Home » Uncategorized » ਵਿਦੇਸ਼ ਹੈਂਡਲਰਾਂ ਆਧਾਰਿਤ ਗੈਂਗਸਟਰਾਂ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ .32 ਬੋਰ ਦਾ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਕੀਤੇ ਬਰਾਮਦ : ਐਸਐਸਪੀ ਹਰਮਨਦੀਪ ਸਿੰਘ ਹਾਂਸ

ਵਿਦੇਸ਼ ਹੈਂਡਲਰਾਂ ਆਧਾਰਿਤ ਗੈਂਗਸਟਰਾਂ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ .32 ਬੋਰ ਦਾ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਕੀਤੇ ਬਰਾਮਦ : ਐਸਐਸਪੀ ਹਰਮਨਦੀਪ ਸਿੰਘ ਹਾਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਸਾਂਝੇ ਓਪਰੇਸ਼ਨ ‘ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ .32 ਬੋਰ ਦਾ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਸੀਨੀਅਰ ਪੁਲਿਸ ਕਪਤਾਨ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ 18 ਅਪ੍ਰੈਲ ਨੂੰ ਕੀਤੇ ਗਏ ਸਾਂਝੇ ਓਪਰੇਸ਼ਨ ਦੀ ਕੜੀ ‘ਚ ਕੀਤੀ ਗਈ ਹੈ। ਜਿਸ ਦੌਰਾਨ ਪੁਲਿਸ ਵੱਲੋਂ ਇੱਕ ਗੈਂਗਸਟਰ ਮੋਡੀਊਲ ਨੂੰ ਬੇਨਕਾਬ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਦੋ ਵਿਦੇਸ਼ੀ ਬਣਤਰ ਦੇ ਪਿਸਤੌਲ ਬਰਾਮਦ ਕੀਤੇ ਸਨ।…ਐਸ.ਐਸ.ਪੀ. ਨੇ ਹੋਰ ਦੱਸਿਆ ਕਿ 18 ਅਪ੍ਰੈਲ ਦੀ ਕਾਰਵਾਈ ਤੋਂ ਬਾਅਦ ਕੀਤੀ ਗਈ ਅੱਗੇ-ਪਿੱਛੇ ਦੀ ਜਾਂਚ ਦੌਰਾਨ ਅਜੈ ਦੀ ਭੂਮਿਕਾ ਸਾਹਮਣੇ ਆਈ। ਉਹ ਪਹਿਲਾਂ ਗ੍ਰਿਫਤਾਰ ਹੋਏ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ ‘ਤੇ ਲਾਜਿਸਟਿਕ ਸਹਾਇਤਾ ਵੀ ਪ੍ਰਦਾਨ ਕਰਦਾ ਸੀ। ਇਸ ਸੂਚਨਾ ਦੇ ਆਧਾਰ ‘ਤੇ ਐਸ.ਏ.ਐਸ. ਨਗਰ ਪੁਲਿਸ ਅਤੇ ਏ.ਜੀ.ਟੀ.ਐਫ. ਦੀਆਂ ਸਾਂਝੀਆਂ ਟੀਮਾਂ ਨੇ, ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਅਤੇ ਐਸ.ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਦੇਖ-ਰੇਖ ਹੇਠ, ਇੰਸਪੈਕਟਰ ਸੁਮਿਤ ਮੋਰ (ਐਸ.ਐਚ.ਓ. ਡੇਰਾ ਬੱਸੀ) ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਿੱਚ ਮੁਬਾਰਕਪੁਰ ਨੇੜੇ ਘੱਗਰ ਪੁਲ ਹੇਠੋਂ ਦੋਸ਼ੀ ਨੂੰ ਕਾਬੂ ਕਰ ਲਿਆ। ਗ੍ਰਿਫਤਾਰੀ ਦੌਰਾਨ ਦੋਸ਼ੀ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਉਸ ਦੀ ਲੱਤ ਟੁੱਟ ਗਈ।
ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦੇਸ਼ੀ ਹੈਂਡਲਰਾਂ ਲਈ ਕੰਮ ਕਰ ਰਿਹਾ ਸੀ।
ਦੋਸ਼ੀ ਨੂੰ ਪਹਿਲਾਂ ਦਰਜ ਐਫ.ਆਈ.ਆਰ. ਨੰਬਰ 0162 ਮਿਤੀ 18.04.2026 ਅਧੀਨ ਧਾਰਾ 111, 3(5) ਬੀ.ਐਨ.ਐਸ. ਅਤੇ 25(6), 25(7)(i) ਆਰਮਜ਼ ਐਕਟ ਤਹਿਤ ਥਾਣਾ ਡੇਰਾਬੱਸੀ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਂਚ ਜਾਰੀ ਹੈ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਅਜੈ, ਵਾਸੀ ਮੌਲੀ ਜਗਰਾਂ, ਚੰਡੀਗੜ੍ਹ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਟ੍ਰਾਈਸਿਟੀ ਵਿੱਚ ਕਈ ਨਿਸ਼ਾਨੇ ਸੌਂਪੇ ਗਏ ਸਨ। ਉਸਦੀ ਗ੍ਰਿਫਤਾਰੀ ਨਾਲ ਸੰਭਾਵਿਤ ਗੰਭੀਰ ਅਪਰਾਧਾਂ ਨੂੰ ਟਾਲਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਚੱਲ ਰਹੀ ਜਾਂਚ ਦੌਰਾਨ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਪੁਲਿਸ ਵੱਲੋਂ ਜਦੋਂ ਵੀ ਕਿਸੇ ਵੀ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਉਸ ਦੇ ਪੈਰ ਜਾਂ ਲੱਤ ਵਿੱਚ ਗੋਲੀ ਜਰੂਰ ਭੱਜਣ ਵੇਲੇ ਵੱਜਦੀ ਹੈ।

Leave a Reply

Your email address will not be published. Required fields are marked *