Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਕੀਤਾ ਭੇਂਟ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਕੀਤਾ ਭੇਂਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸੁਪਰੀਮ ਅਦਾਲਤ ਤਖਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ‘ਕਾਰ ਸੇਵਾ’ ਲਈ ਦਾਨੀ ਸੱਜਣ ਵੱਲੋਂ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਵੱਲੋਂ ਪਰਿਵਾਰ ਸਮੇਤ ਆ ਕੇ ਇਹ ”ਸੋਨਾਲੀਕਾ 735” ਪਾਵਰ ਪਲੱਸ ਟਰੈਕਟਰ ਗੁਰਦੁਆਰਾ ਸਾਹਿਬ ਵਿਖੇ ਭੇਂਟ ਕੀਤਾ ਗਿਆ। ਟਰੈਕਟਰ ਦੇ ਸਾਰੇ ਕਾਗਜਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ‘ਤੇ ਹੈ।
ਦਾਨੀ ਸੱਜਣ ਵੱਲੋਂ ਟਰੈਕਟਰ ‘ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ । ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਅ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।

Leave a Reply

Your email address will not be published. Required fields are marked *