ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਵਾਸੀਆਂ ਨੂੰ ਤੰਦਰੁਸਤ ਅਤੇ ਸਿਹਤ ਪ੍ਰਤੀ ਜਾਗਰੂਕ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੇਰਾ ਮੋਹਾਲੀ, ਮੇਰੀ ਜਿੰਮੇਵਾਰੀ’ ਮੁਹਿੰਮ ਤਹਿਤ ਅੱਜ ਫੇਸ 11 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮੁਫ਼ਤ ਸਿਹਤ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ।ਇਸ ਮੌਕੇ ਬੋਲਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 145 ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਨਾਲ ਹੀ 133 ਲੋਕਾਂ ਦੇ ਹੈਲਥ ਕਾਰਡ ਤਿਆਰ ਕੀਤੇ ਗਏ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਸਾਡਾ ਟਿੱਚਾ ਹੈ, ਕਿ ਮੋਹਾਲੀ ਦਾ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਾ ਰਹੇ ਅਤੇ ਹਰ ਘਰ ਤੱਕ ਸਿਹਤ ਸੇਵਾਵਾਂ ਪਹੁੰਚਣ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਿਹਤ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਹੀ ਤਰੱਕੀਸ਼ੀਲ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ ਅਤੇ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਇਸੇ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ। ਇਹ ਮੁਹਿੰਮ ਅੱਗੇ ਵੀ ਵੱਖ-ਵੱਖ ਇਲਾਕਿਆਂ ਵਿੱਚ ਜਾਰੀ ਰਹੇਗੀ।
ਅੰਤ ਵਿੱਚ ਡਾ. ਆਹਲੂਵਾਲੀਆ ਨੇ ਗੁਰਦੀਪ ਸਿੰਘ, ਤਾਰਾ ਸਿੰਘ, ਸਵਰਨ ਲਤਾ, ਹਰਵਿੰਦਰ ਕੌਰ ਸੋਨੀਆ, ਗੱਜਣ ਸਿੰਘ, ਮੁਕੇਸ਼, ਰਣਜੀਤ ਸਿੰਘ, ਜਸਵੀਰ ਸਿੰਘ ਅਤੇ ਸਮੂਹ ਫੇਜ-11 ਵਾਸੀਆਂ ਦਾ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਧੰਨਵਾਦ ਕੀਤਾ।
|
|


