Translate Your Language

October 5, 2026 10:02 pm

PUNPUN03583/19/1/2007-TC

PUNPUN03583/19/1/2007-TC

Home » Uncategorized » ਪਿੰਡ ਅਮਲਾਲਾ ਦਰਗਾਹ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਪਿੰਡ ਅਮਲਾਲਾ ਦਰਗਾਹ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਡੇਰਾਬੱਸੀ, 5 ਜੂਨ (ਸੁਖਵਿੰਦਰ ਸੈਣੀ):ਪਿੰਡ ਅਮਲਾਲਾ ਵਿਖੇ ਗੋਂਸਪਾਕ ਗਿਆਰਵੀਂ ਵਾਲਾ ਪੀਰ ਦੀ ਦਰਗਾਹ ਤੇ ਸਲਾਨਾ ਦੋ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਦਰਗਾਹ ‘ਤੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਸਮਾਗਮ ਦੌਰਾਨ ਪ੍ਰਸਿੱਧ ਸੂਫੀ ਗਾਇਕ ਇਸਰਤ ਅਲੀ ਮਲੇਰਕੋਟਲਾ ਵਾਲਿਆਂ ਨੇ ਕਵਾਲੀਆਂ ਅਤੇ ਧਾਰਮਿਕ ਗੀਤਾਂ ਦੀ ਪੇਸ਼ਕਾਰੀ ਕਰਕੇ ਸੰਗਤਾਂ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੂੰ ਹਾਜ਼ਰ ਸੰਗਤਾਂ ਵੱਲੋਂ ਭਰਪੂਰ ਸਰਾਹਿਆ ਗਿਆ। ਗੱਦੀਨਸ਼ੀਨ ਇਸ਼ਪਾਕ ਮੁਹੰਮਦ ਕਾਕਾ ਭਗਤ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਅਤੇ ਬਲਿਹਾਰ ਸਿੰਘ ਬੱਲੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦਰਗਾਹ ਦੀ ਸੇਵਾ ਲਈ 5100-5100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਅਤੇ ਸਮਾਗਮ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਸੰਗਤਾਂ ਲਈ ਭੰਡਾਰੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਲੀਮ  ਖਾਨ , ਗੁਲਜਾਰ ਖਾਨ, ਕਾਕਾ ਖਾਨ,  ਮੋਹਨ  ਦੀਨ,  ਸੋਨੂ ਪੰਡਿਤ ਅਤੇ  ਕੁਲਵੰਤ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *