Home » Uncategorized » ਜੁੱਗੋ-ਜੁੱਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ‘ਬੇਅਦਬੀ ਬਿੱਲ’ ਮਿਲੀ ਹਰੀ ਝੰਡੀ…

ਜੁੱਗੋ-ਜੁੱਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ‘ਬੇਅਦਬੀ ਬਿੱਲ’ ਮਿਲੀ ਹਰੀ ਝੰਡੀ…

ਬੇਅਦਬੀਆਂ ਕਰਨ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਕੈਦ ਅਤੇ 25 ਲੱਖ ਰੁਪਏ ਦਾ ਹੋਵੇਗਾ ਜ਼ੁਰਮਾਨਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸ੍ਰੀ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ ਹਰੀ ਝੰਡੀ ਦਿੱਤੀ ਹੈ। ਹੁਣ ਬੇਅਦਬੀਆਂ ਦੇ ਮਾਮਲਿਆਂ ਵਿੱਚ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ‘ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ।ਸਰਕਾਰ ਦਾ ਮੰਨਣਾ ਹੈ ਕਿ ਇਸ ਬਿੱਲ ਨਾਲ ਸੂਬੇ ਵਿੱਚ ਧਾਰਮਿਕ ਸਦਭਾਵਨਾ ਕਾਇਮ ਰਹੇਗੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਆਲੋਚਨਾ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਬਿਆਨ ਦਿੰਦਿਆਂ ਕਿਹਾ ਕਿ ਐਸਜੀਪੀਸੀ ਨੂੰ ਕਾਫ਼ੀ ਸਮਾਂ ਦਿੱਤਾ ਗਿਆ ਸੀ ਪਰ ਉਹ ਕੋਈ ਠੋਸ ਸੁਝਾਅ ਨਹੀਂ ਦੇ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਐਸਜੀਪੀਸੀ ਸਿਰਫ਼ ਬਹਾਨੇ ਬਣਾ ਰਹੀ ਹੈ ਅਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।…ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ। ਜਦੋਂ ਚੀਮਾ ਨੂੰ ਪੁੱਛਿਆ ਗਿਆ ਕਿ ਭਾਜਪਾ ਆਗੂ ਮੰਗ ਕਰ ਰਹੇ ਹਨ ਕਿ ਦੂਜੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਵੀ ਇਸ ਤਰ੍ਹਾਂ ਦਾ ਕਾਨੂੰਨ ਬਣਾਇਆ ਜਾਵੇ, ਤਾਂ ਉਨ੍ਹਾਂ ਨੇ ਤਿੱਖਾ ਜਵਾਬ ਦਿੱਤਾ। ਚੀਮਾ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਆਪਣੀ ਕੇਂਦਰੀ ਲੀਡਰਸ਼ਿਪ ‘ਤੇ ਦਬਾਅ ਪਾਉਣਾ ਚਾਹੀਦਾ ਹੈ ਤਾਂ ਜੋ ਸੰਸਦ ਵਿੱਚ ਪੂਰੇ ਦੇਸ਼ ਲਈ ਇਹ ਕਾਨੂੰਨ ਪਾਸ ਹੋ ਸਕੇ। ਖਾਸ ਗੱਲ ਇਹ ਹੈ ਕਿ ਬੇਅਦਬੀ ਵਿਲ ਪਾਸ ਹੋਣ ਤੋਂ ਬਾਅਦ ਕੀ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੇ ਗੁਟਕਿਆਂ ਦੀਆਂ ਬੇਅਦਬੀਆਂ ਨੂੰ ਰੋਕਥਾਮ ਲੱਗੇਗੀ ਫਿਲਹਾਲ ਇਸ ਬਾਰੇ ਤਾਂ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਬੇਅਦਬੀ ਬਿਲ ਪਾਸ ਕਰਨਾ ਇੱਕ ਅਤਿਅੰਤ ਸ਼ਲਾਘਾਯੋਗ ਕਦਮ ਹੈ। ਬੇਅਦਬੀਆਂ ਕਰਨ ਤੋਂ ਪਹਿਲਾਂ ਹੁਣ ਦੋਸ਼ੀ ਵਾਰ ਵਾਰ ਸੋਚਣਗੇ ਕਿ ਉਹਨਾਂ ਨੂੰ ਹੁਣ ਸਖ਼ਤ ਸਜਾਵਾਂ ਮਿਲਣਗੀਆਂ ਅਤੇ ਜੁਰਮਾਨਾ ਵੀ ਹੋਵੇਗਾ।

Leave a Reply

Your email address will not be published. Required fields are marked *