ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ ਮੰਗਤ ਸਿੰਘ ਸੈਦਪੁਰ:- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗਿਆਨੀ ਜੀ, ਜਿਨ੍ਹਾਂ ਨੇ ਲਗਭਗ 40 ਸਾਲ ਇਸ ਸ਼ਹੀਦੀ ਸਥਾਨ ਦੀ ਸੇਵਾ ਕੀਤੀ, ਦੀ ਯਾਦ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥਾ, ਸੰਤ ਵਿਦਵਾਨ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤੇਗਾ।
Home
»
Uncategorized
»
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ…


