ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਈ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮੋਹਾਲੀ ਹਲਕੇ ਵਿੱਚ ਵੱਡਾ ਹੁਲਾਰਾ ਮਿਲਿਆ, ਜਦੋਂ ਨਗਰ ਨਿਗਮ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੋਹਾਲੀ ਦੇ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੈਂਬਰਾਂ ਨੂੰ ਜੀ ਆਇਆ ਆਖਿਆ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਮ ਕੁਮਾਰ ਮੈਂਬਰ ਟਰੇਡਰ ਕਮਿਸ਼ਨ ਦੀ ਪ੍ਰੇਰਣਾ ਦੇ ਚਲਦਿਆਂ ਇਹਨਾਂ ਪਰਿਵਾਰਾਂ ਨੇ ਆਪੋ- ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮੋਹਾਲੀ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਹੋਇਆ ਠੀਕ ਉਸੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਅਤੇ ਬਿਨਾਂ ਸ਼ੱਕ ਇਹਨਾਂ ਨਗਰ ਨਿਗਮ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ ਵਿੱਚ ਨੇਤਾ ਵੱਖ-ਵੱਖ ਪਾਰਟੀਆਂ ਦੇ ਵਰਕਰ ਅਤੇ ਸਮਰਥਕ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜੋ ਕਿ ਇੱਕ ਵਧੀਆ ਸੰਗਠਨਾਤਮਕ ਢਾਂਚੇ ਦੀ ਜਿਉਂਦੀ – ਜਾਗਦੀ ਮਿਸਾਲ ਹੈ। ਉਹਨਾਂ ਕਿਹਾ ਕਿ ਇਸ ਗੱਲ ਤੋਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਲੋਕੀ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਮਨ ਬਣਾਈ ਬੈਠੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੇ ਸਪਸ਼ਟ ਰੂਪ ਵਿੱਚ ਮੋਹਰ ਲਗਾ ਦਿੱਤੀ ਗਈ ਹੈ ਕਿ ਜਿਹੜੀਆਂ ਉਮੀਦਾਂ ਅਤੇ ਉਤਸਾਹ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਲਿਆਂਦੀ ਸੀ ਉਹਨਾਂ ਦੀ ਦਿਨ ਪਤੀ ਦਿਨ ਪੂਰਤੀ ਹੋ ਰਹੀ ਹੈ। ਪੰਜਾਬ ਦਾ ਸਰਵਪੱਖੀ ਵਿਕਾਸ ਵੀ ਤੇਜ਼ੀ ਨਾਲ ਹੋ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਰੰਟੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹਨਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਇਸ ਤੋਂ ਵੀ ਅਗਾਹ ਜਾਂਦੇ ਹੋਏ ਪੰਜਾਬ ਸਰਕਾਰ ਦੀ ਤਰਫੋਂ ਲੋਕਾਂ ਦੇ ਲੰਬੇ ਸਮੇਂ ਤੋਂ ਰੁਕੇ ਕੰਮਾਂ ਨੂੰ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸੈਕਟਰ-79 ਸਥਿਤ ਦਫਤਰ ਵਿਖੇ ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ, ਰਾਮ ਕੁਮਾਰ ਟ੍ਰੇਡਰਜ਼ ਕਮਿਸ਼ਨ ਮੈਬਰ ਵਾਰਡ ਨੰਬਰ 46 ਪਿੰਡ ਬਲੌਂਗੀ , ਕ੍ਰਿਸਨ ਲਾਲ, ਰੀਟਾ ਦੇਵੀ, ਜਗੀਰ ਸਿੰਘ, ਮਹਾਬੀਰ, ਓਮ ਪ੍ਰਕਾਸ਼, ਬਾਲਕਰਮ ਰਾਮ, ਕਮਲੇਸ਼ ਰਾਣੀ, ਸੁਰਜੀਤ ਕੌਰ, ਅੱਛਾ ਰਾਣੀ, ਕਮਲੇਸ਼, ਸੰਗੀਤਾ ਦੇਵੀ, ਇੰਦੂ ਦੇਵੀ, ਸੰਜੇ, ਰਾਜਵਿੰਦਰ ਸਿੰਘ, ਹਿੰਮਸ਼ੂ, ਵਿਨੋਦ ਸ਼ਰਮਾ, ਚਮਲ ਲਾਲ, ਜਗੀਰ ਸਿੰਘ, ਵੀ ਹਾਜ਼ਰ ਸਨ।
Home
»
Uncategorized
»
ਨਗਰ ਨਿਗਮ ਚੋਣਾਂ ਦਾ ਐਲਾਨ ਤੋਂ ਬਾਅਦ ਬਲੌਂਗੀ ਦੇ ਵਾਰਡ ਨੰ. 46 ਅਤੇ 49 ਦੇ ਵੱਡੀ ਗਿਣਤੀ ‘ਚ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਭਰਵਾਂ ਸਵਾਗਤ : ਸਟੇਟ ਅਵਾਰਡੀ ਫੂਲਰਾਜ ਸਿੰਘ


