Home » Uncategorized » ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਪ੍ਰਾਪਰਟੀ ਡੀਲਰ ਕਤਲ ਕੇਸ ‘ਚ 2 ਸ਼ੂਟਰ ਪੁਲਿਸ ਐਨਕਾਊਂਟਰ ਦੌਰਾਨ ਗ੍ਰਿਫਤਾਰ ਕੀਤੇ ਜ਼ਖ਼ਮੀ ਗੈਂਗਸਟਰਾਂ ਹਸਪਤਾਲ ‘ਚ ਕਰਾਇਆ ਦਾਖਲ…

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਪ੍ਰਾਪਰਟੀ ਡੀਲਰ ਕਤਲ ਕੇਸ ‘ਚ 2 ਸ਼ੂਟਰ ਪੁਲਿਸ ਐਨਕਾਊਂਟਰ ਦੌਰਾਨ ਗ੍ਰਿਫਤਾਰ ਕੀਤੇ ਜ਼ਖ਼ਮੀ ਗੈਂਗਸਟਰਾਂ ਹਸਪਤਾਲ ‘ਚ ਕਰਾਇਆ ਦਾਖਲ…

ਚੰਡੀਗੜ੍ਹ/ਕੈਥਲ 19 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਰ ਕਰੀਮੀਨਲ ਖਾਸ ਕਰਕੇ ਕਤਲ ਜਾਂ ਕਰਨ ਦੀ ਹੋਣ ਦੇ ਹੱਬ ਬਣ ਚੁੱਕੀ ਹੈ। ਦੇਸ਼ ਵਿਦੇਸ਼ਾਂ ਚ ਵੱਡੇ ਪੱਧਰ ਤੇ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ।।ਖਾਸ ਗੱਲ ਇਹ ਹੈ ਕਿ ਹਮਲਾਵਰ ਬਿਲਕੁਲ ਬੇਡਰ ਵੇਖੌਫ ਹੋ ਕੇ ਆਰਾਮ ਨਾਲ ਸੁਰੱਖਿਆਤ ਲੰਘ ਜਾਂਦੇ ਹਨ। ਚੰਡੀਗੜ੍ਹ ਦੀ ਸੁਰੱਖਿਆ ਪੁਲਿਸ ‘ਤੇ ਵੱਡੇ ਸਵਾਲ ਖੜੇ ਹੁੰਦੇ ਹਨ। ਜਿਉਂ ਜਵਾਬ ਮਿਲਣਾ ਬੜਾ ਔਖਾ ਅਸੰਭਵ ਜਾਪਦਾ ਹੈ। ਪਿਛਲੇ ਚਾਰ- ਪੰਜ ਮਹੀਨਿਆਂ ਵਿੱਚ ਹੀ ਇਹੋ ਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਦੋ-ਚਾਰ ਦਿਨ ਬੀਤਿਆ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫਾਇਰਿੰਗ ਹੋਈ। ਪ੍ਰੰਤੂ ਉਹ ਪੰਜਾਬ ਯੂਨੀਵਰਸਿਟੀ ਦੇ ਨੌਜਵਾਨ ਨੂੰ ਵਾਹਿਗੁਰੂ ਨੇ ਕਿਰਪਾ ਕਰਕੇ ਬਚਾ ਲਿਆ ਹੈ। ਇਸ ਦੇ ਬਾਵਜੂਦ ਵੀ ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਹਮਲਾ ਕਰਨ ਦੀ ਜਿੰਮੇਵਾਰੀ ਲਈ ਗਈ। ਪੰਜਾਬ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ ਦੀ ਆਊਟਪੁੱਟ ਪੁਲੀਸ ਅਪਡੇਟ ਰਿਪੋਰਟ ਕੀ ਹੈ। ਉਸ ਬਾਰੇ ਕੋਈ ਜਾਣਕਾਰੀ ਨਹੀਂ। ਪਰ‌ ਹੁਣ ਜਿਹੜੀ ਤਾਜ਼ੀ ਘਟਨਾ ਵਾਪਰੀ ਹੈ। ਪਰੰਤੂ ਦੋ ਦਿਨਾਂ ਬਾਅਦ ਹੀ ਪ੍ਰਸਿੱਧ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ (ਚੀਨੀ ਕੁਬਾਹੇੜੀ) ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇਸ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਹਰਿਆਣਾ ਦੇ ਕੈਥਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਖ਼ਤਰਨਾਕ ਗੈਂਗਸਟਰ ਲੱਕੀ ਪਟਿਆਲ ਦੇ ਕਰੀਬੀ ਗੁਰਗੇ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਤਲ ਤੋਂ ਤੁਰੰਤ ਬਾਅਦ ਲੱਕੀ ਪਟਿਆਲ ਨੇ ਸੋਸ਼ਲ ਮੀਡੀਆ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ‘ਚੀਨੀ’ ‘ਤੇ ਵਿਰੋਧੀ ਗੈਂਗ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਲਗਾਏ ਸਨ। ਪੁਲਿਸ ਵੱਲੋਂ ਹੁਣ ਇਨ੍ਹਾਂ ਸ਼ੂਟਰਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਵਾਰਦਾਤ ਵਿੱਚ ਉਨ੍ਹਾਂ ਦੇ ਹੋਰ ਕਿਹੜੇ ਸਾਥੀ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਹਥਿਆਰ ਕਿੱਥੋਂ ਮੁਹੱਈਆ ਕਰਵਾਏ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਘੇਰਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਜਿਸ ਦੌਰਾਨ ਦੋਵੇਂ ਮੁਲਜ਼ਮਾਂ ਦਾ ਐਨਕਾਊਂਟਰ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਕਤਲਾਂ ਅਤੇ ਲੁੱਟਾਂ- ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਥਾਮ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਕੋਈ ਨੁਕਸਾਨ ਨਾ ਪਹੁੰਚੇ।

Leave a Reply

Your email address will not be published. Required fields are marked *