Home » Uncategorized » ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਕੀਤਾ ਗਿਆ ਪਿਕਨਿਕ ਟੂਰ ਦਾ ਆਯੋਜਨ : ਪ੍ਰਧਾਨ ਬ੍ਰਿਗੇਡੀਅਰ ਜਗਦੇਵ

ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਕੀਤਾ ਗਿਆ ਪਿਕਨਿਕ ਟੂਰ ਦਾ ਆਯੋਜਨ : ਪ੍ਰਧਾਨ ਬ੍ਰਿਗੇਡੀਅਰ ਜਗਦੇਵ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਾਰਚ (ਮੰਗਤ ਸਿੰਘ ਸੈਦਪੁਰ) : ਐਮਐਸਸੀਏ. ਦੇ ਪ੍ਰਧਾਨ ਬ੍ਰਿਗੇਡੀਅਰ ਜੇ. ਐਸ. ਜਗਦੇਵ  ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਮਾਸਟਰ ਫਾਰਮ ਪਟਿਆਲਾ ਰੋਡ ਵਿਖੇ ਪਿਕਨਿਕ ਦਾ ਉਪਰਾਲਾ ਕੀਤਾ ਗਿਆ। ਜਿਸ ਵਿੱਚ ਤਕਰੀਬਨ 135 ਮੈਬਰਾਂ ਦੀ ਮੌਜੂਦਗੀ ਸੀ। ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੈਂਬਰਾ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ। ਪ੍ਰਧਾਨ ਬ੍ਰਿਗੇਡੀਅਰ ਜਗਦੇਵ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੋਰਾਨ ਖੂਬਸੂਰਤ ਫਾਰਮ ਵਿੱਚ  ਖੇਡਾਂ ਵਿੱਚ ਭਾਗ ਲੈਂਦਿਆਂ  ਖੂਬ ਅਨੰਦ ਮਾਣਿਆ ਅਤੇ ਵੱਖ ਵੱਖ ਗਰੁਪਾਂ ਰਾਹੀਂ ਫੋਟਵਾਂ ਖਿਚਵਾਂਈਆਂ। ਇਸ ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ-ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਤੋਹਫੇ ਦਿੱਤੇ ਗਏ। ਮਾਹੋਲ ਉਸ ਸਮੇਂ ਹੋਰ ਵੀ ਰੰਗੀਨ ਹੋ ਗਿਆ ਜਦੋਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ  ਬੋਲੀਆਂ ਪਾਉਂਣ ‘ਤੇ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਕੁਝ ਮੈਂਬਰਾਂ ਵੱਲੋਂ ਗੀਤ ਗਾਏ ਗਏ। ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਸ੍ ਜਰਨੈਲ ਸਿੰਘ ਮੀਤ ਪ੍ਰਧਾਨ, ਸ੍ਰ ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ , ਸ੍ਰ ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਸ੍ ਰਵਜੋਤ ਸਿੰਘ ਚੀਫ਼ ਕੰਨਵੀਨੀਅਰ, ਸ੍ਰ ਹਰਜਿੰਦਰ ਸਿੰਘ ਸਕੱਤਰ ਈਵੈਂਟਸ ਅਤੇ ਕਲਚਰਲ ਅਫੇਅਰ, ਆਰ ਪੀ ਸਿੰਘ ਵਿੱਗ, ਜੀ ਐਸ ਬਿੰਦਰਾ, ਵਿੰਗ ਕਮਾਂਡਰ ਬਲਦੇਵ ਸਿੰਘ, ਸ਼੍ਰੀਮਤੀ ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ।

Leave a Reply

Your email address will not be published. Required fields are marked *