Home » Uncategorized » ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ ‘ਚ ਕੀਤਾ ਗ੍ਰਿਫ਼ਤਾਰ..

ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ ‘ਚ ਕੀਤਾ ਗ੍ਰਿਫ਼ਤਾਰ..

ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ‘ਚ ਵੱਡੇ ਪੱਧਰ ‘ਤੇ ਮੱਚੀ ਹਲਚਲ ਮੱਚੀ…

 ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਚੰਡੀਗੜ੍ਹ ਪ੍ਰਸ਼ਾਸਨ ਦੇ 2014 ਬੈਚ ਦੇ ਆਈਐਫਐਸ  ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ 75 ਕਰੋੜ ਰੁਪਏ ਦੀ ਬਹੁਤ ਚਰਚਿਤ ਸੀਆਰਈਐਸਟੀ ਘੁਟਾਲੇ ਜਾਂਚ ‘ਚ ਵੱਡੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁੱਲ 13 ਮੁਲਜ਼ਮਾਂ ਦੇ ਨਾਮ ਹਨ। ਮੁਲਜ਼ਮਾਂ ਵਿੱਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਨਿੱਜੀ ਵਿਅਕਤੀ ਅਤੇ ਸ਼ੈੱਲ ਕੰਪਨੀਆਂ ਸ਼ਾਮਲ ਹਨ। ਪ੍ਰੰਤੂ ਸੀਬੀਆਈ ਵੱਲੋਂ ਕੀਤੀ ਇਸ ਗ੍ਰਿਫ਼ਤਾਰੀ ਨੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਸੀਬੀਆਈ ਜਾਂਚ ਵਿੱਚ ਖੁਲਾਸਾ ਹੋਇਆ ਕਿ ਸੀਆਰਈਐਸਟੀ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਸਰਕਾਰੀ ਫੰਡ ਬੈਂਕ ਅਧਿਕਾਰੀਆਂ ਅਤੇ ਕੁਝ ਸਰਕਾਰੀ ਅਧਿਕਾਰੀਆਂ ਵਿਚਕਾਰ ਕਥਿਤ ਮਿਲੀਭੁਗਤ ਰਾਹੀਂ ਯੋਜਨਾਬੱਧ ਢੰਗ ਨਾਲ ਕਢਵਾਏ ਗਏ ਸਨ। ਇਸ ਰਕਮ ਨੂੰ ਫਿਰ ਵੱਖ-ਵੱਖ ਬੈਂਕਾਂ ਵਿੱਚ ਟ੍ਰਾਂਸਫਰ ਕਰ ਦਿੱਤਾ ਗਿਆ ਸੀ। ਜਾਂਚ ਏਜੰਸੀ ਦੇ ਅਨੁਸਾਰ, ਉਨ੍ਹਾਂ ਨੇ ਕਥਿਤ ਤੌਰ ‘ਤੇ ਸਰਕਾਰੀ ਫੰਡਾਂ ਨੂੰ ਗਬਨ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਸ ਗਿਰਫਤਾਰੀ ਨੂੰ ਲੈ ਕੇ ਪ੍ਰਸ਼ਾਸਨਿਕ ਅਤੇ ਰਾਜਨੀਤੀ ਹਲਕਿਆਂ ਵਿੱਚ ਵੱਡੇ ਪੱਧਰ ‘ਤੇ ਹਲਚਲ ਮੱਚੀ ਹੋਈ ਹੈ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ