ਚੰਡੀਗੜ੍ਹ 21 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਹੁਤ ਸਾਰੀਆਂ ਇਹੋ ਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੂੰ ਵੱਡੇ ਪੱਧਰ ‘ਤੇ ਉਪਰਾਲੇ ਕਰਨ ਦੀ ਸਖਤ ਜਰੂਰਤ ਹੈ ਅਤੇ ਬਦਲਾਅ ਦੇ ਨਾਂ ਤੇ ਬਣੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਾਗਰਿਕਾਂ ਨੂੰ ਹਰ ਪੱਖੋਂ ਸੁਰੱਖਿਅਤ ਰੱਖਣ ਦਾ ਮੁਢਲਾ ਫਰਜ ਸਮਝਿਆ ਜਾਵੇ। ਇਸ ਸੰਬੰਧ ਵਿੱਚ ਜਿਲ ਮੈਨੇਜਰ ਵੱਲੋਂ ਨਜਾਇਜ਼ ਤੰਗ ਪ੍ਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸਬੰਧਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਪਰ ਸਚਾਈ ਸਾਹਮਣੇ ਲਿਆਉਣ ਲਈ ਉਨ੍ਹਾਂ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਮੈਨੇਜਰ ਵੱਲੋਂ ਕੀਤੀ ਖੁਦਕੁਸ਼ੀ ‘ਤੇ ਪੀੜਤ ਪਰਿਵਾਰ ਨਾਲ ਦੁੱਖ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਨੇਜਰ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਮੁਤਾਬਕ, ਸੰਬੰਧਿਤ ਮੰਤਰੀ ਦੀ ਧੱਕੇਸ਼ਾਹੀ ਅਤੇ ਮਾਨਸਿਕ ਤੌਰ ‘ਤੇ ਤੰਗ ਪਰੇਸ਼ਾਨ ਕਰਨ ਕਾਰਨ ਇਹ ਕਦਮ ਚੁੱਕਿਆ ਗਿਆ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਤਜਿੰਦਰ ਸਿੰਘ ਪੰਨੂ ਮੀਡੀਆ ਇੰਚਾਰਜ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸੱਤ੍ਹਾ ਦੇ ਨਸ਼ੇ ਵਿੱਚ ਚਕਨਾਚੂਰ ਨੇਤਾ ਅਧਿਕਾਰੀਆਂ ਨੂੰ ਦਬਾਅ ਹੇਠ ਰੱਖ ਰਹੇ ਹਨ। ਜਿਸ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਖਤਰੇ ਵਿੱਚ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਸ ਮਾਮਲੇ ‘ਚ ਪਾਰਦਰਸ਼ਤਾ ਨਹੀਂ ਦਿਖਾਂਦੀ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ। ਇਸ ਘਟਨਾ ਨਾਲ ਸੂਬੇ ਵਿੱਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਸੁਤੰਤਰਤਾ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਸੱਚ ਸਾਹਮਣੇ ਲਿਆ ਜਾਵੇ। ਉਨਾ ਮੰਤਰੀ ਖਿਲਾਫ ਪਰਚਾ ਦਰਜ ਕਰਨ ਉਪਰੰਤ ਸੀਬੀਆਈ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਖਜੀਤ ਦੇ ਸਮੁੱਚੇ ਟੀਮ ਵੱਲੋਂ ਪੀੜਿਤ ਪਰਿਵਾਰ ਨੂੰ ਪੂਰਾ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ ਅਤੇ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
Home
»
Uncategorized
»
ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜ਼ਿਲ੍ਹਾ ਮੈਨੇਜਰ ਵਲੋਂ ਕੀਤੀ ਖੁਦਕੁਸ਼ੀ ‘ਤੇ ਪਰਚਾ ਦਰਜ ਕਰਕੇ ਕਰਾਈ ਜਾਵੇ ਸੀਬੀਆਈ ਜਾਂਚ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ


