ਗੋਬਿੰਦਗੜ੍ਹ ਵਿਖੇ ਹੋਏ ਤੀਜੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਕੀਤੀ ਹੌਸਲਾ ਅਫਜਾਈ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਾਰਚ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਚੱਲ ਰਹੇ ਖੇਡ ਟੂਰਨਾਮੈਂਟਾਂ ਦੀ ਲੜੀ ਦੇ ਤਹਿਤ -ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) ਪਿੰਡ ਗੋਬਿੰਦਗੜ੍ਹ ਵੱਲੋਂ ਤੀਸਰਾ ਕਬੱਡੀ ਮਹਾਂ ਕੁੰਭ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਬੱਡੀ ਖਿਡਾਰੀਆਂ ਨੇ ਖੇਡ ਕਲਾ ਦੇ ਜੌਹਰ ਵਿਖਾਏ। ਇਸ ਕਬੱਡੀ ਕੱਪ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਪੰਜਾਬ ਭਰ ਤੋਂ ਖੇਡ ਪ੍ਰੇਮੀ ਵੀ ਹਾਜ਼ਰ ਰਹੇ। ਤੀਸਰੇ ਕਬੱਡੀ ਮਹਾਂ ਕੁੰਭ ਦੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਦੇ ਲਈ ਉਚੇਚੇ ਤੌਰ ‘ਤੇ ਵਿਧਾਇਕ ਕੁਲਵੰਤ ਸਿੰਘ ਵਿਧਾਇਕ ਹਲਕਾ ਹਲਕਾ ਮੁਹਾਲੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਖੇਡ ਪੱਧਰ ਨੂੰ ਉਤਾਂਹ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਨੂੰ ਖੇਡਾਂ ਦੇ ਲਈ ਜਰੂਰੀ ਢੁਕਵਾਂ ਵਾਤਾਵਰਣ ਮੁਹਈਆ ਕਰਵਾਇਆ ਜਾ ਰਿਹਾ ਹੈ। ਵੱਡੀ ਗਿਣਤੀ ਦੇ ਵਿੱਚ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਦੇ ਵਿੱਚ ਖੇਡ ਸਟੇਡੀਅਮ ਬਣ ਰਹੇ ਹਨ। ਜਿਸ ਨਾਲ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਆਪਣਾ ਸਮਾਂ ਖੇਡ ਮੈਦਾਨ ਵਿੱਚ ਬਿਤਾਅ ਕੇ ਆਪਣਾ, ਆਪਣੇ ਪਰਿਵਾਰ ਦਾ, ਪੰਜਾਬ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਇਸ ਤੀਸਰੇ ਕਬੱਡੀ ਮਹਾਂਕੁੰਭ ਦੇ ਪ੍ਰਬੰਧਕਾਂ ਮੀਤ ਗੁੱਜਰ, ਰਵੀ ਬਾਜਵਾ, ਅਮਨ ਬਾਜਵਾ ਅਤੇ ਹੋਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਪ੍ਰਬੰਧਕ ਹਰ ਵਾਰ ਇਸ ਮਹਾ ਕੁੰਭ ਨੂੰ ਵਧੀਆ ਢੰਗ ਨਾਲ ਕਰਵਾਉਂਦੇ ਹਨ। ਜਿਸ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਅਤੇ ਖੇਡ ਪ੍ਰਬੰਧਕਾਂ ਨੂੰ ਹੋਰ ਹੌਸਲਾ ਅਫਜਾਈ ਮਿਲਦੀ ਹੈ ਅਤੇ ਵੱਡੀ ਗਿਣਤੀ ਦੇ ਵਿੱਚ ਹਰ ਕੋਈ ਖੇਡ ਟੂਰਨਾਮੈਂਟ ਕਰਵਾਉਣ ਦੇ ਲਈ ਪ੍ਰੇਰਿਤ ਹੁੰਦਾ ਹੈ। ਉਹਨਾਂ ਕਿਹਾ ਕਿ ਇਲਾਕੇ ਦਾ ਸਰਪੱਖੀ ਵਿਕਾਸ ਵੱਡੇ ਪੱਧਰ ‘ਤੇ ਹੋ ਰਿਹਾ ਹੈ ਅਤੇ ਮੇਰੀ ਇਹ ਪਰਮਾਤਮਾ ਅੱਗੇ ਅਰਦਾਸ ਹੈ ਕਿ ਸਾਡਾ ਸਾਰਾ ਇਲਾਕਾ ਲਗਾਤਾਰ ਤਰੱਕੀਆਂ ਕਰਦਾ ਰਹੇ ਅਤੇ ਇੱਥੋਂ ਦੇ ਵਸਨੀਕਾਂ ਹਰ ਵੇਲੇ ਆਪਣੇ ਪਰਿਵਾਰਾਂ ਦੇ ਨਾਲ ਬੈਠ ਕੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਪ੍ਰੇਰਿਤ ਕਰ ਸਕਣ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਖੇਡ ਪ੍ਰਬੰਧਕਾਂ ਨੂੰ ਇਹ ਭਰੋਸਾ ਦਵਾਇਆ ਕਿ ਉਹ ਹਰ ਸਮੇਂ ਉਹਨਾਂ ਦੇ ਨਾਲ ਖੜੇ ਹਨ ਅਤੇ ਪ੍ਰਬੰਧਕ ਹਰ ਵਰੇ ਇਸ ਤੋਂ ਵੀ ਵੱਡਾ ਪ੍ਰਬੰਧ ਟੂਰਨਾਮੈਂਟ ਦੇ ਰੂਪ ਵਿੱਚ ਕਰਵਾਉਂਦੇ ਰਹਿਣ ਅਤੇ ਖਿਡਾਰੀਆਂ ਦੇ ਲਈ ਵਧੀਆ ਪਲੇਟਫਾਰਮ ਮੁਹਈਆ ਕਰਵਾਉਣ। ਉੱਨ੍ਹਾਂ ਯਕੀਨ ਦਿਵਾਉਂਦਾਹਾਂ ਕਿ ਮੈਂ ਹਰ ਮੌਕੇ ਖੇਡ ਪ੍ਰਬੰਧਕਾਂ ਦੇ ਨਾਲ ਹਾਜ਼ਰ ਮਿਲਾਂਗਾ। ਇਸ ਮੌਕੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) ਪਿੰਡ ਗੋਬਿੰਦਗੜ੍ਹ ਦੇ ਪ੍ਰਧਾਨ ਮੀਤ ਗੁੱਜਰ, ਮੀਤ ਪ੍ਰਧਾਨ ਰਵੀ ਬਾਜਵਾ, ਅਮਨ ਬਾਜਵਾ, ਰਾਜੂ ਗੁੱਜਰ, ਗੁਰਕੀਰਤ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ ਜੈਲੀ, ਗੋਵਿੰਦਗੜ ਕਰਮਾ ਪੁਰੀ ਸਰਪੰਚ ਤੋਂ ਇਲਾਵਾ ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸ. ਤਰਲੋਚਨ ਸਿੰਘ ਮਟੌਰ, ਅਵਤਾਰ ਸਿੰਘ ਮੌਲੀ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਡਾਕਟਰ ਕੁਲਦੀਪ ਸਿੰਘ, ਗੁਰਜੰਟ ਸਿੰਘ ਸਰਪੰਚ, ਜਸਵਿੰਦਰ ਸਿੰਘ ਜੈਲੀ ਗੋਬਿੰਦਗੜ੍ਹ, ਜਗਜੀਤ ਸਿੰਘ ਜੱਗੀ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਬਰਿਆਲੀ, ਪਰਵਿੰਦਰ ਸਿੰਘ ਮਟਰਾਂ, ਭੁਪਿੰਦਰ ਸਿੰਘ ਪੰਚ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।


