ਸਾਹਿਬਜ਼ਾਦਾ ਅਜੀਤ ਸਿੰਘ ਨਾਲ 25 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਗੱਤਕਾ ਐਸੋਸੀਏਸ਼ਨ (ਰਜਿ.) ਐਸਏਐਸ ਨਗਰ ਮੋਹਾਲੀ ਵੱਲੋਂ ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਤੀਜਾ ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਸੱਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਕਰਵਾਏ। ਜਿਸ ਦਾ ਰਾਤ ਤੱਕ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਆਨੰਦ ਮਾਣਿਆ। ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਸੀਨੀ. ਮੀਤ ਪ੍ਰਧਾਨ ਡਾ. ਕੁਲਦੀਪ ਸਿੰਘ ਬਾਕਰਪੁਰ, ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ, ਪ੍ਰਬੰਧਕ ਸਕੱਤਰ ਜਗਤਾਰ ਸਿੰਘ ਜੱਗੀ ਦੀ ਅਗਵਾਈ ਵਿੱਚ ਕਰਵਾਏ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੀਆਂ ਗੱਤਕਾ ਟੀਮਾਂ ਨੇ ਆਪਣੇ ਜੌਹਰ ਵਿਖਾਏ। ਇਹਨਾਂ ਮੁਕਾਬਲਿਆਂ ਦੇ ਪ੍ਰਦਰਸ਼ਨ ਵਿੱਚੋਂ ਗੱਤਕਾ ਮੁਕਾਬਲੇ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਨੇ ਦੂਜਾ ਅਤੇ ਹਿਮਾਚਲ ਪ੍ਰਦੇਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮਾਂ ਨੂੰ ਟਰਾਫੀਆਂ ਦੇ ਨਾਲ-ਨਾਲ 25 ਹਜਾਰ, 20 ਹਜ਼ਾਰ ਅਤੇ 15 ਹਜ਼ਾਰ ਰੁਪਏ ਦੇ ਨਗਦ ਇਨਾਮ ਦਿੱਤੇ। ਫਰੀ ਸੋਟੀ ਮੁਕਾਬਲੇ ਵਿੱਚ ਪੰਜਾਬ ਨੇ ਪਹਿਲਾਂ ਅਤੇ ਹਿਮਾਚਲ ਪ੍ਰਦੇਸ਼ ਨੇ ਦੂਜਾ ਇਨਾਮ ਜਿੱਤ ਕੇ ਜੇਤੂ ਟਰਾਫੀਆਂ ਅਤੇ ਨਕਦ ਇਨਾਮ ਪ੍ਰਾਪਤ ਕੀਤੇ। ਬੈਸਟ ਕੋਰੀਓਗਰਾਫੀ ਦਾ ਇਨਾਮ ਹਰਿਆਣਾ ਦੀ ਟੀਮ ਦੇ ਹਿੱਸੇ ਆਇਆ। ਪੰਜਾਬ ਦੀਆਂ ਲੜਕੀਆਂ ਦੀ ਟੀਮ ਨੇ ਗਰੁੱਪ ਪ੍ਰਦਰਸ਼ਨ ਰਾਹੀਂ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ਪ੍ਰਬੰਧਕਾਂ ਅਤੇ ਟੀਮ ਦੇ ਹੌਸਲੇ ਅਫਜਾਈ ਕਰਨ ਲਈ ਮੈਡਮ ਪਰਮਜੋਤ ਕੌਰ ਚੇਅਰਪਰਸਨ ਜਿਲ੍ਹਾ ਪਲਾਨਿੰਗ ਬੋਰਡ, ਪਰਮਜੀਤ ਕੌਰ ਮੈਂਬਰ ਐਸਜੀਪੀਸੀ, ਕੁਲਦੀਪ ਸਿੰਘ ਸਮਾਣਾ ਆਪ ਨੇਤਾ, ਗਾਇਕ ਹਰਦੀਪ ਅਤੇ ਫਿਲਮ ਅਦਾਕਾਰ ਅੰਮ੍ਰਿਤਪਾਲ ਸਿੰਘ ਬਿੱਲਾ, ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਅਤੇ ਬਲਵਿੰਦਰ ਸਿੰਘ, ਉੱਘੇ ਸਮਾਜ ਸੇਵਕ ਆਲਮਜੀਤ ਸਿੰਘ ਮਾਨ, ਅਵਤਾਰ ਸਿੰਘ ਸਰਪੰਚ ਮੌਲੀ, ਚੇਅਰਮੈਨ ਸ. ਤਰਲੋਚਨ ਸਿੰਘ ਬੈਦਵਾਣ ਮਟੌਰ, ਆਰਪੀ ਸ਼ਰਮਾ, ਜਸਪਾਲ ਸਿੰਘ ਮਟੌਰ, ਰਘਵੀਰ ਸਿੰਘ ਸਰਪੰਚ, ਹਰੀ ਮੋਹਨ ਸ਼ਰਮਾ, ਸੀਟੀਯੂ ਵੱਲੋਂ ਸੁਰਜੀਤ ਸਿੰਘ ਅਤੇ ਸੁਖਵਿੰਦਰ ਜੀਤ ਸਿੰਘ ਗਿੱਲ, ਬਲਜੀਤ ਸਿੰਘ ਦੈੜੀ, ਜੰਗ ਸਿੰਘ ਸੰਧੂ, ਨਿਰਮਲ ਸਿੰਘ ਨੰਬਰਦਾਰ, ਹਰਸਿਮਰਨ ਸਿੰਘ ਬੱਲ ਡੀਐਸਪੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਰੈਫਰੀ ਮੰਡਲ ਵਿੱਚ ਰਾਜਵੀਰ ਸਿੰਘ, ਹਰਮਨਜੋਤ ਸਿੰਘ ਜੰਡਪੁਰ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ਆਪਣੀਆਂ ਸੇਵਾਵਾਂ ਬਖੂਬੀ ਨਿਭਾਈਆਂ। ਪੂਰੇ ਪ੍ਰੋਗਰਾਮ ਦੀ ਸਫਲਤਾ ਲਈ ਐਸੋਸੀਏਸ਼ਨ ਦੇ ਮੈਂਬਰ ਗੁਰਜੰਟ ਸਿੰਘ, ਅਮਰੀਕ ਸਿੰਘ ਬਿਰਕ, ਗੁਰਵਿੰਦਰ ਸਿੰਘ ਬਿੱਟੂ ਸੋਹਲ, ਬਲਵਿੰਦਰ ਸਿੰਘ ਭਾਊ, ਸਰਬਜੀਤ ਸਿੰਘ ਸੈਣੀ, ਸੁਰਿੰਦਰ ਸਿੰਘ ਬਿਧੀ, ਹਰਮੀਤ ਸਿੰਘ ਸੈਣੀ, ਰਣਜੀਤ ਸਿੰਘ, ਸੁਦਾਗਰ ਸਿੰਘ ਸ਼ਮੀ ਚੁੰਨੀ ਨੇ ਆਪਣੀਆਂ ਡਿਊਟੀਆਂ ਬਖੂਬੀ ਨਿਭਾਈਆਂ। ਸਮੁੱਚੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੁਖਵਿੰਦਰ ਸਿੰਘ ਅਨੰਦਪੁਰ ਸਾਹਿਬ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਬਾਕੀ ਸਟਾਫ ਨੇ ਭਰਪੂਰ ਸਹਿਯੋਗ ਦਿੱਤਾ।
Home
»
Uncategorized
»
ਖਾਲਸਾ ਪੰਥ ਸਿਰਜਣਾ ਦਿਵਸ ਨੂੰ ਸਮਰਪਿਤ ਤੀਜੇ ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲੇ “ਚ ਗੱਤਕਾ ਟੀਮ ਪੰਜਾਬ ਨੇ ਜਿੱਤਿਆ ਪਹਿਲਾਂ ਇਨਾਮ : ਪ੍ਰਧਾਨ ਅਕਵਿੰਦਰ ਸਿੰਘ ਗੋਸਲ


