Home » Uncategorized » ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਮਾਰਚ ਦੇ ਸ਼ੁਰੂ ਚ ਹੀ ਤਾਪਮਾਨ 35 ਡਿਗਰੀ ਤੋਂ ਪੁੱਜਿਆ ਪਾਰ ਟੁੱਟਿਆ 50 ਸਾਲਾਂ ਦਾ ਰਿਕਾਰਡ…

ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਮਾਰਚ ਦੇ ਸ਼ੁਰੂ ਚ ਹੀ ਤਾਪਮਾਨ 35 ਡਿਗਰੀ ਤੋਂ ਪੁੱਜਿਆ ਪਾਰ ਟੁੱਟਿਆ 50 ਸਾਲਾਂ ਦਾ ਰਿਕਾਰਡ…

ਚੰਡੀਗੜ੍ਹ 8 ਮਾਰਚ ਮੰਗਤ ਸਿੰਘ ਸੈਦਪੁਰ) : ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਉੱਤਰਾਖੰਡ ਅਤੇ ਦਿੱਲੀ ਵਿੱਚ 35 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ। ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਖਾਸ ਗੱਲ ਇਹ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਹੀ ਪੰਜਾਬ ਸਣੇ 7 ਰਾਜਾਂ ‘ਚ ਤਾਪਮਾਨ ਨੇ ਸਾਰੇ ਰਿਕਾਰਡ ਤੋੜੇ ਦਿੱਤੇ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ, ਇਸ ਇਹ ਸਪਸ਼ਟ ਹੋਣਾ ਸੰਭਵ ਜਾਪਦਾ ਹੈ ਕਿ ਇਸ ਸਾਲ ਗਰਮੀ ਦੀ ਲਹਿਰ ਅਤੇ ਉੱਚ ਤਾਪਮਾਨ ਲੋਕਾਂ ਨੂੰ ਆਮ ਨਾਲੋਂ ਵੱਧ ਸਤਾਉਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਗਰਮੀ ਨੇ ਸਮੇਂ ਤੋਂ ਪਹਿਲਾਂ ਹੀ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਖਾਸ ਗੱਲ ਇਹ ਹੈ ਕਿ ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ਨੀਵਾਰ 7 ਮਾਰਚ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ 1976 ਤੋਂ ਬਾਅਦ ਮਾਰਚ ਦੇ ਪਹਿਲੇ ਹਫ਼ਤੇ ਦਾ ਸਭ ਤੋਂ ਗਰਮ ਦਿਨ ਰਿਹਾ। ਇਸ ਤੋਂ ਪਹਿਲਾਂ 5 ਮਾਰਚ 1999 ਨੂੰ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ ਸੀ। ਮੌਸਮ ਨੂੰ ਲੈ ਕੇ ਹੋਰ ਕੀ ਅਪਡੇਟ ਸਾਹਮਣੇ ਆਵੇਗੀ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਮੌਸਮ ਦਿਨੋ ਦਿਨ ਬਦਲਦਾ ਨਜ਼ਰ ਆ ਰਿਹਾ ਹੈ।

Leave a Reply

Your email address will not be published. Required fields are marked *