Home » Uncategorized » ਵਾਰਡ ਨੰ. 34 ਦੇ ਵੋਟਰਾਂ ਨੇ ਆਯੋਜਿਤ ਵਿਸ਼ਾਲ ਮੀਟਿੰਗ ਵਿੱਚ ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ..

ਵਾਰਡ ਨੰ. 34 ਦੇ ਵੋਟਰਾਂ ਨੇ ਆਯੋਜਿਤ ਵਿਸ਼ਾਲ ਮੀਟਿੰਗ ਵਿੱਚ ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਮੋਹਾਲੀ ਦੇ ਅਧੀਨ ਪੈਂਦੇ ਐਮ ਆਈ ਜੀ ਸੁਪਰ, ਐਮ ਆਈ ਜੀ ਇੰਡੀਪੈਂਡੇਟ, ਰਿਸ਼ੀ ਅਪਾਰਟਮੈਂਟ ਅਤੇ ਹੋਰ ਇਲਾਕਿਆਂ ਦੇ ਵਸਨੀਕਾਂ ਵੱਲੋਂ ਸੈਕਟਰ 70 ਦੀ ਪਾਰਕ ਵਿੱਚ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਵਾਰਡ ਦੇ ਵਿਕਾਸ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਐਮ ਆਈ ਜੀ (ਸੂਪਰ) ਦੇ ਪ੍ਰਧਾਨ ਆਰ ਪੀ  ਕੰਬੋਜ ਵੱਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਪਟਵਾਰੀ ਵੱਲੋਂ ਪਿਛਲੇ ਸਮੇਂ ਦੌਰਾਨ ਵਾਰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਪਟਵਾਰੀ ਹਮੇਸ਼ਾ ਲੋਕਾਂ ਵਿਚ ਰਹਿ ਕੇ ਕੰਮ ਕਰਨ ਵਾਲੇ ਆਗੂ ਹਨ ਅਤੇ ਵਾਰਡ ਦੀ ਹਰ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਦੇ ਰਹੇ ਹਨ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਵਾਰਡ ਨੰਬਰ 34 ਉਨ੍ਹਾਂ ਲਈ ਇੱਕ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਵਿਸ਼ਵਾਸ ਕਾਰਨ ਉਹ ਹੋਰ ਵੀ ਵੱਧ ਉਤਸ਼ਾਹ ਨਾਲ ਵਾਰਡ ਦੇ ਵਿਕਾਸ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਰਿਸ਼ੀ ਅਪਾਰਟਮੈਂਟ ਵੱਲੋਂ ਸਤਪਾਲ ਸਿੰਘ ਘੁੰਮਣ ਜਨਰਲ ਸਕੱਤਰ ਪੁਨੀਤ ਭਾਰਦਵਾਜ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਸਮਰਥਨ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕ ਵਿਕਾਸ ਅਤੇ ਇਮਾਨਦਾਰ ਲੀਡਰਸ਼ਿਪ ਨੂੰ ਤਰਜੀਹ ਦੇ ਰਹੇ ਹਨ ਅਤੇ ਇਸੇ ਕਾਰਨ ਲੋਕ ਵੱਡੀ ਗਿਣਤੀ ਵਿੱਚ ਸੁਖਦੇਵ ਸਿੰਘ ਪਟਵਾਰੀ ਨਾਲ ਜੁੜ ਰਹੇ ਹਨ। ਮੀਟਿੰਗ ਦੇ ਅੰਤ ਵਿੱਚ ਸੁਖਦੇਵ ਸਿੰਘ ਪਟਵਾਰੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 34 ਨੂੰ ਇੱਕ ਮਿਸਾਲੀ ਵਾਰਡ ਬਣਾਇਆ ਜਾਵੇਗਾ। ਇਸ ਮੌਕੇ ਆਰ ਕੇ ਗੁਪਤਾ, ਕੁਲਵੰਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਬਿਪਨਜੀਤ ਸਿੰਘ, ਆਰ ਕੇ ਸ਼ਰਮਾ, ਅਵਿਨਾਸ਼, ਕਮਲਜੀਤ ਕੌਰ, ਸੁਨੀਤਾ ਟਿੱਕੂ, ਰੂਪਿੰਦਰ ਸਰਾਓ, ਜੀ ਪੀ ਐਸ ਸੰਧੂ, ਸਵਰਨਜੀਤ ਸ਼ਰਮਾ, ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *