Home » Uncategorized » ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ‘ਆਪ’ ਸਰਕਾਰ ਵੱਲੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ‘ਚ ਕਰਵਾਏ ਜਾ ਰਹੇ ਖੇਡ ਮੇਲੇ : ਵਿਧਾਇਕ ਕੁਲਵੰਤ ਸਿੰਘ

ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ‘ਆਪ’ ਸਰਕਾਰ ਵੱਲੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ‘ਚ ਕਰਵਾਏ ਜਾ ਰਹੇ ਖੇਡ ਮੇਲੇ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਮੰਗਤ ਸਿੰਘ ਸੈਦਪੁਰ) : ਸ਼ੀਤਲਾ  ਮਾਤਾ ਮੰਦਰ ਮੇਲਾ ਕਮੇਟੀ ਪਿੰਡ ਨਡਿਆਲੀ (ਮੋਹਾਲੀ) ਵੱਲੋਂ ਸਰਪੰਚ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ  ਪਿੰਡ ਨਡਿਆਲੀ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ. ਦਵਿੰਦਰ ਸਿੰਘ ਸਰਪੰਚ ਦੀ ਸਮੁੱਚੀ ਟੀਮ ਖੇਡ ਮੇਲਾ ਕਰਵਾ ਰਹੀ ਮਾਤਾ ਸੀਤਲਾ ਟੀਮ ‘ਤੇ ਆਪਣਾ ਆਸ਼ੀਰਵਾਦ ਇਸੇ ਤਰ੍ਹਾਂ ਬਣਾਈ ਰੱਖੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੀਆਂ ਖੇਡਾਂ ‘ਕਬੱਡੀ ਅਤੇ ਕੁਸ਼ਤੀਆਂ ਪੂਰੀ ਤਰ੍ਹਾਂ ਜੋਰ-ਅਜਮਾਇਸ਼ ਦੀ ਖੇਡ ਹੈ।  ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ‘ਚ ਜੁਟੀ ਹੋਈ ਹੈ। ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੋਰਾਂ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਮੇਲੇ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਲੋਕਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਸਦਕਾ ਹੀ ਇਹ ਸਭ ਕੁਝ ਸੰਭਵ ਹੋ ਸਕਿਆ ਹੈ। ਵਿਧਾਇਕ ਕੁਲਵੰਤ ਸਿੰਘ ਵੱਲੋਂ ਖੇਡ ਪ੍ਰਬੰਧਕਾਂ ਨੂੰ 31000 ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀ ਤਰਫੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਚਲਦਿਆਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣਨ ਵੱਲ ਨੂੰ ਵਧ ਰਿਹਾ ਹੈ। ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨ ਵੱਲ ਤੋਰਨ ਦੇ ਲਈ ਅਤੇ ਖਿਡਾਰੀਆਂ ਲਈ ਲੋੜੀਦੇ ਸਮਾਨ ਦੀ ਪੂਰਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਖੇਡ ਮੇਲਿਆਂ ਦੇ ਪ੍ਰਬੰਧਕਾਂ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਅਜਿਹੇ ਖੇਡ ਮੇਲੇ ਵੱਡੀ ਪੱਧਰ ‘ਤੇ ਲਗਾਤਾਰ ਕਰਵਾਉਂਦੇ ਰਹਿਣ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦੇ ਜੌਹਰ ਵਿਖਾਉਣ ਦਾ ਮੌਕਾ ਮਿਲਦਾ ਰਹੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸ. ਕੁਲਦੀਪ ਸਿੰਘ ਸਮਾਣਾ, ਸੁਰਿੰਦਰ ਸਿੰਘ ਰੋਡਾ ਸੁਹਾਣਾ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਮਟੌਰ, ਅਵਤਾਰ ਸਿੰਘ ਮੌਲੀ ਵੈਦਵਾਨ, ਗੁਰਪ੍ਰੀਤ ਸਿੰਘ ਬਰਿਆਲੀ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਰਵਿੰਦਰ ਸਿੰਘ ਸ਼ਾਮਪੁਰ, ਲਖਮੀਰ ਕੁਮਾਰ, ਰੁਪਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਪੰਚ, ਕਰਮਜੀਤ ਕੁਮਾਰ ਸਰਪੰਚ, ਰਾਜਿੰਦਰ ਸਿੰਘ ਸਰਪੰਚ, ਜਗਦੇਵ ਸ਼ਰਮਾ, ਸੁਖਵਿੰਦਰ ਸਿੰਘ, ਲਵਲੇਸ਼ ਸਿੰਘ, ਧਰਮਪ੍ਰੀਤ ਸਿੰਘ ਮੈਂਬਰ ਪੰਚਾਇਤ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *