Home » Uncategorized » ਮਜੀਠਾ ਪੁਲਿਸ ਥਾਣੇ ਚੋਂ ਬਿਕਰਮ ਮਜੀਠੀਆ ਵੱਲੋਂ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਛੁਡਾਉਣ ਕਾਰਨ ਦਰਜ ਹੋਈ ਐਫਆਈਆਰ ਸਬੰਧੀ ਸੁਣਵਾਈ 3 ਜੂਨ ਨੂੰ : ਮਾਣਯੋਗ ਹਾਈਕੋਰਟ

ਮਜੀਠਾ ਪੁਲਿਸ ਥਾਣੇ ਚੋਂ ਬਿਕਰਮ ਮਜੀਠੀਆ ਵੱਲੋਂ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਛੁਡਾਉਣ ਕਾਰਨ ਦਰਜ ਹੋਈ ਐਫਆਈਆਰ ਸਬੰਧੀ ਸੁਣਵਾਈ 3 ਜੂਨ ਨੂੰ : ਮਾਣਯੋਗ ਹਾਈਕੋਰਟ

ਗ੍ਰਿਫਤਾਰੀ ਲਈ ਲੁੱਕਆਊਟ ਸਰਕੂਲਰ ਹੋਇਆ ਜਾਰੀ ਗ੍ਰਿਫਤਾਰ ਕਰਨ ‘ਚ ਅਸਫਲ ਰਹੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਅਹੁਦੇ ਤੋਂ ਹਟਾਇਆ…

 

ਚੰਡੀਗੜ੍ਹ 2 ਜੂਨ (ਮੰਗਤ ਸਿੰਘ ਸੈਦਪੁਰ) : ਮਜੀਠਾ ਪੁਲਿਸ ਸਟੇਸ਼ਨ ‘ਚ ਅਕਾਲੀ ਦਲ ਬਾਦਲ ਦੇ ਸੀਨੀ. ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਈ ਐਫਆਈਆਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਲਈ ਅਦਾਲਤ ਤੋਂ ਕੱਲ੍ਹ ਤੱਕ ਦਾ ਸਮਾਂ ਮੰਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨੂੰ ਹੋਵੇਗੀ। ਹੁਣ ਸਭ ਦੀਆਂ ਨਜ਼ਰਾਂ ਕੱਲ੍ਹ ਹੋਣ ਵਾਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਪੰਜਾਬ ਸਰਕਾਰ ਆਪਣਾ ਪੱਖ ਅਦਾਲਤ ਅੱਗੇ ਰੱਖੇਗੀ। ਪੁਲਿਸ ਮੁਤਾਬਕ 31 ਮਈ ਨੂੰ ਮਜੀਠਾ ਥਾਣੇ ‘ਚੋਂ ਆਪਣੇ ਸਾਥੀ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਛੁਡਵਾਉਣ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਮਜੀਠੀਆ ਨੇ ਕਾਰਵਾਈ ਦੌਰਾਨ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਦੱਸਣਯੋਗ ਹੈ ਕਿ 1 ਜੂਨ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ‘ਤੇ ਪੰਜਾਬ ਦੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਅਤੇ ਮਜੀਠਾ ਥਾਣੇ ਦੇ ਐਸਐਚਓ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਮਜੀਠੀਆ ਦੀ ਗ੍ਰਿਫ਼ਤਾਰੀ ਵਿੱਚ ਅਸਫਲ ਰਹਿਣ ਤੋਂ ਬਾਅਦ ਪੁਲਿਸ ਨੇ ਦੇਰ ਸ਼ਾਮ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ, ਤਾਂ ਜੋ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮਾਮਲੇ ਦੇ ਚੱਲਦਿਆਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਾਰਟੀ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਜਦਕਿ ਪੁਲਿਸ ਦਾ ਦਾਅਵਾ ਹੈ ਕਿ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਮੁਲਜ਼ਮ ਨੂੰ ਥਾਣੇ ਵਿੱਚੋਂ ਛੁਡਵਾਇਆ ਗਿਆ।ਇਸੇ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਪੁਲਿਸ ਵੱਲੋਂ ਮਜੀਠੀਆ ਦੀ ਭਾਲ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਕੀ ਖੁਲਾਸੇ ਆਉਣ ਵਾਲੇ ਸਮੇਂ ਚ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਬਿਕਰਮ ਮਜੀਠੀਆ ਉਸੇ ਲਹਿ ਵਿੱਚ ਆਪਣੀਆਂ ਕਾਰਵਾਈਆਂ ਕਰ ਰਿਹਾ ਹੈ। ਜਿਸ ਤਰ੍ਹਾਂ ਪੰਜਾਬ ਦੇ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਕਰਦਾ ਸੀ। ਖਾਸ ਗੱਲ ਇਹ ਹੈ ਕਿ ਆਮ ਲੋਕਾਂ ਵਿੱਚ ਇਹ ਵੀ ਚਰਚਾ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ਉੱਤੇ ਇੰਨੇ ਐਸੇ ਵਰਗੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਕਿਉਂਕਿ ਥਾਣੇ ਵਿੱਚੋਂ ਕਿਸੇ ਵੀ ਦੋਸ਼ੀ ਨੂੰ ਛਡਾਉਣ ਲਈ ਜਬਰਦਸਤੀ ਕਰਨਾ ਅਤੇ ਪੁਲਿਸ ਮੁਲਾਜ਼ਮਾਂ ਨਾਲ ਡਿਊਟੀ ਸਮੇਂ ਇਹੋ ਜਿਹਾ ਵਿਵਹਾਰ ਕਰਨਾ ਗੈਰ ਕਾਨੂੰਨੀ ਹੈ। ਲੋਕਾਂ ਵਿੱਚ ਇਹ ਵੀ ਚਰਚਾ ਹੈ ਕਿ ਜਦੋਂ ਅਜਨਾਲਾ ਪੁਲਿਸ ਸਟੇਸ਼ਨ ਚੋਂ ਆਪਣੇ ਸਾਥੀ ਨੂੰ ਛਡਾਉਣ ਲਈ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਇਹੋ ਜਿਹੀ ਕਾਰਵਾਈ ਕੀਤੀ ਗਈ ਸੀ ਤਾਂ ਉਸ ਉੱਤੇ ਐਨਐਸਏ ਲਗਾ ਕੇ ਆਸਾਮ ਦੇ ਡਿੱਬਰੂਗੜ ਜੇਲ ਵਿੱਚ ਭੇਜ ਦਿੱਤਾ ਸੀ। ਪਰ ਹੁਣ ਇਹੋ ਜਿਹੀ ਕਾਰਵਾਈ ਕਿਉਂ ਨਹੀਂ ਹੋ ਰਹੀ। ਇਸ ਸਬੰਧੀ ਆਮ ਚਰਚਾ ਬਣੀ ਹੋਈ ਹੈ

Leave a Reply

Your email address will not be published. Required fields are marked *