Home » Uncategorized » ਮੋਹਾਲੀ ਸ਼ਹਿਰ ਦੇ ਵਾਰਡ ਨੰਬਰ 6 ‘ਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਬੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਪੂਰ ਸਮਰਥਨ : ਡਾ. ਸੰਨੀ ਸਿੰਘ ਆਹਲੂਵਾਲੀਆ

ਮੋਹਾਲੀ ਸ਼ਹਿਰ ਦੇ ਵਾਰਡ ਨੰਬਰ 6 ‘ਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਬੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਪੂਰ ਸਮਰਥਨ : ਡਾ. ਸੰਨੀ ਸਿੰਘ ਆਹਲੂਵਾਲੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਵੇਦਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਇਲਾਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ, ਵਿਸ਼ਵਾਸ ਅਤੇ ਸਮਰਥਨ ਮਿਲ ਰਿਹਾ ਹੈ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਵਾਰਡ ਨੰਬਰ 6 ਦੇ ਲੋਕ ਬਦਲਾਅ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ, ਸਿਹਤ, ਪਾਣੀ, ਸਫ਼ਾਈ ਅਤੇ ਲੋਕ ਭਲਾਈ ਨਾਲ ਜੁੜੇ ਕਈ ਇਤਿਹਾਸਕ ਕੰਮ ਕੀਤੇ ਹਨ, ਜਿਸ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਨੰਬਰ 6 ਵਿੱਚ ਬਿਨਾਂ ਭੇਦਭਾਵ ਵਿਕਾਸ ਕਾਰਜ ਕਰਵਾਏ ਜਾਣਗੇ। ਸਾਫ਼-ਸੁਥਰਾ ਵਾਤਾਵਰਣ, ਵਧੀਆ ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ ਦੀ ਸੁਵਿਧਾ, ਸੀਸੀਟੀਵੀ ਕੈਮਰੇ, ਪੀਣ ਯੋਗ ਸਾਫ਼ ਪਾਣੀ, ਪਾਰਕਾਂ ਦਾ ਸੁਧਾਰ, ਬੱਚਿਆਂ ਲਈ ਖੇਡਣ ਵਾਲੀਆਂ ਥਾਵਾਂ ਅਤੇ ਸੀਨੀਅਰ ਸਿਟੀਜ਼ਨ ਲਈ ਬੈਠਣ ਦੀ ਵਿਵਸਥਾ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇਗਾ। ਚੋਣ ਪ੍ਰਚਾਰ ਦੌਰਾਨ ਇਲਾਕਾ ਵਾਸੀਆਂ ਨੇ ਡਾ. ਆਹਲੂਵਾਲੀਆ ਨੂੰ ਭਰੋਸਾ ਦਿਵਾਇਆ, ਕਿ ਉਹ ਵਾਰਡ ਦੇ ਵਿਕਾਸ ਅਤੇ ਲੋਕ ਸੇਵਾ ਦੀ ਸੋਚ ਨਾਲ ਖੜ੍ਹੇ ਉਮੀਦਵਾਰ ਦਾ ਪੂਰਾ ਸਾਥ ਦੇਣਗੇ। ਵੱਡੀ ਗਿਣਤੀ ਵਿੱਚ ਨੌਜਵਾਨਾਂ, ਮਹਿਲਾਵਾਂ ਅਤੇ ਸੀਨੀਅਰ ਸਿਟੀਜ਼ਨਾਂ ਵੱਲੋਂ ਵੀ ਡਾ. ਆਹਲੂਵਾਲੀਆ ਦੀ ਮੁਹਿੰਮ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ, ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਹੱਕਾਂ ਲਈ ਸਮਰਪਿਤ ਰਹਿਣਗੇ ਅਤੇ ਵਾਰਡ ਨੰਬਰ 6 ਨੂੰ ਮੋਹਾਲੀ ਦਾ ਇੱਕ ਮਾਡਲ ਵਾਰਡ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਮੋਹਾਲੀ ਵਿੱਚ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ ਅਤੇ ਮੋਹਾਲੀ ਵਿਕਾਸ ਦੀ ਲੀਹ ‘ਤੇ ਅੱਗੇ ਵਧੇਗਾ।

Leave a Reply

Your email address will not be published. Required fields are marked *