Home » Uncategorized » ਚੰਡੀਗੜ੍ਹ ਦੇ ਸੈਕਟਰ -11 ‘ਚ ਸਥਿਤ ਮੈਡੀਕਲ ਸਟੋਰ ਦੇ ਮਾਲਕ ਅਤੇ ਕੈਸ਼ੀਅਰ ‘ਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰਿਆ…

ਚੰਡੀਗੜ੍ਹ ਦੇ ਸੈਕਟਰ -11 ‘ਚ ਸਥਿਤ ਮੈਡੀਕਲ ਸਟੋਰ ਦੇ ਮਾਲਕ ਅਤੇ ਕੈਸ਼ੀਅਰ ‘ਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰਿਆ…

ਚੰਡੀਗੜ੍ਹ 13 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 11 ਵਿੱਚ ਅਣਸੁਖਾਵੀ ਘਟਨਾ ਵਿੱਚ ਇੱਕ ਮੈਡੀਕਲ ਸਟੋਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਮੈਡੀਕਲ ਸਟੋਰ ਮੈਨੇਜਰ ਅਤੇ ਕੈਸ਼ੀਅਰ ਜਾਨਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਤੋਂ ਬਾਅਦ, ਚੰਡੀਗੜ੍ਹ ਪੁਲਿਸ ਨੇ ਪੂਰੇ ਮਾਰਕੀਟ ਬਲਾਕ ਨੂੰ ਸੀਲ ਕਰ ਦਿੱਤਾ ਅਤੇ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਖਾਸ ਗੱਲ ਇਹ ਹੈ ਕਿ ਦੋ ਹਮਲਾਵਰ ਗਾਹਕ ਬਣ ਕੇ ਸਟੋਰ ਵਿੱਚ ਦਾਖਲ ਹੋਏ ਸਨ। ਹਮਲਾਵਰ ਨੇ ਮਾਸਕ ਪਾਏ ਹੋਏ ਸਨ। ਗੋਲੀਆਂ ਚਲਾਉਣ ਮਗਰੋਂ ਦੋਵੇਂ ਮੌਕੇ ਤੋਂ ਭੱਜ ਗਏ। ਹਮਲਾਵਰਾਂ ਨੇ ਲਗਭਗ ਸੱਤ ਗੋਲੀਆਂ ਚਲਾਈਆਂ, ਜਿਸ ਨਾਲ ਮੈਡੀਕਲ ਸਟੋਰ ਮੈਨੇਜਰ ਅਤੇ ਕੈਸ਼ੀਅਰ ਜਾਨਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਤੋਂ ਬਾਅਦ, ਚੰਡੀਗੜ੍ਹ ਪੁਲਿਸ ਨੇ ਪੂਰੇ ਮਾਰਕੀਟ ਬਲਾਕ ਨੂੰ ਸੀਲ ਕਰ ਦਿੱਤਾ ਅਤੇ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਦਿਨ ਦਿਹਾੜੇ ਵਾਪਰੀ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਹ ਘਟਨਾ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। ਇੱਕ ਸਕੂਟਰ ‘ਤੇ ਸਵਾਰ ਦੋ ਬਦਮਾਸ਼ਾਂ ਨੇ ਸ਼੍ਰੀ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ, ਕਈ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਚਸ਼ਮਦੀਦਾਂ ਦੇ ਅਨੁਸਾਰ, ਹਮਲਾਵਰ ਆਟੋਮੈਟਿਕ ਹਥਿਆਰਾਂ ਨਾਲ ਲੈਸ ਸਨ। ਇਸ ਮਾਮਲੇ ਨੂੰ ਲੈ ਕੇ ਸੱਚਾਈ ਕੀ ਸਾਹਮਣੇ ਆਵੇਗੀ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਚੰਡੀਗੜ੍ਹ ਵਰਗੇ ਸੁਰੱਖਿਆ ਸ਼ਹਿਰ ਵਿੱਚ ਇਹੋ ਜਿਹੀਆਂ ਘਟਨਾ ਵਾਪਰਨੀਆਂ ਆਮ ਨਹੀਂ ਹਨ ਕਿਉਂਕਿ ਜਦੋਂ ਵੀ ਕੋਈ ਆਮ ਵਿਅਕਤੀ ਚੰਡੀਗੜ੍ਹ ਵਿੱਚ ਗਲਤੀ ਕਰਤਾ ਹੈ ਤਾਂ ਉਸਨੂੰ ਤੁਰੰਤ ਕਾਬੂ ਕਰ ਲਿਆ ਜਾਂਦਾ ਪਰੰਤੂ ਇਹੋ ਜਿਹੀਆਂ ਅਣਸੁਖਾਵੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਚੰਡੀਗੜ੍ਹ ਪੁਲਿਸ ਕਿਉਂ ਨਹੀਂ ਗਿਰਫਤਾਰ ਕਰ ਸਕਦੇ। ਇੱਕ ਹੀ ਨਹੀਂ ਜਦੋਂ ਸਗੋਂ ਹੋਰ ਵੀ ਇਹੋ ਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਵੇਂ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਦੇ ਉੱਤੇ ਵੀ ਅਟੈਕ ਹੋਇਆ ਸੀ। ਇਸ ਤੋਂ ਇਲਾਵਾ ਹੋਰ ਵੀ ਇਹੋ ਜਿਹੀਆਂ ਘਟਨਾਵਾਂ ਸਾਹਮਣੇ ਪਈਆਂ ਹਨ ਜਿਨਾਂ ਦੇ ਦੋਸ਼ੀਆਂ ਨੂੰ ਚੰਡੀਗੜ੍ਹ ਪੁਲਿਸ ਕਾਬੂ ਕਰਨ ਵਿੱਚ ਅਸਫਲ ਸਾਬਤ ਹੋਈਆਂ ਹਨ।

Leave a Reply

Your email address will not be published. Required fields are marked *