Home » Uncategorized » 75 ਤੋਂ ਵੀ ਵੱਧ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿਖੇ ਹੋਈ ਇਕੱਤਰਤਾ ਵਿੱਚ ਪੁੱਜਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

75 ਤੋਂ ਵੀ ਵੱਧ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿਖੇ ਹੋਈ ਇਕੱਤਰਤਾ ਵਿੱਚ ਪੁੱਜਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਮਈ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਕੰਮ ਕੀਤੇ ਹਨ ਅਤੇ ਲਗਾਤਾਰ ਕੀਤੇ ਜਾ ਰਹੇ ਹਨ, ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਫਿਰ ਭਾਵੇਂ ਉਹ ਵਪਾਰੀ ਹੋਵੇ, ਉਦਯੋਗਪਤੀ ਹੋਵੇ, ਕਿਸਾਨ ਹੋਵੇ,  ਮਜ਼ਦੂਰ ਹੋਵੇ ਤੇ ਜਾਂ ਫਿਰ ਉਹ ਕਿਸੇ ਵੀ ਵਰਗ ਵਿਸ਼ੇਸ਼ ਨਾਲ ਸੰਬੰਧਿਤ ਹੋਵੇ। ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਖਾਸ ਜ਼ਿਕਰਯੋਗ ਹੈ ਕਿ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਬਰਾੜ ਦੀ ਪ੍ਰੇਰਨਾ ਸਦਕਾ ਗੁਰੂ ਨਾਨਕ ਅਮਰ ਕਲੋਨੀ ਵਿੱਚੋਂ ਗਿਆਨ ਪ੍ਰਕਾਸ਼ ਦੀ ਅਗਵਾਈ ਹੇਠ 75 ਤੋਂ ਵੀ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਵਿਧਾਇਕ ਕੁਲਵੰਤ ਸਿੰਘ ਨੇ ਇਹਨਾਂ ਪਰਿਵਾਰਿਕ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਜੀ ਆਇਆ ਆਖਿਆ। ਉਹਨਾਂ ਦੱਸਿਆ ਕਿ ਗਿਆਨ ਪ੍ਰਕਾਸ਼ ਦੀ ਅਗਵਾਈ ਹੇਠ ਸ਼ਾਮਿਲ ਹੋਏ ਇਹਨਾਂ ਸਭਨਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਜੋ -ਜੋ ਵੀ ਮੰਗਾਂ ਇਹਨਾਂ ਵੱਲੋਂ ਰੱਖੀਆਂ ਗਈਆਂ ਭਾਵੇਂ ਉਹ ਪੀਣ ਵਾਲੇ ਪਾਣ ਦੀ ਸਮੱਸਿਆ ਹੋਵੇ ਇਹਨਾਂ ਸਭਨਾਂ ਦਾ ਸਮਾਂ ਰਹਿੰਦਿਆਂ ਹੱਲ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਕੋਈ ਆਏ ਦਿਨ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵਿਅਕਤੀ ਇਸ ਤੋਂ ਪਹਿਲਾਂ ਕਈ ਕਾਂਗਰਸ ਅਤੇ ਕੁਝ ਭਾਜਪਾ ਜਦਕਿ  ਸ਼੍ਰੋਮਣੀ ਅਕਾਲੀ ਦਲ ਵਿੱਚ ਕੰਮ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਂਦਿਆਂ ਹੀ ਪੰਜਾਬ ਦੇ ਲੋਕਾਂ ਦੇ ਬਿਨਾਂ ਕਿਸੇ ਭੇਦਭਾਵ ਦੇ  600 ਯੂਨਿਟ ਮੁਫਤ ਬਿਜਲੀ ਮੁਹਈਆ ਕਰਵਾਈ ਗਈ।ਜਿਸ ਨਾਲ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮਹੱਲਾ ਕਲੀਨਿਕ ਖੋਲੇ,  ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਬਿਮਾਰੀ ਦਾ ਇਲਾਜ ਕਰਵਾਉਂਦੇ ਹਨ ਅਤੇ ਇਹਨਾਂ ਨੂੰ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਦਵਾਈਆਂ ਅਤੇ  ਟੈਸਟ ਵੀ ਮੁਕਤ ਕੀਤੇ ਜਾਂਦੇ ਹਨ ਅਤੇ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੁਣ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਹਲਕੇ ਨਾਲ ਸੰਬੰਧਿਤ ਪਿੰਡ ਸਨੇਟਾ ਵਿਖੇ ਪਹੁੰਚੇ ਸਨ। ਜਿੱਥੇ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ ਅਤੇ ਵੱਡੀ ਗਿਣਤੀ ਵਿੱਚ ਲੋਕੀ ਆਪ ਮੁਹਾਰੇ ਵਹੀਰਾਂ ਘੱਤ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ, ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੌਰਾਨ ਲੋਕਾਂ ਦੀ ਇਕੱਤਰਤਾ ਤੋਂ ਬਾਗੋ -ਬਾਗ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇੱਕ ਘੰਟੇ ਦੇ ਕਰੀਬ ਆਪਣੇ ਭਾਸ਼ਣ ਵਿੱਚ ਲੋਕਾਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪਿੰਡ ਸਨੇਟਾ ਵਿਖੇ ਉਹਨਾਂ ਨੂੰ ਹਲਕੇ ਦਾ ਸੇਵਾਦਾਰ ਸਬੰਧੀ ਜੋ ਗੱਲ ਆਖੀ ਹੈ, ਉਸ ਗੱਲ ਨੇ ਉਹਨਾਂ ਵੱਲੋਂ ਹਲਕੇ ਵਿੱਚ ਕੀਤੀਆਂ ਜਾ ਰਹੀਆਂ ਸਰਗਰਮੀਆਂ ਤੇ ਮੋਹਰ ਲਗਾਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਸਮਾਂ ਰਹਿੰਦੇ ਆ ਹੱਲ ਕਰਨ ਦੇ ਲਈ ਹਮੇਸ਼ਾ ਲੋਕਾਂ ਦੀ ਕਚਹਿਰੀ ਵਿੱਚ ਮੌਜੂਦ ਮਿਲਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਗੱਲ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇਸ ਪਿੰਡ ਸਨੇਟਾ ਵਿਖੇ  ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ  ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਲੰਮਾ ਸਮਾਂ ਪਿੰਡ ਸਨੇਟੇ ਵਿਖੇ ਬਿਤਾਇਆ, ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਵਿੱਚ ਅੱਜ ਸ਼ਾਮਿਲ ਹੋਣ ਵਾਲੇ 75 ਤੋਂ ਵੀ ਵੱਧ ਪਰਿਵਾਰਾਂ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਰ ਸਮੇਂ ਉਹਨਾਂ ਦੇ ਨਾਲ ਖੜੇ ਹਨ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਬਚਣਵੱਧ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਬਰਾੜ,  ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਗਿਆਨ ਪ੍ਰਕਾਸ਼ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਗੁਰੂ ਨਾਨਕ ਕਲੋਨੀ, ਸਰਵਣ, ਬੰਟੀ, ਵੀਰ ਸਿੰਘ, ਰਾਕੇਸ਼ ਕੁਮਾਰ, ਨੀਟੂ, ਨਿਰਾਜ, ਰਾਜੂ, ਮਹਾਂਵੀਰ ਰਿੰਕੂ, ਹਰਪ੍ਰੀਤ ਲਵਲੀ, ਸੰਜੈ ਪੁੰਜ, ਨਰਿੰਦਰ ਸਿੰਘ ,ਸਵਰਨਦੀਪ ਸਮੇਤ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਕਲੋਨੀ ਦੇ ਨੁਮਾਇੰਦੇ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *