Home » Uncategorized » ‘ਆਪ’ ਦੇ ਮੈਂਬਰ ਪਾਰਲੀਮੈਂਟ ਤੇ ਸੀਨੀ. ਆਗੂ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਨੇ ‘ਆਪ’ ਨੂੰ ਕਿਹਾ ਅਲਵਿਦਾ ਭਾਜਪਾ ਫੜਿਆ ਪੱਲਾ…

‘ਆਪ’ ਦੇ ਮੈਂਬਰ ਪਾਰਲੀਮੈਂਟ ਤੇ ਸੀਨੀ. ਆਗੂ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਨੇ ‘ਆਪ’ ਨੂੰ ਕਿਹਾ ਅਲਵਿਦਾ ਭਾਜਪਾ ਫੜਿਆ ਪੱਲਾ…

‘ਆਪ’ ਦੇ ਗੁਨਾਹਾਂ ‘ਚ ਸ਼ਾਮਿਲ ਹੋਣ ਦੀ ਬਜਾਏ ਸਿਆਸਤ ਛੱਡਣ ਜਾਂ ਫਿਰ ਤਜਰਬੇ ‘ਤੇ ਆਧਾਰ ਕਰਨਾ ਚਾਹਾਂਗਾ ਸਕਾਰਾਤਮਕ ਸਿਆਸਤ : ਐਮਪੀ ਰਾਘਵ ਚੱਢਾ 

ਭਾਰਤੀ ਜਨਤਾ ਪਾਰਟੀ ਭਾਰਤੀ ਜਨਤਾ ਦੀ ਨਹੀਂ ਸਗੋਂ ਇਧਰੋਂ-ਉਧਰੋਂ ਕੱਟੇ ਵੱਡੇ ਸਿਆਸੀ ਪਾਰਟੀਆਂ ਦੇ ਲੀਡਰਾਂ ਦੀ ਪਾਰਟੀ : ਭਗਵੰਤ ਮਾਨ 

ਚੰਡੀਗੜ੍ਹ/ਦਿੱਲੀ 24 ਅਪ੍ਰੈਲ +ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਘਵ ਚੱਡਾ ਮੈਂਬਰ ਪਾਰਲੀਮੈਂਟ ਤੇ ਇਹ ਦੋਸ਼ ਲਾਇਆ ਸੀ ਕਿ ਉਸ ਨੇ ਪੰਜਾਬ ਦੇ ਹੱਕਾਂ ਲਈ ਰਾਜ ਸਭਾ ‘ਚ ਆਵਾਜ਼ ਨਹੀਂ ਉਠਾਈ। ਇਸ ਲਈ ਉਹ ਮੈਂਬਰ ਪਾਰਲੀਮੈਂਟ ਰਾਜ ਸਭਾ ਰਾਘਵ ਚੱਢਾ ਤੋਂ ਨਰਾਜ਼ ਹਨ। ਇਸ ਬਾਰੇ ਤਾਂ ਕੁਝ ਕਿਹਾ ਨਹੀਂ ਜਾ ਸਕਦਾ ਕਿ ‘ਆਪ’ ਦੀ ਅੰਦਰੂਨੀ ਸਿਆਸਤ ਨਾਲ ਸੰਬੰਧਿਤ ਰਾਘਵ ਚੱਢਾ ਦਾ ਕਿੰਨਾ ਕੁ ਵੱਡਾ ਕਸੂਰ ਹੈ ਜਾਂ ਉਸ ਵੱਲੋਂ ਪਾਰਟੀ ਪ੍ਰਤੀ ਹਮਦਰਦੀ ਪ੍ਰਗਟਾਉਣਾ ਹੈ। ਇਸ ਕਲੇਸ਼ ਦਿਨੋ ਦਿਨ ਵਧਦਾ ਗਿਆ। ਜਦੋਂ ਕਿ ਰਾਘਵ ਚੱਢਾ ਨੇ ਵੀ ਕਈ ਵਾਰੀ ਮੀਡੀਆ ਰਾਹੀਂ ਇਹ ਦੱਸਿਆ ਕਿ ਉਹ ਬਿਲਕੁਲ ਪੰਜਾਬ ਦੇ ਹੱਕ ਵਿੱਚ ਹਨ ਅਤੇ ਪੰਜਾਬ ਦੀ ਗੱਲ ਕਰਦੇ ਹਨ। ਪ੍ਰੰਤੂ ‘ਆਪ’ ਵੱਲੋਂ ਉਹਨਾਂ ਤੇ ਅਣਕਿਆਸੇ ਦੋਸ਼ ਲਾ ਕੇ ਉਹਨਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਮਾਮਲਾ ਇੱਥੋਂ ਤੱਕ ਵੱਧ ਗਿਆ ਕਿ ਰਾਘਵ ਚੱਢਾ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਹੋਣਾ ਪਿਆ। ਜਿਸ ਦਾ ਰਿਜਲਟ ਅੱਜ ਪੂਰੇ ਦੇਸ਼ ਦੇ ਸਾਹਮਣੇ ਆ ਚੁੱਕਾ ਹੈ। ਜੋ ਕਿ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਕਿਹਾ, “ਮੈਂ ਉਨ੍ਹਾਂ ਦੀ ਦੋਸਤੀ ਦੇ ਕਾਬਲ ਨਹੀਂ ਸੀ ਕਿਉਂਕਿ ਮੈਂ ਉਨ੍ਹਾਂ ਦੇ ਗੁਨਾਹ ‘ਚ ਸ਼ਾਮਿਲ ਨਹੀਂ ਸੀ। ਅੱਜ ਅਸੀਂ ਇੱਕ ਅਜਿਹੇ ਮੋੜ ‘ਤੇ ਸੀ ਕਿ ਜਾਂ ਤਾਂ ਅਸੀਂ ਸਿਆਸਤ ਛੱਡ ਦੇਈਏ ਜਾਂ ਆਪਣੇ ਤਜ਼ਰਬੇ ਦੇ ਆਧਾਰ ‘ਤੇ ਸਕਾਰਾਤਮਕ ਸਿਆਸਤ ਕਰੀਏ। ਇਸ ਲਈ ਅਸੀਂ ਫੈਸਲਾ ਲਿਆ ਹੈ ਕਿ ਆਮ ਆਦਮੀ ਪਾਰਟੀ ਦੇ ਰਾਜਸਭਾ ‘ਚ ਦੋ ਤਿਹਾਈ ਮੈਂਬਰ ਆਪਣੇ ਸੰਵਿਧਾਨਕ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਬੀਜੇਪੀ ‘ਚ ਮਰਜ ਹੋਣ ਜਾ ਰਹੇ ਹਨ।” ਬੀਜੇਪੀ ‘ਚ ਮਰਜ ਹੋਣ ਦਾ ਐਲਾਨ ਕਰਦਿਆਂ ਰਾਘਵ ਚੱਢਾ ਨੇ ਕਿਹਾ, “ਪਿਛਲੇ 12 ਸਾਲਾਂ ‘ਚ ਬੀਜੇਪੀ ਦੀ ਕੇਂਦਰ ਸਰਕਾਰ ਨੇ ਕਈ ਮਜ਼ਬੂਤ ਕਦਮ ਚੁੱਕੇ ਹਨ। ਖਾਸ ਗੱਲ ਇਹ ਕਿ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਆਮ ਆਦਮੀ ਪਾਰਟੀ ਛੱਡ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਤਿੰਨਾਂ ਨੂੰ ਬੀਜੇਪੀ ਜੁਆਇਨ ਕਰਵਾਈ। ਇਸ ਤੋਂ ਪਹਿਲਾਂ ਤਿੰਨੇ ਰਾਜ ਸਭਾ ਸਾਂਸਦਾਂ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਗਿਆ ਕਿ ਉਹ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਹੇ ਹਨ ਅਤੇ ਬੀਜੇਪੀ ‘ਚ ਆਪਣੇ ਆਪ ਨੂੰ ਸ਼ਾਮਿਲ ਕਰ ਰਹੇ ਹਨ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ‘ਚ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰਾਂ ਦਾ ਉਨ੍ਹਾਂ ਨੂੰ ਸਾਥ ਮਿਲਿਆ ਹੈ।..ਰਾਜਸਭਾ ਸਾਂਸਦ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਕਿਹਾ, “ਮੈਂ ਉਨ੍ਹਾਂ ਦੀ ਦੋਸਤੀ ਦੇ ਕਾਬਲ ਨਹੀਂ ਸੀ ਕਿਉਂਕਿ ਮੈਂ ਉਨ੍ਹਾਂ ਦੇ ਗੁਨਾਹ ‘ਚ ਸ਼ਾਮਿਲ ਨਹੀਂ ਸੀ। ਅੱਜ ਅਸੀਂ ਇੱਕ ਅਜਿਹੇ ਮੋੜ ‘ਤੇ ਸੀ ਕਿ ਜਾਂ ਤਾਂ ਅਸੀਂ ਸਿਆਸਤ ਛੱਡ ਦੇਈਏ ਜਾਂ ਆਪਣੇ ਤਜ਼ਰਬੇ ਦੇ ਆਧਾਰ ‘ਤੇ ਸਕਾਰਾਤਮਕ ਸਿਆਸਤ ਕਰੀਏ। ਇਸ ਲਈ ਅਸੀਂ ਫੈਸਲਾ ਲਿਆ ਹੈ ਕਿ ਆਮ ਆਦਮੀ ਪਾਰਟੀ ਦੇ ਰਾਜਸਭਾ ‘ਚ ਦੋ ਤਿਹਾਈ ਮੈਂਬਰ ਆਪਣੇ ਸੰਵਿਧਾਨਕ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਬੀਜੇਪੀ ‘ਚ ਮਰਜ ਹੋਣ ਜਾ ਰਹੇ ਹਨ।” ਰਾਜ ਸਭਾ ਸਾਂਸਦ ਹਰਭਜਨ ਸਿੰਘ, ਵਿਕਰਮਜੀਤ ਸਾਹਨੀ, ਰਾਜਿੰਦਰ ਗੁਪਤਾ ਅਤੇ ਸਵਾਤੀ ਮਾਲੀਵਾਲ ਦਾ ਨਾਂਅ ਲੈਂਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਉਹ ਵੀ ਉਨ੍ਹਾਂ ਦੇ ਨਾਲ ਹਨ ਤੇ ਉਨ੍ਹਾਂ ਵੱਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਸਬੰਧਤ ਦਸਤਾਵੇਜ਼ ਦੇ ਦਿੱਤੇ ਗਏ ਹਨ। ਰਾਜਸ ਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ, “ਮੇਰੇ ਸਾਹਮਣੇ ਤਿੰਨ ਰਾਹ ਸਨ। ਪਹਿਲਾ ਇਹ ਸੀ ਕਿ ਇਸੇ ਪਾਰਟੀ ‘ਚ ਰਹਿ ਕੇ ਕੰਮ ਕਰਦੇ ਰਹਿਣਾ, ਦੂਜਾ ਸੀ ਸਿਆਸਤ ਛੱਡਣਾ ਅਤੇ ਤੀਜਾ ਸੀ ਕਿਸੇ ਹੋਰ ਪਾਰਟੀ ‘ਚ ਸ਼ਾਮਿਲ ਹੋਣਾ। ਜੋ ਹਾਲਾਤ ਬਣੇ ਉਸ ਤੋਂ ਤੈਅ ਸੀ ਕਿ ਇਸ ਪਾਰਟੀ ‘ਚ ਰਹਿ ਕੇ ਕੰਮ ਕਰਨਾ ਸੰਭਵ ਨਹੀਂ ਸੀ ਕਿਉਂਕਿ ਤਮਾਮ ਸੰਭਾਵਨਾਵਾਂ ਮੇਰੇ ਲਈ ਖਤਮ ਹੋ ਚੁੱਕੀਆਂ ਸਨ। ਸਿਆਸਤ ਛੱਡਣ ਬਾਰੇ ਮੈਂ ਕਈ ਮਹੀਨਿਆਂ ਤੋਂ ਸੋਚ ਰਿਹਾ ਸੀ ਪਰ ਹੁਣ ਮੈਂ ਤੀਜੇ ਰਾਹ ਨੂੰ ਚੁਣਨ ਦਾ ਫੈਸਲਾ ਲਿਆ। ਆਮ ਆਦਮੀ ਪਾਰਟੀ ਨੂੰ ਛੱਡ ਕੇ ਮੈਂ ਹੁਣ ਬੀਜੇਪੀ ‘ਚ ਸ਼ਾਮਿਲ ਹੋਣ ਜਾ ਰਿਹਾ ਹਾਂ।” ‘ਆਪ’ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਅਤੇ ਬੀਜੇਪੀ ‘ਤੇ ਨਿਸ਼ਾਨਾ ਲਗਦਿੰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀਜੇਪੀ ਜੋ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਘਬਰਾ ਗਈ ਤਾਂ ਉਸ ਨੇ ਸਾਡੇ ਰਾਜ ਸਭਾ ਮੈਂਬਰਾਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ। ਪੰਜਾਬ ‘ਚ ਬੀਜੇਪੀ ਦਾ ਕੋਈ ਆਧਾਰ ਨਹੀਂ ਹੈ। ਇਸ ਲਈ ਉਹ ਆਮ ਆਦਮੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।” ਆਪ ਛੱਡ ਕੇ ਬੀਜੇਪੀ ‘ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ‘ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ, “ਇਹ ਛੇ-ਸੱਤ ਲੋਕ ਪੰਜਾਬ ਨਹੀਂ ਬਲਕਿ ਗੱਦਾਰ ਹਨ, ਜਿਨ੍ਹਾਂ ਨੂੰ ਪੰਜਾਬੀ ਕਦੇ ਮੁਆਫ ਨਹੀਂ ਕਰਨਗੇ।” ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਲਿਖਿਆ,” ਬੀਜੇਪੀ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ।”ਆਪ ਤੋਂ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਪ੍ਰੈਸ ਕਾਨਫਰੰਸ ਕਰਦਿਆਂ ਇਲਜ਼ਾਮ ਲਗਾਇਆ ਕਿ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਨੂੰ ਰੋਕਣ ਲਈ ਬੀਜੇਪੀ ਨੇ ‘ਆਪ੍ਰੇਸ਼ਨ ਲੌਟਸ’ ਚਲਾਇਆ। ਸੰਜੇ ਸਿੰਘ ਨੇ ਕਿਹਾ, “ਆਮ ਆਦਮੀ ਪਾਰਟੀ ਨੇ ਇਨ੍ਹਾਂ ਨੂੰ ਜ਼ਮੀਨ ਤੋਂ ਚੁੱਕ ਕੇ ਦੇਸ਼ ਦੀ ਸੰਸਦ ਤੱਕ ਪਹੁੰਚਾਇਆ ਅਤੇ ਇਹ ਬੀਜੇਪੀ ਦੀ ਗੋਦ ‘ਚ ਪਹੁੰਚ ਗਏ। ਹਾਲ ਹੀ ‘ਚ ਅਸ਼ੋਕ ਮਿੱਤਰ ਦੇ ਟਿਕਾਣਿਆਂ ‘ਤੇ ਹੋਈ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਬੀਜੇਪੀ ਈਡੀ ਅਤੇ ਸੀਬੀਆਈ ਦਾ ਡਰ ਕੇ ਦਿਖਾ ਆਪ ਦੇ ਲੀਡਰਾਂ ਨੂੰ ਤੋੜਨ ਦਾ ਕੰਮ ਕਰ ਰਹੀ ਹੈ। ਪ੍ਰਸ਼ਾਸਨਿਕ ਤੰਤਰ ਦਾ ਇਸਤੇਮਾਲ ਕਰਕੇ ਬੀਜੇਪੀ ਵੱਲੋਂ ਆਪ੍ਰੇਸ਼ਨ ਲੌਟਸ ਚਲਾਇਆ ਜਾ ਰਿਹਾ ਹੈ। ਸੰਜੇ ਸਿੰਘ ਨੇ ਕਿਹਾ, “ਬੀਜੇਪੀ, ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਨੂੰ ਰੋਕਣ ਦੀ ਸਾਜ਼ਿਸ਼ ਵੱਡੇ ਪੱਧਰ ‘ਤੇ ਸ਼ੁਰੂ ਹੋ ਗਈ ਹੈ। ਬੀਜੇਪੀ ਵੱਲੋਂ ਆਪ ਦੇ ਸੱਤ ਰਾਜਸਭਾ ਮੈਂਬਰਾਂ ਨੂੰ ਤੋੜ ਕੇ ਆਪਣੀ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਇਨ੍ਹਾਂ ਸੱਤ ਨਾਵਾਂ ਨੂੰ ਪੰਜਾਬ ਦੀ ਜਨਤਾ ਕਦੇ ਮੁਆਫ ਨਹੀਂ ਕਰੇਗੀ। ਇਨ੍ਹਾਂ ਨੇ ਬੀਜੇਪੀ ਨਾਲ ਮਿਲ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਗੱਦਾਰੀ ਕੀਤੀ ਹੈ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ