Home » Uncategorized » ਵਾਰਡ ਨੰਬਰ 34 ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਕੱਢੇ ਵਿਸ਼ਾਲ ਰੋਡ ਸੋਅ ਮੌਕੇ ਵੱਡੀ ਗਿਣਤੀ ‘ਚ ਸ਼ਾਮਲ ਵਾਰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ ਅਤੇ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ…

ਵਾਰਡ ਨੰਬਰ 34 ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਕੱਢੇ ਵਿਸ਼ਾਲ ਰੋਡ ਸੋਅ ਮੌਕੇ ਵੱਡੀ ਗਿਣਤੀ ‘ਚ ਸ਼ਾਮਲ ਵਾਰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ ਅਤੇ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਮਈ (ਚਰਨ ਸਿੰਘ ਮੈਣ ਮਾਜਰੀ) : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਅੱਜ ਵਾਰਡ ਅੰਦਰ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।  ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਰੋਡ ਸ਼ੋਅ ਦੀ ਸ਼ੁਰੂਆਤ ਸੈਕਟਰ 70 ਸਥਿਤ ਸੌਪਿਨ ਸਕੂਲ ਦੇ ਸਾਹਮਣੇ ਤੋਂ ਹੋਈ। ਜਿੱਥੇ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਦੌਰਾਨ ਵਾਰਡ ਦੀਆਂ ਵੱਖ-ਵੱਖ ਗਲੀਆਂ ਅਤੇ ਇਲਾਕਿਆਂ ਵਿੱਚ ਲੋਕਾਂ ਨੇ ਸੁਖਦੇਵ ਸਿੰਘ ਪਟਵਾਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਭਰਪੂਰ ਸਮਰਥਨ ਦਾ ਭਰੋਸਾ ਦਿੱਤਾ। ਰੋਡ ਸ਼ੋਅ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ “ਸੱਚ- ਇਮਾਨਦਾਰੀ- ਸੇਵਾ” ਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ। ਲੋਕਾਂ ਨੇ ਵਿਕਾਸ, ਸਾਫ਼-ਸੁਥਰੀ ਸਿਆਸਤ ਅਤੇ ਲੋਕ ਭਲਾਈ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਉੱਤੇ ਭਰੋਸਾ ਜਤਾਇਆ। ਇਸ ਮੌਕੇ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਵਾਰਡ ਨੰਬਰ 34 ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਇਲਾਕੇ ਦੇ ਹਰ ਅਹਿਮ ਮੁੱਦੇ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ ਅਤੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੇ ਘੱਟ ਪ੍ਰੈਸ਼ਰ, ਸੀਵਰੇਜ ਅਤੇ ਵਾਟਰਲਾਗਿੰਗ, ਪਾਰਕਾਂ ਦੀ ਸੰਭਾਲ, ਬਿਜਲੀ ਢਾਂਚੇ ਦੀ ਮਜ਼ਬੂਤੀ ਅਤੇ ਸੁਰੱਖਿਆ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਪਹਿਲੇ ਦਿਨ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅੰਤ ਵਿੱਚ ਸੁਖਦੇਵ ਸਿੰਘ ਪਟਵਾਰੀ ਨੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣਗੇ।

Leave a Reply

Your email address will not be published. Required fields are marked *