Home » Uncategorized » ਮੋਹਾਲੀ ਸ਼ਹਿਰ ਦੇ ਨਾਗਰਿਕਾਂ ਨੂੰ ਸੀਵਰੇਜ ਦੀ ਵਧੀਆ ਸਹੂਲਤ ਦੇਣ ‘ਤੇ ਖਰਚੇ ਜਾਣਗੇ 78.90 ਲੱਖ ਰੁਪਏ : ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਸ਼ਹਿਰ ਦੇ ਨਾਗਰਿਕਾਂ ਨੂੰ ਸੀਵਰੇਜ ਦੀ ਵਧੀਆ ਸਹੂਲਤ ਦੇਣ ‘ਤੇ ਖਰਚੇ ਜਾਣਗੇ 78.90 ਲੱਖ ਰੁਪਏ : ਵਿਧਾਇਕ ਕੁਲਵੰਤ ਸਿੰਘ

ਨਗਰ ਨਿਗਮ ਚੋਣਾਂ ਮੋਹਾਲੀ ‘ਚ ਹੋਣ ਜਾ ਰਹੀਆਂ ਜਲਦੀ  
ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਦੇ ਨਾਗਰਿਕਾਂ ਦੀ ਮੰਗ ਨੂੰ ਮੁੱਖ ਸਮਝਦਿਆਂ ਫੇਜ਼-3ਬੀ ਮਾਰਕੀਟ ਦੇ ਐਸਸੀਓ. ਨੰਬਰ
-37 ਤੋਂ 73 ਤੱਕ ਦੇ ਪਿੱਛੇ ਅਤੇ ਮਕਾਨ ਨੰਬਰ 1688 ਤੋਂ 1763 ਲਿਬਰਟੀ ਹਸਪਤਾਲ ਤੱਕ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਵੀਂ ਪਾਈਪ ਲਾਈਨ ਪਾਈ ਜਾ ਰਹੀ ਹੈ। ਸੀਵਰੇਜ ਦੀ ਲਾਈਨ ਲਗਭਗ ਬੰਦ ਹੋ ਚੁੱਕੀ ਹੈ। ਜਿਸ ਕਰਕੇ ਲੋਕਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ 78.90 ਲੱਖ ਰੁਪਏ ਦੀ ਲਾਗਤ ਦੇ ਨਾਲ ਦੋਵੇਂ ਸੀਵਰੇਜ ਲਾਈਨਾਂ ਨੂੰ ਬਦਲਿਆ ਜਾ ਰਿਹਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਾਰਕੀਟ ਦੇ ਪਿੱਛੇ ਦੀ ਪਾਈਪ ਲਾਈਨ ਦੀ ਲੰਬਾਈ 290 ਮੀਟਰ ਅਤੇ ਸਾਈਜ਼ 250 ਐਮਐਮਐਸ. ਐਨ. ਪਾਈਪ ਹੋਵੇਗਾ। ਉਹਨਾਂ ਦੱਸਿਆ ਕਿ ਮਕਾਨ ਨੰਬਰ 1688 ਤੋਂ 1763 ਲਿਬਰਟੀ ਹਸਪਤਾਲ ਤੱਕ ਪੈਣ ਵਾਲੀ ਪਾਈਪਲਾਈਨ ਦੀ ਲੰਬਾਈ 481 ਮੀਟਰ ਹੋਵੇਗੀ। ਜਿਸ ਵਿੱਚੋਂ 253 ਮੀਟਰ ਪਾਈਪ ਲਾਈਨ ਦਾ ਸਾਈਜ਼ 200 ਐਮ 8 ਪਾਈਪ ਅਤੇ 228 ਮੀਟਰ ਦਾ ਸਾਈਜ਼ 250-ਐਮਐਮਐਸਐਨ. 85 ਹੋਵੇਗਾ। ਇਸ ਕੰਮ ਨੂੰ ਦੋ ਮਹੀਨੇ ਦੇ ਅੰਦਰ-ਅੰਦਰ ਪੂਰਾ ਕਰ ਲਿਆ ਜਾਵੇਗ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਦੀ  ਹੱਦਬੰਦੀ  ਦੇ ਤਹਿਤ ਜਿਹੜੇ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ‘ਤੇ ਵਿਕਾਸ ਦੇ ਮਾਮਲੇ ਵਿੱਚ ਨਵੀਂ ਨੀਤੀ ਦੇ ਤਹਿਤ ਗਮਾਡਾ ਵੱਲੋਂ ਦਿੱਤੀ ਜਾ ਰਹੀ ਸਰਵਿਸ ਦੇ  ਨਾਲ ਜੋੜਿਆ ਜਾਵੇਗਾ। ਜਿਸ ਨਾਲ ਇਹਨਾਂ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਸਕੇਗਾ ਅਤੇ ਕਿਸੇ ਨੂੰ ਵੀ ਸੀਵਰੇਜ, ਸਟੋਰਮ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਨੂੰ ਆਪਣੇ ਵੱਲੋਂ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਦੀ ਸਮਝ ਹੀ ਨਹੀਂ ਜਦਕਿ ਇੱਕ ਮੁਖੀ ਦੀ ਇਹ ਜਿੰਮੇਵਾਰੀ ਹੁੰਦੀ ਹੈ ਕਿ ਉਹ ਸਭ ਨੂੰ ਨਾਲ ਲੈ ਕੇ ਸ਼ਹਿਰ ਦੇ ਵਿੱਚ ਵੱਸਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਅਫਸਰ ਸ਼ਾਹੀ ਅਤੇ ਲੋਕਾਂ ਦੇ ਵਿੱਚ ਤਾਲਮੇਲ ਬਣਾਈ ਰੱਖੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਵਾਉਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਦੇ ਬਤੌਰ ਮੇਅਰ ਮੋਹਾਲੀ ਕਾਰਪੋਰੇਸ਼ਨ ਦੇ ਕਾਰਜਕਾਲ ਦੌਰਾਨ ਮੋਹਾਲੀ ਸ਼ਹਿਰ ਵਿੱਚ ਸਾਫ ਸਫਾਈ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਲੋਕਾਂ ਨੂੰ ਸਾਹਮਣਾ ਨਹੀਂ ਕਰਨਾ ਪੈਂਦਾ ਸੀ ਅਤੇ ਉਹ ਖੁਦ ਲੋਕਾਂ ਵਿੱਚ ਜਾ ਕੇ ਉਹਨਾਂ ਤੋਂ ਹਰ ਕੰਮ ਅਤੇ ਜਰੂਰਤ ਨਾਲ ਸੰਬੰਧਿਤ ਜਾਣਕਾਰੀ ਇਕੱਤਰ ਕਰਦੇ ਸਨ। ਲੋਕਾਂ ਅਤੇ ਅਫਸਰ ਸ਼ਾਹੀ ਦੇ ਵਿੱਚ ਬਕਾਇਦਾ ਤਾਲਮੇਲ ਬਣਾਇਆ ਜਾਂਦਾ ਸੀ ਤਾਂ ਕਿ ਕਿਸੇ ਵੀ ਸਮੱਸਿਆ ਦਾ ਹੱਲ ਸਮੇਂ ਸਿਰ ਹੋ ਸਕੇ। ਉਹਨਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਜਲਦੀ ਹੀ ਹੋਣ ਜਾ ਰਹੀਆਂ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਵਰ੍ਹੇ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ। ਉਹਨਾਂ ਸਭ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਹਾਲੇ ਸਰਕਾਰ ਦਾ ਇੱਕ ਸਾਲ ਹੋਰ ਪਿਆ ਹੈ। ਉਹਨਾਂ ਕਿਹਾ ਕਿ ਮੇਰੀ ਮੋਹਾਲੀ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਹੈ ਕਿ ਉਹ ਆਪਣੀਆਂ ਸਮੱਸਿਆਵਾਂ ਜੇਕਰ ਕੋਈ ਹਨ ਜਾਂ ਜਰੂਰਤਾਂ ਦੇ ਬਾਰੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਤਾਂ ਕਿ ਉਹਨਾਂ ਦਾ ਵੀ ਸਮਾਂ  ਰਹਿੰਦਿਆਂ ਹੱਲ ਕਰਵਾਇਆ ਜਾ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਅਸਟਾਮ ਫਰੋਸ਼ਾਂ ਦੀ ਸਮੱਸਿਆ ਦੇ ਬਾਰੇ ਵਿੱਚ ਮੀਡੀਆ ਰਾਹੀਂ ਹੀ ਪਤਾ ਚੱਲਿਆ ਹੈ ਤੇ ਸਬੰਧਤ ਅਸਟਾਮ ਫਰੋਸ਼ ਆਪਣੀ ਇਸ ਦਿੱਕਤ ਬਾਰੇ ਲੋੜੀਂਦੀ ਜਾਣਕਾਰੀ ਦੇਣ ਤਾਂ ਕਿ ਇਸ ਸਮੱਸਿਆ ਦਾ ਜਲਦੀ ਹੱਲ ਕਰਵਾਇਆ ਜਾ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮੁੱਚੇ ਮਸਲਿਆਂ ਦਾ ਹੱਲ ਕਰ ਦਿੱਤਾ ਗਿਆ ਅਤੇ ਵੱਡੀ ਪੱਧਰ ‘ਤੇ ਪੰਜਾਬ ਦਾ ਸਰਵਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਿਹਾ ਹੈ। ਪੰਜਾਬ ਦੇ ਵਿੱਚ ਹੁਣ ਵਿਰੋਧੀ ਸਿਆਸੀ ਪਾਰਟੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬੋਲਣ ਲਈ  ਕੋਈ ਮੁੱਦਾ ਹੀ ਨਹੀਂ ਰਿਹਾ। ਇਸ ਮੌਕੇ ਅਕਬਿੰਦਰ ਸਿੰਘ ਗੋਸਲ ਚੇਅਰਮੈਨ (ਟ੍ਰੇਡ ਵਿੰਗ ਵਿਧਾਨ ਸਭਾ ਹਲਕਾ ਮੋਹਾਲੀ),  ਅਨਿਲ ਕੁਮਾਰ ਐਸ.ਈ., ਪਬਲਿਕ ਹੈਲਥ, ਗੁਰਪ੍ਰਕਾਸ਼ ਸਿੰਘ ਐਕਸੀਅਨ, ਰਮਨਦੀਪ ਸਿੰਘ ਐਸ ਡੀ.ਓ, ਆਤਮਾ ਰਾਮ ਅੱਗਰਵਾਲ (ਚੇਅਰਮੈਨ 3ਬੀ2 ਮਾਰਕੀਟ ), ਤਰਲੋਚਨ ਸਿੰਘ ਪ੍ਰਧਾਨ ਰਵਾ ( 3ਬੀ2), ਅਸ਼ੋਕ ਬਾਸਲ, ਸ਼ਰਨਜੀਤ ਕੌਰ ਬਲਾਕ ਪ੍ਰਧਾਨ,ਕੁਲਦੀਪ ਕੌਰ, ਕੁਲਵਿੰਦਰ ਜੀਤ ਕੌਰ, ਪਰਮਜੀਤ ਸਿੰਘ ਮਾਵੀ, ਡਾ. ਕੁਲਦੀਪ ਸਿੰਘ, ਆਰ ਪੀ ਸ਼ਰਮਾ, ਜਸਪਾਲ ਸਿੰਘ ਮਟੋਰ,  ਹਰਪਾਲ ਸਿੰਘ ਚੰਨਾ, ਗੁਰਮੁੱਖ ਸਿੰਘ ਸੋਹਲ,  ਗੁਰਵਿੰਦਰ ਸਿੰਘ ਪਿੰਕੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *