ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਕੀਤੀ ਬੇਅਦਬੀਦੋਸ਼ੀਆਂ ਦਾ ਫਿਲਹਾਲ ਕੋਈ ਨਹੀਂ ਲੱਭਿਆ ਖੁਰਾ ਖੋਜ : ਡੀਐਸਪੀ ਹਰਸਿਮਰਨ ਸਿੰਘ ਬੱਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਈ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਵਿਰੁੱਧ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾ ਦਿੱਤਾ ਗਿਆ ਹੈ। ਪਰੰਤੂ ਫਿਰ ਵੀ ਬੇਅਦਬੀਆਂ ਹੁੰਦੀਆਂ ਘਟਨਾਵਾਂ ਨੂੰ ਸਾਜਿਸ਼ ਤਹਿਤ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਬੀਤੀ ਰਾਤ ਲਗਭਗ 11 ਵਜੇ ਦੇ ਕਰੀਬ ਸੈਕਟਰ 70 ‘ਚ ਸਥਿਤ ਹੋਮਲੈਂਡ ਟਾਵਰ ਦੇ ਸਾਹਮਣੇ ਵਾਲੀ ਮੁੱਖ ਸੜਕ ਦੇ ਕਿਨਾਰੇ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਖਿਲਰੇ ਹੋਣ ਕਰਕੇ ਇਲਾਕੇ ਦੀਆਂ ਸੰਗਤਾਂ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਰਾਤ ਵੇਲੇ ਜਦੋਂ ਕਿਸੇ ਸ਼ਰਧਾਲੂ ਨੇ ਪਵਿੱਤਰ ਗੁਟਕਾ ਸਾਹਿਬ ਦੇ ਖਿਲਰੇ ਅੰਗ ਵੇਖੇ ਅਤੇ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਉਦੋਂ ਹੀ ਘਟਨਾ ਵਾਲੀ ਥਾਂ ‘ਤੇ ਸੰਗਤਾਂ ਇਕੱਠੀਆਂ ਹੋਈਆਂ ਸ਼ੁਰੂ ਹੋ ਗਈਆਂ ਅਤੇ ਦੋਵਾਂ ਪਾਸਿਆਂ ਦੀ ਟਰੈਫਿਕ ਰੋਕ ਕੇ ਸੜਕ ‘ਤੇ ਖਿਲਰੇ ਅੰਗ ਇਕੱਤਰ ਕੀਤੇ। ਇਸ ਘਿਨਾਉਣੀ ਕਾਰਵਾਈ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹਨ ਅਤੇ ਸੋਹਾਣਾ ਨੇੜੇ ਵਾਪਰੀ ਬੇਅਦਬੀ ਦੀ ਵਾਰਦਾਤ ਨੂੰ ਵੀ ਅਜਿਹੇ ਹੀ ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ। ਉਹਨਾਂ ਕਿਹਾ ਜਿਨ੍ਹਾਂ ਨੇ ਵੀ ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਬੇਅਦਬੀ ਕੀਤੀ ਉਹਨਾਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖਤ ਕਾਨੂੰਨ ਦੀਆਂ ਧਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਪੁਜੇ ਅਤੇ ਲੋਕਾਂ ਨੂੰ ਸ਼ਾਂਤ ਕਰਦਿਆਂ ਪੁਲਿਸ ਵੱਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਇਸ਼ਕ ਨੂੰ ਨੀ ਕਾਰਵਾਈ ਸਬੰਧੀ ਜਦੋਂ ਡੀਐਸਪੀ ਬਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਫਿਲਹਾਲ ਖਬਰ ਲਿਖਣ ਤੱਕ ਦੋਸ਼ਾਂ ਦੀ ਕੋਈ ਪਹਿਚਾਣ ਨਹੀਂ ਹੋਈ ਅਤੇ ਜਲਦੀ ਹੀ ਗੁਰਬਾਣੀ ਦੇ ਪਵਿੱਤਰ ਗੁਟਕਿਆਂ ਸਾਹਿਬ ਦੇ ਅੰਗ ਖਿਲਾਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੌਰਾਨ ਉਥੇ ਇਕੱਠੇ ਹੋਏ ਸ਼ਰਧਾਲੂਆਂ ਵੱਲੋਂ ਦੇਰ ਰਾਤ ਤੱਕ ਸੜਕ ਦੇ ਕਿਨਾਰੇ ਖਿਲਰ ਅੰਗ ਇਕੱਠੇ ਕੀਤੇ ਗਏ ਜਿਸ ਤੋਂ ਬਾਅਦ ਟਰਾਈਫਿਕ ਆਮ ਵਗ ਚਾਲੂ ਹੋ ਗਈ ਇਸ ਮੌਕੇ ਡੀਐਸਪੀ ਬੱਲ ਨਹੀਂ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਬੇਅਦਬੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿਸ ਤੋਂ ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਮੌਕਾ ਸੰਭਾਲਦਿਆ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਪੁਲਿਸ ਵੱਲੋਂ ਇਸ ਖੇਤਰ ਵਿਚਲੇ ਸੀਸੀ ਟੀਵੀ ਕੈਮਰਾ ਰਾਹੇ ਜਾਂਚ ਕੀਤੀ ਜਾ ਰਹੀ ਹੈ ਕਿ ਸ਼ਰਾਰਤੀ ਅਨਸਰਾਂ ਵਿਰੁੱਧ ਨਵੇਂ ਬਣੇ ਕਾਨੂੰਨ ਅਨੁਸਾਰ ਐਫਆਈਆਰ ਦਰਜ ਕੀਤੀ ਜਾਵੇਗੀ। ਗੁਰਬਾਣੀ ਸ਼ਬਦ ਦੇ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਡਾਇਰੈਕਟਰ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ, ਸੀਨੀਅਰ ਆਗੂ ਹਰਸੰਗਤ ਸਿੰਘ ਸੋਹਾਣਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀਸੀਏ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਪੰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਵੇਂ ਬਣੇ ਕਾਨੂੰਨ ਅਨੁਸਾਰ ਉਹਨਾਂ ਨੂੰ ਉਮਰ ਕੈਦ ਦੀਆਂ ਸਜਾਵਾਂ ਦਿੱਤੀਆਂ ਲੈਣੀਆਂ ਚਾਹੀਦੀਆਂ ਹਨ।


