Home » Uncategorized » ਪੰਜਾਬ ਸਰਕਾਰ ਨੇ ਖਾੜੀ ਦੇਸ਼ਾਂ ‘ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24*7 ਕੰਟਰੋਲ ਕੀਤਾ ਸਥਾਪਤ, ਕੇਂਦਰ ਨੂੰ ਵਿਸ਼ੇਸ਼ ਉਡਾਣਾਂ ਲਾਉਣ ਦੀ ਕੀਤੀ ਅਪੀਲ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਨੇ ਖਾੜੀ ਦੇਸ਼ਾਂ ‘ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24*7 ਕੰਟਰੋਲ ਕੀਤਾ ਸਥਾਪਤ, ਕੇਂਦਰ ਨੂੰ ਵਿਸ਼ੇਸ਼ ਉਡਾਣਾਂ ਲਾਉਣ ਦੀ ਕੀਤੀ ਅਪੀਲ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 3 ਮਾਰਚ (ਮੰਗਤ ਸਿੰਘ ਸੈਦਪੁਰ) : ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਸਾਰੇ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।” ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”

Leave a Reply

Your email address will not be published. Required fields are marked *