Home » Uncategorized » ਪੰਜਾਬ ‘ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000/- ਅਤੇ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ ਮਿਲਣਗੇ 1500/- ਰੁਪਏ ਨੋਟੀਫਿਕੇਸ਼ਨ ਹੋਇਆ ਜਾਰੀ : ‘ਆਪ’ ਸਰਕਾਰ

ਪੰਜਾਬ ‘ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000/- ਅਤੇ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ ਮਿਲਣਗੇ 1500/- ਰੁਪਏ ਨੋਟੀਫਿਕੇਸ਼ਨ ਹੋਇਆ ਜਾਰੀ : ‘ਆਪ’ ਸਰਕਾਰ

‘ਆਪ’ ਵੱਲੋਂ ਜਾਰੀ ਟਵੀਟ ਅਨੁਸਾਰ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ…

ਚੰਡੀਗੜ੍ਹ 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਚੋਣਾਂ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਹੜੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਹ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਜਿਹੜੀ ਇੱਕ ਗਰੰਟੀ ਔਰਤਾਂ ਨੂੰ ਹਰ ਮਹੀਨੇ ਇੱਕ ਹਜਾਰ ਰੁਪਏ ਦੀ ਰਹਿੰਦੀ ਸੀ ਉਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ਹਰ ਵਰਗ ਨਾਲ ਸੰਬੰਧਿਤ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਮਿਲਣਗੇ ਜਦੋਂ ਕਿ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ 1500/- ਹਰ ਮਹੀਨਾ ਮਿਲਣਗੇ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਦੱਸਣ ਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ਵਿੱਚ 2021 ਵਿੱਚ ‘ਮਿਸ਼ਨ ਪੰਜਾਬ’ ਰੈਲੀ ਦੌਰਾਨ ‘ਆਪ’ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਮਹੀਨਾਵਾਰ ਭੱਤਾ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ’ਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਿਆਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਤਹਿਤ ਪੂਰੀ ਕੀਤੀ ਇਸ ਗਰੰਟੀ ਨੂੰ ਲਗਭਗ ਪੰਜਾਬ ਦੇ ਹਰ ਔਰਤ ਜੋ 18 ਸਾਲ ਤੋਂ ਉੱਤੇ ਹੈ ਉਨ੍ਹਾਂ ਨੂੰ ਇਹ ਸਹੂਲਤ ਮਿਲੇਗੀ। ਖਾਸ ਕਰਕੇ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਔਰਤਾਂ ਨੂੰ ਇਸ ਸਹੂਲਤ ਨਾਲ ਵੱਡੇ ਪੱਧਰ ‘ਤੇ ਰਾਹਤ ਮਿਲੇਗੀ ਕਿਉਂਕਿ ਇੱਕ ਪਰਿਵਾਰ ਵਿੱਚ ਦੋ-ਤਿੰਨ ਔਰਤਾਂ ਜਰੂਰ ਹੁੰਦੀਆਂ ਹਨ। ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣ ਲਈ ਵੱਡੇ ਪੱਧਰ ‘ਤੇ ਮਦਦ ਮਿਲੇਗੀ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਖਾਸ ਕਰਕੇ ਦਿੱਤੀ ਇਸ ਸਹੂਲਤ ਨਾਲ ਕਾਫੀ ਆਰਥਿਕ ਪੱਖੋਂ ਸਥਿਰਤਾ ਮਿਲੇਗੀ। ਆਮ ਆਦਮੀ ਪਾਰਟੀ ਵੱਲੋਂ ਦਿੱਤੀ ਇਸ ਸਹੂਲਤ ਦੀ ਸ਼ਲਾਘਾ ਕਰਨੀ ਬਣਦੀ ਹੈ।

Leave a Reply

Your email address will not be published. Required fields are marked *