Home » Uncategorized » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ 11ਵੀਂ ਬੱਸ ‘ਆਪ’ ਸੀਨੀ. ਯੂਥ ਆਗੂ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ 11ਵੀਂ ਬੱਸ ‘ਆਪ’ ਸੀਨੀ. ਯੂਥ ਆਗੂ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਸ਼ਰਧਾਲੂਆਂ ‘ਚ ਪਾਇਆ ਜਾ ਰਿਹਾ ਵੱਡੇ ਪੱਧਰ ‘ਤੇ ਭਾਰੀ ਉਤਸਾਹ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਾਰਚ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 11ਵੀਂ ਬੱਸ ਨੂੰ ਯੂਥ ਵਿੰਗ ਦੇ ਸੀਨੀਅਰ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਰਬਜੀਤ ਸਿੰਘ ਸਮਾਣਾ ਦੇ ਨਾਲ ਉਚੇਚੇ ਤੌਰ :ਤੇ ਹਲਕਾ ਕੋਆਰਡੀਨੇਟਰ ਸਟੇਟ ਅਵਾਰਡੀ ਫੂਲਰਾਜ ਸਿੰਘ ਹਾਜ਼ਰ ਰਹੇ। ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ  ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਅਤੇ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਤਿੰਨ ਦਿਨ ਇਕੱਠਿਆਂ ਆਪਸੀ ਵਿਚਾਰ-ਵਟਾਂਦਰਾ ਕਰਨਗੇ ਅਤੇ ਉਹਨਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਪਹਿਲਾਂ ਦੇ ਮੁਕਾਬਲੇ ਹੋਰ ਮਜ਼ਬੂਤ ਹੋਵੇਗੀ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਪ੍ਰਤੀ ਬਿੱਲ ਦੇ ਵਿੱਚ ਮੁਆਫ ਹੈ, ਜਿਸ ਦੇ ਚਲਦਿਆਂ 80% ਤੋਂ ਵੀ ਵੱਧ ਲੋਕਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ ਅਤੇ ਉਹ ਇਸ ਮੁਫਤ ਯੋਜਨਾ ਦਾ ਲਾਭ ਉਠਾ ਰਹੇ ਹਨ। ਇਸ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਵਿੱਚ ਹੋਰ ਕਟੌਤੀ ਕਰਕੇ 600 ਯੂਨਿਟ ਤੋਂ ਉੱਪਰ, ਜਿਨਾਂ ਦੇ ਬਿੱਲ ਆਉਂਦੇ ਸਨ, ਉਹਨਾਂ ਨੂੰ ਵੀ ਲਾਭ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਪੰਜਾਬ ਦਾ ਹਰ ਨਾਗਰਿਕ ਹਰ ਬਿਮਾਰੀ ਦਾ ਬਿਨਾਂ ਪੈਸੇ ਦਿੱਤੇ ਇਲਾਜ ਕਰਵਾ ਸਕਦਾ ਹੈ। ਇਸ ਇਸਦੇ ਲਈ ਰਜਿਸਟਰੇਸ਼ਨ ਕਰਕੇ ਕਾਰਡ ਬਣਾਉਣ ਦਾ ਕੰਮ ਵੱਡੇ ਪੱਧਰ ਤੇ  ਚੱਲ ਰਿਹਾ ਹੈ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਨੂੰ ਨਵੇਂ ਸਿਰਿਓਂ ਬਣਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਮੁਹਾਲੀ ਦੇ ਵਿੱਚ ਕਈ ਚੌਂਕ ਬਣ ਚੁੱਕੇ ਹਨ ਅਤੇ  ਹੋਰ ਵੀ ਚੌਂਕ ਲਗਾਤਾਰ ਬਣ ਰਹੇ ਹਨ। ਇਸ ਨਾਲ ਨਾ ਸਿਰਫ ਮੋਹਾਲੀ ਦੀ ਖੂਬਸੂਰਤੀ ਬਰਕਰ ਰਹੇਗੀ। ਉੱਥੇ ਟਰੈਫਿਕ ਦੀ ਸਮੱਸਿਆ ਤੇ ਵੀ ਕਾਫੀ ਹੱਦ ਤੱਕ ਕੰਟਰੋਲ ਪਾਇਆ ਜਾ ਸਕੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਇੱਕ ਚੰਗੀ ਪਹਿਲ ਕਦਮੀ ਹੈ। ਫੂਲਰਾਜ  ਸਿੰਘ ਹੋਰਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਦਿੱਤੀਆਂ ਸੀ ਨੂੰ ਪੜਾਅ-ਦਰ-ਪੜਾਅ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਵਿਕਾਸ ਕਰਨ ਲਈ ਬਚਨ ਵੱਧ ਹਨ। । ਇਸ ਮੌਕੇ ਤੇ ਉਪਿੰਦਰਪ੍ਰੀਤ ਕੌਰ ਗਿੱਲ ਸਾਬਕਾ ਕੌਂਸਲਰ, ਜੀ.ਪੀ. ਸਿੰਘ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਐਮਆਈਜੀ. ਫੇਜ-11, ਬਖਸ਼ੀਸ਼ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-11 (ਈਸਟ) ਮੋਹਾਲੀ, ਅਮਰਜੀਤ ਸਿੰਘ ਅਰੋੜਾ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਫੇਜ਼-11 ਮੋਹਾਲੀ, ਅਸ਼ੋਕ ਕੁਮਾਰ ਸੈਕਟਰੀ ਵੈਲਫੇਅਰ ਐਸੋਸੀਏਸ਼ਨ ਐਮਆਈਜੀ. ਫੇਸ-11, ਜਗਦੀਸ਼ ਸਿੰਘ, ਤਰਨਜੀਤ ਸਿੰਘ, ਭੁਪਿੰਦਰ ਸਿੰਘ ਨਾਗਪਾਲ, ਸੁਦੇਸ਼ ਵਾਲੀਆ, ਕੈਪਟਨ ਕਰਨੈਲ ਸਿੰਘ, ਰਣਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸਾਬਕਾ ਇੰਪਲਾਈਜ ਐਸੋਸੀਏਸ਼ਨ, ਹਰਜੀਤ ਸਿੰਘ, ਮੱਖਣਜੀਤ ਸਿੰਘ, ਹਰਪਾਲ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *