Home » Uncategorized » ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 28 ਤੇ 29 ਮਈ ਨੂੰ ਤੇਜ਼ ਹਵਾਵਾਂ ਨਾਲ ਹੋ ਸਕਦੀ ਬਾਰਿਸ਼…

ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 28 ਤੇ 29 ਮਈ ਨੂੰ ਤੇਜ਼ ਹਵਾਵਾਂ ਨਾਲ ਹੋ ਸਕਦੀ ਬਾਰਿਸ਼…

ਤੇਜ਼ ਹਵਾਵਾਂ ਦੀ ਰਫਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਕੁਝ ਇਲਾਕਿਆਂ ‘ਚ 80 ਕਿਲੋਮੀਟਰ ਪ੍ਰਤੀ ਘੰਟਾ ਪਹੁੰਚਣ ਦੀ ਸੰਭਾਵਨਾ…

ਚੰਡੀਗੜ੍ਹ 27 ਮਈ (ਮੰਗਤ ਸਿੰਘ ਸੈਦਪੁਰ) :  ਪੰਜਾਬ, ਹਰਿਆਣਾ ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਕਹਿਰ ਦੀ ਗਰਮੀ ਅਤੇ ਲੂੰ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਮਿਲਣ ਪ੍ਰਤੀ ਅਗਲੇ ਦੋ ਦਿਨਾਂ ਬਦਲਾਅ ਆ ਸਕਦਾ ਅਤੇ ਕਈ ਸੂਬਿਆਂ ‘ਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀਆਂ ਸੰਭਾਵਨਾਵਾਂ ਹਨ।ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਬੱਦਲ ਛਾਏ ਰਹਿਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਆੰਧੀ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 28 ਮਈ ਤੋਂ ਇੱਕ ਨਵੀਂ ‘ਪੱਛਮੀ ਗੜਬੜੀ’ ਸਰਗਰਮ ਹੋ ਰਹੀ ਹੈ, ਜਿਸਦਾ ਅਸਰ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੇਖਣ ਨੂੰ ਮਿਲੇਗਾ। ਇਸ ਕਾਰਨ 28 ਅਤੇ 29 ਮਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਸਕਦੀ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਵਿੱਚ ਇਹ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ ਦਿੱਲੀ ਵਿੱਚ ਬੁੱਧਵਾਰ ਨੂੰ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਤੱਕ ਪਰਾਏ ਸਕਦਾ ਹੈ ਪਰ ਹਾਈ ਮਈ ਦੀ ਰਾਤ ਤੋਂ ਮੌਸਮ ਵਿੱਚ ਤਬਦੀਲੀ ਪਾਉਣ ਦੀ ਸੰਭਵਨਾ ਹੈ 29 ਮਈ ਨੂੰ ਦਿੱਲੀ ਵਿੱਚ ਹਲਕੀ ਬਾਰ ਸੋ ਸਕਦੀ ਹੈ ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਤੱਕ ਆ ਸਕਦਾ ਹੈ ਇਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਹਿਤ ਮਿਲ ਸਕਦੀ ਹੈ..ਇਨ੍ਹਾਂ ਸੂਬਿਆਂ ਵਿੱਚ ਅਗਲੇ 7 ਦਿਨਾਂ ਤੱਕ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਬਿਹਾਰ ਵਿੱਚ 29 ਮਈ ਨੂੰ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ। ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ 27 ਤੋਂ 30 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਨ੍ਹਾਂ ਸੂਬਿਆਂ ਵਿੱਚ ਅਗਲੇ 7 ਦਿਨਾਂ ਤੱਕ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਬਿਹਾਰ ਵਿੱਚ 29 ਮਈ ਨੂੰ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 27 ਤੋਂ 30 ਮਈ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ 28 ਤੋਂ 30 ਮਈ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

 

Leave a Reply

Your email address will not be published. Required fields are marked *