Translate Your Language

October 5, 2026 4:42 pm

PUNPUN03583/19/1/2007-TC

PUNPUN03583/19/1/2007-TC

Home » Uncategorized » ਇਤਿਹਾਸਿਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੰਦੜ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੈਕੇ ਦੋ ਧਿਰਾਂ ‘ਚ ਹੋਇਆ ਖੂਨੀ ਟਕਰਾਅ, ਫਾਇਰਿੰਗ ‘ਚ ਹੋਏ 4 ਜ਼ਖ਼ਮੀ…

ਇਤਿਹਾਸਿਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੰਦੜ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੈਕੇ ਦੋ ਧਿਰਾਂ ‘ਚ ਹੋਇਆ ਖੂਨੀ ਟਕਰਾਅ, ਫਾਇਰਿੰਗ ‘ਚ ਹੋਏ 4 ਜ਼ਖ਼ਮੀ…

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 6 ਮਾਰਚ (ਲੀਈਓ ਪੰਜਾਬੀ ਬਿਊਰੋ) : ਸ਼੍ਰ ਗੁਰਦੁਆਰਾ ਸਾਹਿਬ/ਗੁਰੂ ਘਰਾਂ ਦੀਆਂ ਗੋਲਕਾਂ ‘ਤੇ ਕਬਜ਼ੇ ਅਤੇ ਪ੍ਰਧਾਨਗੀਆਂ ਪ੍ਰਾਪਤ ਕਰਨ ਦੇ ਲਈ ਪਿੰਡਾਂ ਵਿੱਚ ਖਾਸ ਕਰਕੇ ਧਾਰਮਿਕ ਮਾਮਲਿਆਂ ਵਿੱਚ ਧੜੇਬਾਜ਼ੀਆਂ ਦਿਨੋ ਦਿਨ ਵੱਧ ਰਹੀਆਂ ਹਨ ਜੋ ਖਾਲਸਾ ਪੰਥ ਦੇ ਸੁਨਹਿਰੀ ਭਵਿੱਖ ਲਈ ਤਿੰਨ ਨੇ ਬਹੁਤ ਹੀ ਖਤਰਨਾਕ ਸਾਬਤ ਹੋ ਰਹੀਆਂ ਹਨ। ਇਸੇ ਸਬੰਧ ਵਿੱਚ ਇਤਿਹਾਸਿਕ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਗੁਰੂ ਘਰ ਦੀ ਸੇਵਾ-ਸੰਭਾਲ ਨੂੰ ਲੈ ਕੇ ਇਹ ਵਿਵਾਦ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਪਰੰਤੂ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਦੋਨਾਂ ਧਿਰਾਂ ਵਿਚਕਾਰ ਬਹਿਸ ਬਾਅਦ ਮਾਮਲਾ ਹੱਥੋ-ਪਾਈ ਅਤੇ ਫਿਰ ਫਾਇਰਿੰਗ ਤੱਕ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਗੋਲੀਆਂ ਚਲਾਈਆਂ ਗਈਆਂ। ਟਕਰਾਅ ਦੌਰਾਨ ਤਿੰਨ ਗੱਡੀਆਂ ਦੀ ਵੀ ਭੰਨਤੋੜ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਪਹਿਲਾਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਹੋਰ ਵਿਅਕਤੀ ਗੁਰੂ ਘਰ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੇ ਸਨ। ਦੱਸਿਆ ਜਾਂਦਾ ਹੈ ਕਿ ਅੱਜ ਇਹ ਧਿਰਾ ਆਪ ਪਾਰਟੀ ਦੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰੇ ਉਤਾਰ ਦਿੱਤੇ ਗਏ, ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ। ਮਿਲੀ ਜਾਣਕਾਰੀ ਅਨੁਸਾਰ ਮੌਕੇ ‘ਤੇ ਪਹੁੰਚੇ ਥਾਣਾ ਕੋਟ ਭਾਈ ਦੇ ਐੱਸਐੱਚਓ. ਦੀਪਕ ਕੰਬੋਜ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਖੋਲ੍ਹਣ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਵਿਵਾਦ ਹੋ ਗਿਆ ਸੀ। ਇਕ ਧਿਰ ਦੀ ਅਗਵਾਈ ਮਹਿੰਦਰ ਸਿੰਘ ਕਰ ਰਹੇ ਸਨ ਜਦਕਿ ਦੂਜੀ ਧਿਰ ਦੀ ਅਗਵਾਈ ਸਰਪੰਚ ਅਮਨਦੀਪ ਸਿੰਘ ਕਰ ਰਹੇ ਸਨ। ਐੱਸਐੱਚਓ. ਅਨੁਸਾਰ ਫਾਇਰਿੰਗ ਦੌਰਾਨ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਦੇ ਗੋਲੀ ਦੇ ਛਰਲੇ ਲੱਗੇ, ਜਦਕਿ ਦੂਜੇ ਵਿਅਕਤੀ ਦੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹਨ। ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਗੁਰੂ ਘਰ ਦੀਆਂ ਗੋਲਕਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨੂੰ ਲੈ ਕੇ ਜਿਸ ਤਰ੍ਹਾਂ ਗੁਰੂ ਘਰਾਂ ਵਿੱਚ ਵਿਰੋਧੀ ਧਿਰਾਂ ਵੱਲੋਂ ਸਵਾਰਥਾਂ ਦੀ ਪੂਰਤੀ ਲਈ ਗੁਰਸਿੱਖ ਰਹਿਤ ਮਰਿਆਦਾ ਦਾ ਘਾਣ ਕਰਕੇ ਆਪਣੇ ਟੌਰ ਲਈ ਇਹੋ ਜਿਹੀਆਂ ਘਿਨੋਣੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਭਵਿੱਖ ਭਵਿੱਖ ਵਿੱਚ ਬਹੁਤ ਹੀ ਘਾਤਕ ਸਾਬਤ ਹੋਵੇਗਾ। ਖਾਸ ਗੱਲ ਇਹ ਹੈ ਕਿ ਭੁੰਦੜ ਪਿੰਡ ਅਕਾਲੀ ਦਲ ਬਾਦਲ ਦੇ ਆਗੂ ਬਲਵਿੰਦਰ ਸਿੰਘ ਭੁੰਦੜ ਦਾ ਪਿੰਡ ਹੈ ਅਤੇ ਇੱਥੇ ਸਰਪੰਚ ਆਮ ਆਦਮੀ ਪਾਰਟੀ ਦਾ ਹੈ। ਇੱਥੇ ਹੋਈ ਖੂਨ ਨੀ ਝੜਪਾਂ ਦਾ ਅਸਲ ਕਾਰਨ ਕੀ ਹਨ ? ਇਸ ਘਟਨਾ ਪਿੱਛੇ ਕਾਰਨ ਕੀ ਹਨ.? ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਪ੍ਰੰਤੂ ਧਾਰਮਿਕ ਅਸਥਾਨਾਂ ‘ਤੇ ਕਬਜ਼ਾ ਕਰਨ ਲਈ ਸਿਆਸੀ ਆਗੂਆਂ ਨੂੰ ਆਪਣੇ ਸਵਾਰਥਾਂ ਦੀ ਪੂਰਤੀ ਲਈ ਨਹੀਂ ਵਰਤਣਾ ਚਾਹੀਦਾ।

Leave a Reply

Your email address will not be published. Required fields are marked *