ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਹੱਤਵਪੂਰਨ ਬਿੱਲ ‘ਤੇ ਰਾਜਪਾਲ ਪੰਜਾਬ ਨੇ ਕੀਤੇ ਦਸਤਖਤ ਬਿੱਲ ਅਧਿਕਾਰਤ ਤੌਰ ‘ਤੇ ਬਣਿਆ ਕਾਨੂੰਨ…
ਚੰਡੀਗੜ੍ਹ 20 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸੂਬਾ ਸਰਕਾਰ ਅਤੇ ਸਿੱਖ ਸੰਗਤਾਂ ਪਿਛਲੇ ਲੰਬੇ ਸਮੇਂ ਤੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਪਈਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੀਆਂ ਸਨ ਲਾਗੂ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ। ਹੁਣ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਲਾਗੂ ਹੋ ਗਿਆ। ਖਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਹੁਣ ਹੋਰ ਵੀ ਸਖ਼ਤ ਕਾਰਵਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਹੱਤਵਪੂਰਨ ਬਿੱਲ ‘ਤੇ ਦਸਤਖਤ ਕਰ ਦਿੱਤੇ ਹਨ। ਜਿਸ ਤੋਂ ਬਾਅਦ ਇਹ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਬਿੱਲ ਇਹ ਵੀ ਸਪੱਸ਼ਟ ਕਰਦਾ ਹੈ ਕਿ ਅਜਿਹੇ ਮਾਮਲਿਆਂ ਦੀ ਜਾਂਚ ਸਿਰਫ਼ ਗਜ਼ਟਿਡ ਅਧਿਕਾਰੀ ਜਾਂ ਉੱਚ ਦਰਜੇ ਦੇ ਅਧਿਕਾਰੀ ਦੁਆਰਾ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਕਾਨੂੰਨ ਦੇ ਤਹਿਤ, ਆਪਸੀ ਸਮਝੌਤੇ ਦੇ ਆਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਜਾਂ ਨਿਪਟਾਰੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਨੂੰਨ ਇੱਕ ਸਖ਼ਤ ਸੰਦੇਸ਼ ਦੇਵੇਗਾ ਕਿ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਨਿਰਾਦਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਸੂਬੇ ਭਰ ਵਿੱਚ ਵਿਆਪਕ ਹੁੰਗਾਰਾ ਮਿਲਿਆ ਹੈ ਅਤੇ ਇਸਨੂੰ ਇੱਕ ਇਤਿਹਾਸਕ ਕਦਮ ਵਜੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਬਿੱਲ, 2026’ ਸਰਬਸੰਮਤੀ ਨਾਲ ਪਾਸ ਕੀਤਾ ਸੀ। 13 ਅਪ੍ਰੈਲ ਨੂੰ ਪਾਸ ਹੋਏ ਇਸ ਬਿੱਲ ਦਾ ਉਦੇਸ਼ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਨੂੰ ਰੋਕਣਾ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣਾ ਹੈ। ਇਸ ਸੋਧੇ ਹੋਏ ਕਾਨੂੰਨ ਵਿੱਚ ਬਹੁਤ ਸਖ਼ਤ ਉਪਬੰਧ ਸ਼ਾਮਲ ਕੀਤੇ ਗਏ ਹਨ। ਇਸ ਦੇ ਉਪਬੰਧਾਂ ਦੇ ਤਹਿਤ, ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ। ਭਾਵ ਦੋਸ਼ੀ ਆਪਣੀ ਬਾਕੀ ਦੀ ਜ਼ਿੰਦਗੀ ਜੇਲ੍ਹ ਵਿੱਚ ਬਿਤਾ ਸਕਦਾ ਹੈ। ਇਸ ਤੋਂ ਇਲਾਵਾ, ਕਾਨੂੰਨ ਵਿੱਚ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਉਣ ਦੀ ਵਿਵਸਥਾ ਵੀ ਸ਼ਾਮਲ ਹੈ। ਖਾਸ ਗੱਲ ਇਹ ਹੈ ਕਿ ਸਖਤ ਕਾਨੂੰਨ ਬਣਨ ਨਾਲ ਹੁਣ ਇਹ ਵੇਖਣਾ ਹੋਵੇਗਾ ਕਿ ਭਵਿੱਖ ਵਿੱਚ ਜੁਗੋ ਜੁਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਵਿੱਤਰ ਗੁਰਬਾਣੀ ਦੇ ਗੁਟਕਿਆਂ ਦੀ ਬੇਅਦਬੀ ਹੋਣ ਵਿੱਚ ਰੋਕਥਾਮ ਲੱਗੇਗੀ। ਫਿਲਹਾਲ ਇਸ ਬਾਰੇ ਤਾਂ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ ਪ੍ਰੰਤੂ ਸਖਤ ਕਾਨੂੰਨ ਬਣਨ ਨਾਲ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਵਿੱਚ ਵੱਡੇ ਪੱਧਰ ‘ਤੇ ਮਦਦ ਵੀ ਮਿਲੇਗੀ।


