ਚੰਡੀਗੜ੍ਹ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸਿੰਘ ਸਭਾ, ਚੰਡੀਗੜ੍ਹ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ‘ਮੂਲ ਨਾਨਕਸ਼ਾਹੀ ਕੈਲੰਡਰ’ ਅਨੁਸਾਰ ਸੈਕਟਰ 28-ਏ, ਚੰਡੀਗੜ੍ਹ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਅਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਦਿੱਲੀ ਦੇ ਸਿੱਖਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਤਾ ਗਿਆ। ਇਸ ਉਪਰੰਤ ਪੰਥ ਪ੍ਰਸਿੱਧ ਰਾਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਮਹਿਰੌਲੀ ਦਿੱਲੀ ਦੇ ਜਥੇ ਨੇ ਇਲਾਹੀ ਬਾਣੀ ਦਾ ਰੂਹਾਨੀ ਕੀਰਤਨ ਕੀਤਾ ਅਤੇ ਭਾਈ ਤਖ਼ਤ ਸਿੰਘ ਸਿੱਖ ਕੰਨਿਆਂ ਮਹਾਂ ਵਿਦਿਆਲਿਆ ਬੁੱਢੇਵਾਲ (ਲੁਧਿਆਣਾ) ਦੀਆ ਵਿਦਿਆਰਥਣਾ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਪੇਸ਼ ਕੀਤੀਆਂ। ਵਿਦਵਾਨ ਡਾ. ਪਿਆਰਾ ਲਾਲ ਗਰਗ ਨੇ ਗੁਰੂ ਨਾਨਕ ਸਾਹਿਬ ਦੇ ਰਾਜਨੀਤਕ ਸੰਦੇਸ਼ ਦੀ ਵਿਆਖਿਆ ਕੀਤੀ। ਭਾਈ ਦਇਆ ਸਿੰਘ ਦਿੱਲੀ ਵਾਲਿਆ ਨੇ ਜ਼ੋਕੇ ਦੌਰ ਵਿਚ ਗੁਰੂ ਨਾਨਕ ਦੇ ਵਿਸ਼ਵ ਸ਼ਾਂਤੀ ਉਪਦੇਸ਼ ਦਾ ਵਰਣਨ ਕੀਤਾ। ਸ. ਗੁਰਪੀਤ ਸਿੰਘ ਨੇ ਭਾਈਚਾਰਕ ਏਕਤਾ ਦੀ ਲੋੜ ਬਾਰੇ ਵਿਚਾਰ ਪੇਸ਼ ਕੀਤੇ। ਡਾ. ਖੁਸ਼ਹਾਲ ਸਿੰਘ ਨੇ ਸਿੱਖ ਸਮਾਜ ਨੂੰ ਭਾਈ ਲਾਲੋ ਅਤੇ ਮਲਕ ਭਾਗੋ ਦੇ ਅੰਤਰ ਦੀ ਸਿੱਖਿਆ ਬਾਰੇ ਸਿੱਖਾਂ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਦੇ ਕਿਰਦਾਰ ਦਾ ਖਾਕਾ ਪੇਸ਼ ਕੀਤਾ। ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਨਾਲ ਜੋੜਿਆ ਗਿਆ। ਇਸ ਮੌਕੇ ਖਾਲਸਾ ਪੰਥ ਦੀ ਸਿਰਜਨਾਂ ਅਤੇ ਸਿਧਾਂਤ ਨਾਮੀ ਪੁਸਤਕ ਰਿਲੀਜ਼ ਕੀਤੀ ਗਈ। ਇਸ ਸਮਾਗਮ ਦੌਰਾਨ ਸੀਨੀਅਰ ਪੱਤਰਕਾਰ ਜਸਪਾਲ ਸਿੰਘ, ਰਾਜਵਿੰਦਰ ਸਿੰਘ ਰਾਹੀ, ਜਗਜੀਤ ਸਿੰਘ ਰਤਨਗੜ੍ਹ, ਡਾ. ਗੁਰਚਰਨ ਸਿੰਘ, ਜਸਵਿੰਦਰ ਸਿੰਘ ਮੋਹਾਲੀ, ਐਡਵੋਕੇਟ ਪੂਨਮ ਆਰੀਆ, ਸਤਵੰਤ ਸਿੰਘ ਪੋਥੀ ਰਤਨ, ਕਰਨਲ ਜਗਤਾਰ ਸਿੰਘ ਮੁਲਤਾਨੀ, ਡਾ. ਸੁਖਜਿੰਦਰ ਕੌਰ, ਅਤੇ ਜਨਰਲ ਆਈ.ਪੀ. ਸਿੰਘ ਭਾਈ ਜੈਤਾ ਜੀ ਫਾਂਉਡੇਸ਼ਨ ਵਾਲੇ ਸ਼ਾਮਲ ਹੋਏ।
Home
»
Uncategorized
»
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ…


