Home » Uncategorized » ਅਮਰੀਕਾ ਅਤੇ ਕੈਨੇਡਾ ਜਾਣ ਵਾਲੇ ਮੁਸਾਫ਼ਰਾਂ ਨੂੰ ਮਿਲੀ ਵੱਡੀ ਰਾਹਤ ਕਤਰ ਏਅਰਵੇਜ਼ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੁੜ ਸ਼ੁਰੂ ਕੀਤੀਆਂ ਉਡਾਣਾ…

ਅਮਰੀਕਾ ਅਤੇ ਕੈਨੇਡਾ ਜਾਣ ਵਾਲੇ ਮੁਸਾਫ਼ਰਾਂ ਨੂੰ ਮਿਲੀ ਵੱਡੀ ਰਾਹਤ ਕਤਰ ਏਅਰਵੇਜ਼ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੁੜ ਸ਼ੁਰੂ ਕੀਤੀਆਂ ਉਡਾਣਾ…

ਚੰਡੀਗੜ੍ਹ 2 ਮਈ (ਮੰਗਤ ਸਿੰਘ ਸੈਦਪੁਰ) : ਕਤਰ ਏਅਰਵੇਜ਼ ਨੇ ਮਾਰਚ ਮਹੀਨੇ ਤੋਂ ਬੰਦ ਪਈਆਂ ਆਪਣੀਆਂ ਰੋਜ਼ਾਨਾ ਉਡਾਣਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੁੜ ਬਹਾਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਈਰਾਨ-ਇਜ਼ਰਾਈਲ ਟਕਰਾਅ ਕਾਰਨ ਪੈਦਾ ਹੋਏ ਹਵਾਈ ਖੇਤਰ ਦੇ ਵਿਘਨ ਕਾਰਨ ਇਨ੍ਹਾਂ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ, ਪਰ ਹੁਣ ਸਥਿਤੀ ਸਥਿਰ ਹੋਣ ਤੋਂ ਬਾਅਦ ਅਪ੍ਰੈਲ ਦੇ ਆਖਰੀ ਹਫ਼ਤੇ ਤੋਂ ਨਿਯਮਤ ਸ਼ਡਿਊਲ ਲਾਗੂ ਕਰ ਦਿੱਤਾ ਗਿਆ ਹੈ।..ਨਵੀਂ ਸਮਾਂ-ਸਾਰਣੀ ਅਨੁਸਾਰ, ਦੋਹਾ ਤੋਂ ਉਡਾਣ ਸਵੇਰੇ 2:30 ਵਜੇ ਅੰਮ੍ਰਿਤਸਰ ਪਹੁੰਚੇਗੀ ਅਤੇ ਵਾਪਸੀ ਦੀ ਰਵਾਨਗੀ ਸਵੇਰੇ 3:30 ਵਜੇ ਹੋਵੇਗੀ। ਇਹ ਫਲਾਈਟ ਪੰਜਾਬੀ ਯਾਤਰੀਆਂ ਲਈ ਬੇਹੱਦ ਅਹਿਮ ਹੈ ਕਿਉਂਕਿ ਇਹ ਦੋਹਾ ਰਾਹੀਂ ਅਮਰੀਕਾ, ਕੈਨੇਡਾ ਅਤੇ ਯੂਰਪ ਵਰਗੇ ਮੁਲਕਾਂ ਲਈ ਵਧੀਆ ਕਨੈਕਟੀਵਿਟੀ ਪ੍ਰਦਾਨ ਕਰਦੀ ਹੈ। ਇਸ ਦੇ ਨਾਲ ਹੀ ਏਅਰਲਾਈਨ ਨੇ ਅਕਤੂਬਰ ਤੱਕ ਯਾਤਰਾ ਕਰਨ ਵਾਲੇ ਮੁਸਾਫ਼ਰਾਂਨੂੰ ਬਿਨਾਂ ਕਿਸੇ ਚੇਂਜ ਫੀਸ ਦੇ ਤਰੀਕਾਂ ਬਦਲਣ ਦੀ ਸਹੂਲਤ ਵੀ ਦਿੱਤੀ ਹੈ।

Leave a Reply

Your email address will not be published. Required fields are marked *