ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਨੰਬਰਦਾਰ ਯੂਨੀਅਨ ਰਜਿਸਟਰਡ ਦੇ ਹੈਡ ਆਫਿਸ ਲਾਡਰਾ ਵਿਖੇ ਹੋਈ ਮੀਟਿੰਗ ਵਿੱਚ ਚੀਫ ਪੈਟਰਨ ਭੁਪਿੰਦਰ ਸਿੰਘ ਗਿੱਲ ਲਾਂਡਰਾਂ, ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਚੀਫ ਐਡਟਰ ਰਾਮ ਸਿੰਘ ਮਿਰਜਾਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 26 ਮਾਰਚ 2026 ਨੂੰ ਮਨਾਏ ਜਾ ਰਹੇ ਝੰਡਾ ਦਿਵਸ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਪੰਜਾਬ ਬਾਡੀ ਦੇ ਅਹੁਦੇਦਾਰ, ਮੈਂਬਰ ਅਤੇ ਵਰਕਰ ਅਤੇ ਨੰਬਰਦਾਰ ਹੁੰਮ ਹੁਮਾ ਕੇ ਪੁਜਣ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੰਬਰਦਾਰ ਯੂਨੀਅਨ ਦੇ ਆਸ਼ੀਸਟੈਂਟ ਪੈਟਰਨ ਸ. ਸਤਨਾਮ ਸਿੰਘ ਗਿੱਲ ਲਾਂਡਰਾਂ, ਸੂਬਾ ਪ੍ਰਧਾਨ ਸ. ਜਰਨੈਲ ਸਿੰਘ ਝਰਮੜੀ ਨੇ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦੇ ਹੈੱਡ ਆਫਿਸ ਲਾਂਡਰਾਂ ਵਿਖੇ ਹਰ ਸਾਲ ਦੀ ਤਰ੍ਹਾਂ ਝੰਡੇ ਦੀ ਰਸਮ 11 ਵਜੇ ਹੋਵੇਗੀ। ਉਹਨਾਂ ਕਿਹਾ ਕਿ ਇਸ ਮੌਕੇ ਸਮੁੱਚੇ ਪੰਜਾਬ ਦੀਆਂ ਨੰਬਰਦਾਰ ਯੂਨੀਅਨਾਂ ਨੂੰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਸਰਕਾਰਾਂ ਨੂੰ ਪੰਜਾਬ ਦੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਲਈ ਝੁਕਾਇਆ ਜਾ ਸਕੇ। ਉਹਨਾਂ ਕਿਹਾ ਕਿ ਨੰਬਰਦਾਰਾਂ ਦੀਆਂ ਸਮੱਸਿਆਵਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਟੀਡੀਆਈ ਦੇ ਵਿੱਚ ਹੋਈ ਸੀ। ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਪੰਜਾਬ ਦੇ ਵਿੱਚ ‘ਆਪ’ ਸਰਕਾਰ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਉਹਨਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਸਰਕਾਰ ਬਣਨ ਤੋਂ ਬਾਅਦ ਨੰਬਰਦਾਰਾਂ ਦੀਆਂ ਜਿਹੜੀਆਂ ਵੀ ਸਮੱਸਿਆਵਾਂ ਹੋਣਗੀਆਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾਣਗੀਆਂ। ਪ੍ਰੰਤੂ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਤੁਰੰਤ ਨੰਬਰਦਾਰਾਂ ਨਾਲ ਹੋਈ ਮੀਟਿੰਗ ਨੂੰ ਭੁੱਲ ਗਿਆ ਅਤੇ ਅੱਜ ਤੱਕ ਵੀ ਨੰਬਰਦਾਰਾਂ ਦੀਆਂ ਜਿਹੜੀਆਂ ਸਮੱਸਿਆਵਾਂ ਹਨ ਉਹਨਾਂ ਨੂੰ ਹੱਲ ਕਰਨ ਲਈ ਗੰਭੀਰਤਾ ਨਾਲ ਕੋਈ ਕਦਮ ਨਹੀਂ ਪੁੱਟ ਰਿਹਾ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ‘ਚ ਲੋਕ ਸਭਾ ਚੋਣਾਂ ਚ ਭਗਵੰਤ ਮਾਨ ਨੂੰ ਸਬਕ ਸਿਖਾਇਆ ਜਾਵੇਗਾ ਜੋ ਕਿ ਨੰਬਰਦਾਰ ਯੂਨੀਅਨ ਨਾਲ ਵਾਅਦੇ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਉਹਨਾਂ 26 ਮਾਰਚ ਨੂੰ ਹੋ ਰਹੇ ਮਨਾਏ ਜਾ ਰਹੇ ਝੰਡਾ ਦਿਵਸ ਮੌਕੇ ਪੰਜਾਬ ਸਰਕਾਰ ਨੂੰ ਸੁਚੇਤ ਕੀਤਾ ਜਾਵੇਗਾ ਕਿ ਜੇਕਰ ਰਹਿੰਦੇ ਸਮੇਂ ‘ਚ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ 2027 ਦੀ ਚੋਣਾਂ ਵਿੱਚ ਨੰਬਰਦਾਰਾਂ ਦੀਆਂ ਵੱਲੋਂ ਉਹਨਾਂ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਲੋਕਾਂ ਨੂੰ ਜਾਗਰਿਤ ਕਰਕੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਲੀਆਂ ਸਾਸੀ ਪਾਰਟੀਆਂ ਦੇ ਹੱਕ ‘ਚ ਭੁਗਤਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ, ਜ਼ਿਲ੍ਹਾ ਰੋਪੜ ਪ੍ਰਧਾਨ ਪਾਲ ਸਿੰਘ ਐਡਵੋਕੇਟ, ਖਜਾਨਚੀ ਭਜਨ ਸਿੰਘ ਨੀਲਪੁਰ, ਤਹਿਸੀਲ ਪ੍ਰਧਾਨ ਹਰਚਰਨ ਸਿੰਘ ਡੇਰਾਵਸੀ, ਤਹਿਸੀਲ ਪ੍ਰਧਾਨ ਬਨੂੜ ਕਲਬੀਰ ਸਿੰਘ, ਖਜਾਨਚੀ ਜਸਵੰਤ ਸਿੰਘ ਡੇਰਾਬੱਸੀ, ਸੁਖਵੰਤ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਬਨੂੜ, ਸਵਰਨ ਸਿੰਘ ਬਾਜਵਾ, ਗੁਰਮੁਖ ਸਿੰਘ ਨੰਬਰਦਾਰ, ਪਾਲ ਸਿੰਘ ਮੀਤ ਪ੍ਰਧਾਨ ਮੋਹਾਲੀ, ਸਤਨਾਮ ਸਿੰਘ ਗਿੱਲ ਲਾਂਡਰਾਂ ਸਹਾਇਕ ਚੀਫ ਪੈਟਰਨ ਆਦਿ ਅਹੁਦੇਦਾਰ ਹਾਜ਼ਰ ਸਨ।
Home
»
Uncategorized
»
ਪੰਜਾਬ ਨੰਬਰਦਾਰ ਯੂਨੀਅਨ ਦੇ ਹੈੱਡ ਆਫਿਸ ਲਾਡਰਾਂ ਵਿਖੇ ਹੋਈ ਮੀਟਿੰਗ ‘ਚ 26 ਮਾਰਚ ਨੂੰ ਝੰਡਾ ਦਿਵਸ ਮਨਾਉਣ ਸਬੰਧੀ ਹੋਈਆਂ ਵਿਚਾਰਾਂ : ਸਹਾਇਕ ਚੀਫ ਪੈਟਰਨ ਸਤਨਾਮ ਸਿੰਘ ਗਿੱਲ


