Translate Your Language

October 5, 2026 1:18 pm

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸ਼ਹੀਦੀ ਸ਼ਤਾਬਦੀੇ ਦੀ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪਵਿਤਰ ਸਿੰਘ ਜਲੰਧਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ  ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਸੁਣਾਉਂਦੇ ਹੋਏ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਨੇ ਸੰਨ 1823 ਈ ਵਿੱਚ ਨੁਸ਼ਹਿਰਾ ਪੁਨੂਆ ਦੀ ਜੰਗ ਵਿੱਚ ਸ਼ਹਾਦਤ ਪ੍ਰਾਪਤ ਕੀਤੀ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਣਾ ਰਾਹੀ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਸ਼ਹਾਦਤ ਤੋ ਬਾਅਦ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜਿਨਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸ਼ਹੀਦੀ ਅਸਥਾਨ ਹੈ) ਨੂੰ ਬੁੱਢਾ ਦਲ ਦੇ ਸੱਤਵੇ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਥਾਪਿਆ ਗਿਆ। ਇਸ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਲੁਧਿਆਣੇ ਵਾਲੇ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਗੁਰਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਕੰਵਲ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵਿੰਦਰ ਸਿੰਘ , ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਗੁਰੂ ਕਾ ਲੰਗਰ ਅਤੁੱਟ ਵਰਤਿਆ।।

Leave a Reply

Your email address will not be published. Required fields are marked *