»
ਦੇਸ਼-ਵਿਦੇਸਾਂ ਦੀਆਂ ਸੰਗਤਾਂ ਦਾ ਹੋਲਾ ਮਹੱਲਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਮੀਰੀ-ਪੀਰੀ ਖਾਲਸਾ ਜੀ ਪ੍ਰੈੱਸ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭੰਡਾਲ ‘ਚ ਜਰੂਰ ਸ਼ਾਮਿਲ ਹੋਣ : ਜਥੇਦਾਰ ਬਲਕਾਰ ਸਿੰਘ ਭੁੱਲਰ


